ਅੰਮ੍ਰਿਤਸਰ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 1 ਦੀ ਮੌਤ, ਕਈ ਜ਼ਖਮੀ

By  Jashan A January 14th 2019 12:07 PM

ਅੰਮ੍ਰਿਤਸਰ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 1 ਦੀ ਮੌਤ, ਕਈ ਜ਼ਖਮੀ,ਅੰਮ੍ਰਿਤਸਰ: ਅੰਮ੍ਰਿਤਸਰ 'ਚ ਇੱਕ ਭਿਣਕ ਸੜਕ ਹਾਦਸਾ ਵਾਪਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੌਰਾਨ ਇੱਕ ਔਰਤ ਦੀ ਮੌਤ ਤੇ ਕਈ ਜ਼ਖਮੀ ਹੋ ਗਏ। ਦਰਅਸਲ ਵਾਹਗਾ ਬਾਰਡਰ ਰੀਟ੍ਰੀਟ ਸੈਰੇਮਨੀ ਦੇਖਣ ਉਪਰੰਤ ਸੈਲਾਨੀਆਂ ਦਾ ਇਕ ਆਟੋ ਹਨੇਰੇ 'ਚ ਖੜ੍ਹੇ ਇਕ ਟਰੱਕ ਨਾਲ ਜਾ ਟਕਰਾਇਆ।

One dies in road mishap in Amritsar ਅੰਮ੍ਰਿਤਸਰ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 1 ਦੀ ਮੌਤ, ਕਈ ਜ਼ਖਮੀ

ਜ਼ਖਮੀ ਲੋਕਾਂ ਨੂੰ ਇਲਾਜ਼ ਲਈ ਨੇੜੇ ਦੇ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ।

One dies in road mishap in Amritsar ਅੰਮ੍ਰਿਤਸਰ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 1 ਦੀ ਮੌਤ, ਕਈ ਜ਼ਖਮੀ

ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਤੇ ਘਟਨਾ ਸਥਾਨ ਦਾ ਜਾਇਜਾ ਲੈਂਦੇ ਹੋਏ ਪੁਲਿਸ ਨੇ ਅਣਪਛਾਤੇ ਟਰੱਕ ਚਾਲਕ ਖਿਲਾਫ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਪੁਲਿਸ ਦਾ ਕਹਿਣਾ ਹੈ ਕਿ ਜਲਦੀ ਹੀ ਇਸ ਮਾਮਲੇ ਸਬੰਧੀ ਨਜਿੱਠਿਆ ਜਾਵੇਗਾ।

-PTC News

Related Post