ਕੇਂਦਰੀ ਸਿੱਖ ਅਜਾਇਬ ਘਰ 'ਚ ਸਿੱਖ ਗਦਰੀ ਯੋਧਿਆਂ ਦੀ ਤਸਵੀਰਾਂ 11 ਜਨਵਰੀ ਨੂੰ ਹੋਣਗੀਆਂ ਸੁਸ਼ੋਭਿਤ

By  Jashan A January 9th 2020 01:07 PM

ਕੇਂਦਰੀ ਸਿੱਖ ਅਜਾਇਬ ਘਰ 'ਚ ਸਿੱਖ ਗਦਰੀ ਯੋਧਿਆਂ ਦੀ ਤਸਵੀਰਾਂ 11 ਜਨਵਰੀ ਨੂੰ ਹੋਣਗੀਆਂ ਸੁਸ਼ੋਭਿਤ

ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਸਮਾਗਮ ਵੀ ਕੀਤਾ ਜਾਵੇਗਾ ਆਯੋਜਿਤ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 11 ਜਨਵਰੀ ਨੂੰ ਸਿੱਖ ਗਦਰੀ ਯੋਧਿਆਂ ਦੀਆਂ ਤਸਵੀਰਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਚ ਸੁਸ਼ੋਭਿਤ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਇਨ੍ਹਾਂ ਮਹਾਨ ਯੋਧਿਆਂ ਸਬੰਧੀ ਇਕ ਵਿਸ਼ੇਸ਼ ਸਮਾਗਮ ਵੀ ਕਰਵਾਇਆ ਜਾਵੇਗਾ।

ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਲੰਘੀ ਇਕੱਤਰਤਾ ਦੌਰਾਨ ਇਸ ਸਬੰਧੀ ਫੈਸਲਾ ਕੀਤਾ ਗਿਆ ਸੀ।

ਹੋਰ ਪੜ੍ਹੋ: ਸ਼੍ਰੋਮਣੀ ਕਮੇਟੀ ਵੱਲੋਂ ਪ੍ਰਬੰਧਕ ਕਮੇਟੀ ਦੇ ਮਤੇ ਅਨੁਸਾਰ ਮਾਮਲਾ ਕੀਤਾ ਗਿਆ ਸੀ ਪੈਂਡਿੰਗ: ਡਾ. ਰੂਪ ਸਿੰਘ

ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ਵਿਚ 11 ਜਨਵਰੀ ਨੂੰ ਸਵੇਰੇ 10:00 ਵਜੇ ਸਿੱਖ ਗਦਰੀ ਬਾਬਿਆਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈਆਂ ਜਾਣਗੀਆਂ। ਇਸੇ ਦਿਨ ਹੀ ਦੁਪਹਿਰ 12:00 ਵਜੇ ਭਾਈ ਗੁਰਦਾਸ ਹਾਲ ਵਿਖੇ ਗਦਰੀ ਯੋਧਿਆਂ ਦੀ ਯਾਦ ਵਿਚ ਵਿਸ਼ੇਸ਼ ਸਮਾਗਮ ਵੀ ਹੋਵੇਗਾ।

ਬੁਲਾਰੇ ਨੇ ਦੱਸਿਆ ਕਿ ਇਸ ਸਮਾਗਮ ਦੌਰਾਨ ਜਿਥੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਮੌਜੂਦ ਰਹਿਣਗੇ, ਉਥੇ ਹੀ ਗਦਰ ਮੈਮੋਰੀਅਲ ਸੁਸਾਇਟੀ ਕੈਨੇਡਾ ਦੇ ਨੁਮਾਇੰਦੇ ਵੀ ਪੁੱਜਣਗੇ। ਇਸ ਤੋਂ ਇਲਾਵਾ ਸਿੱਖ ਗਦਰੀ ਯੋਧਿਆਂ ਦੇ ਪਰਿਵਾਰਕ ਮੈਂਬਰ ਵੀ ਸਮਾਗਮ ਦਾ ਹਿੱਸਾ ਬਣਨਗੇ।

-PTC News

Related Post