ਅੰਮ੍ਰਿਤਸਰ ਰੇਲ ਹਾਦਸਾ: ਪੀੜਤ ਪਰਿਵਾਰਾਂ ਦਾ ਸਰਕਾਰ ਖਿਲਾਫ ਹੱਲਾ ਬੋਲ, ਜੰਮ ਕੇ ਕੀਤੀ ਨਾਅਰੇਬਾਜ਼ੀ

By  Jashan A December 23rd 2018 02:52 PM

ਅੰਮ੍ਰਿਤਸਰ ਰੇਲ ਹਾਦਸਾ: ਪੀੜਤ ਪਰਿਵਾਰਾਂ ਦਾ ਸਰਕਾਰ ਖਿਲਾਫ ਹੱਲਾ ਬੋਲ, ਜੰਮ ਕੇ ਕੀਤੀ ਨਾਅਰੇਬਾਜ਼ੀ,ਅੰਮ੍ਰਿਤਸਰ: ਦੁਸਹਿਰੇ ਵਾਲੇ ਦਿਨ ਅੰਮ੍ਰਿਤਸਰ 'ਚ ਵਾਪਰੇ ਰੇਲ ਹਾਦਸੇ ਨੇ ਦੁਨੀਆਂ ਭਰ ਦੇ ਲੋਕਾਂ ਨੂੰ ਝੰਝੋੜ ਕੇ ਰੱਖ ਦਿੱਤਾ ਸੀ। ਇਸ ਹਾਦਸੇ 'ਚ 60 ਦੇ ਕਰੀਬ ਲੋਕਾਂ ਦੀ ਮੌਤ ਹੋ ਗਈ ਸੀ ਤੇ ਸੈਂਕੜੇ ਲੋਕ ਗੰਭੀਰ ਜ਼ਖਮੀ ਹੋ ਗਏ ਸਨ।

amritsar rail accident ਅੰਮ੍ਰਿਤਸਰ ਰੇਲ ਹਾਦਸਾ: ਪੀੜਤ ਪਰਿਵਾਰਾਂ ਦਾ ਸਰਕਾਰ ਖਿਲਾਫ ਹੱਲਾ ਬੋਲ, ਜੰਮ ਕੇ ਕੀਤੀ ਨਾਅਰੇਬਾਜ਼ੀ

ਜਿਸ ਦੌਰਾਨ ਸਰਕਾਰ ਵੱਲੋਂ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੀ ਗੱਲ ਆਖੀ ਸੀ ਪਰ ਅਜੇ ਤੱਕ ਉਹਨਾਂ ਅਜਿਹੀ ਕੋਈ ਮਦਦ ਨਹੀਂ ਮਿਲੀ। ਜਿਸ ਕਾਰਨ ਅੱਜ ਪੀੜਤ ਪਰਿਵਾਰਾਂ ਵਲੋਂ ਹਾਦਸੇ ਵਾਲੀ ਜਗ੍ਹਾ 'ਤੇ ਪ੍ਰਦਰਸ਼ਨ ਕੀਤਾ ਗਿਆ।

ਹੋਰ ਪੜ੍ਹੋ:ਕਿਸਾਨਾਂ ਦਾ ਸਰਕਾਰ ਖਿਲਾਫ ਹੱਲਾ ਬੋਲ, ਰੋਡ ਕੀਤਾ ਜਾਮ

ਪੀੜਤ ਪਰਿਵਾਰਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਨਾ ਉਨ੍ਹਾਂ ਨੂੰ ਕੋਈ ਮੁਆਵਜ਼ਾ ਦਿੱਤਾ, ਨਾ ਹੀ ਸਰਕਾਰੀ ਨੌਕਰੀ ਦਿੱਤੀ ਤੇ ਨਾ ਹੀ ਦੋਸ਼ੀਆਂ ਨੂੰ ਕੋਈ ਸਜ਼ਾ ਦਿੱਤੀ ਹੈ।

amritsar rail accident ਅੰਮ੍ਰਿਤਸਰ ਰੇਲ ਹਾਦਸਾ: ਪੀੜਤ ਪਰਿਵਾਰਾਂ ਦਾ ਸਰਕਾਰ ਖਿਲਾਫ ਹੱਲਾ ਬੋਲ, ਜੰਮ ਕੇ ਕੀਤੀ ਨਾਅਰੇਬਾਜ਼ੀ

ਪੀੜਤ ਪਰਿਵਾਰਾਂ ਨੇ ਸਰਕਾਰ ਖਿਲਾਫ ਜੰਮ ਕੇ ਹੱਲਾ ਬੋਲਿਆ ਅਤੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਦੋਸ਼ੀਆਂ ਨੂੰ ਸਜ਼ਾ ਨਾ ਦਿੱਤੀ ਗਈ ਤਾਂ ਉਨ੍ਹਾਂ ਵਲੋਂ ਵੱਡਾ ਅੰਦੋਲਨ ਕੀਤਾ ਜਾਵੇਗਾ।

-PTC News

Related Post