ਅੰਮ੍ਰਿਤਸਰ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ 12 ਵਿਅਕਤੀ ਕੀਤੇ ਗ੍ਰਿਫਤਾਰ

By  Jashan A October 30th 2019 07:48 PM

ਅੰਮ੍ਰਿਤਸਰ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ 12 ਵਿਅਕਤੀ ਕੀਤੇ ਗ੍ਰਿਫਤਾਰ,ਅੰਮ੍ਰਿਤਸਰ ਦੇ ਸੀ. ਏ. ਸਟਾਫ ਨੇ ਅੱਜ ਲੱਖਾਂ ਰੁਪਏ ਦੀ ਲੁੱਟ ਕਰਨ ਵਾਲੇ ਕਰੀਬ 12 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਫੜ੍ਹੇ ਗਏ ਦੋਸ਼ੀਆਂ ਕੋਲੋਂ 12 ਮੋਬਾਇਲ ਫੋਨ, 6 ਮੋਟਰਸਾਈਕਲ, ਇਕ ਐਕਟਿਵਾ ਤੇ ਹੋਰ ਸਮਾਨ ਬਰਾਮਦ ਕੀਤਾ ਗਿਆ ਹੈ।

ਇਸ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਅੰਮ੍ਰਿਤਸਰ ਦੇ ਡੀ. ਸੀ. ਪੀ. ਜਗਮੋਹਨ ਸਿੰਘ ਨੇ ਦੱਸਿਆ ਕਿ ਇਹ ਮੁਲਜ਼ਮ ਵੱਖ-ਵੱਖ ਕੇਸਾਂ 'ਚ ਪੁਲਿਸ ਵਲੋਂ ਗ੍ਰਿਫਤਾਰ ਕੀਤੇ ਗਏ ਹਨ।

ਹੋਰ ਪੜ੍ਹੋ: ਜੰਮੂ ਕਸ਼ਮੀਰ: ਪਾਕਿ ਨੇ ਮੁੜ ਕੀਤੀ ਗੋਲੀਬੰਦੀ ਦੀ ਉਲੰਘਣਾ, 2 ਜਵਾਨ ਸ਼ਹੀਦ

ਇਨ੍ਹਾਂ ਕੋਲੋਂ ਤੇਜ਼ਧਾਰ ਹਥਿਆਰ ਤੇ ਭਾਰੀ ਮਾਤਰਾ 'ਚ ਮੋਬਾਇਲ ਫੋਨ ਬਰਾਮਦ ਹੋਏ ਹਨ। ਉਥੇ ਹੀ ਇਨ੍ਹਾਂ 'ਚੋਂ ਇਕ ਦੀ ਵਾਰਦਾਤ ਸੀ. ਸੀ. ਟੀ. ਵੀ. ਕੈਮਰੇ 'ਚ ਵੀ ਕੈਦ ਹੋਈ। ਫਿਲਹਾਲ ਪੁਲਿਸ ਨੇ ਮੁਲਜ਼ਮਾਂ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਇਨ੍ਹਾਂ ਤੋਂ ਹੋਰ ਵੀ ਖੁਲ੍ਹਾਸੇ ਹੋ ਸਕਣ।

-PTC News

Related Post