ਦਰਦਨਾਕ ਸੜਕ ਹਾਦਸੇ 'ਚ ਵਿਅਕਤੀ ਦੀ ਮੌਤ, ਸੋਗ 'ਚ ਡੁੱਬਿਆ ਪਰਿਵਾਰ

By  Jashan A September 17th 2019 01:04 PM

ਦਰਦਨਾਕ ਸੜਕ ਹਾਦਸੇ 'ਚ ਵਿਅਕਤੀ ਦੀ ਮੌਤ, ਸੋਗ 'ਚ ਡੁੱਬਿਆ ਪਰਿਵਾਰ,ਅੰਮ੍ਰਿਤਸਰ: ਤੇਜ਼ ਰਫ਼ਤਾਰ ਕਾਰਨ ਆਏ ਦਿਨ ਦਰਦਨਾਕ ਸੜਕ ਹਾਦਸੇ ਵਾਪਰ ਰਹੇ ਹਨ। ਜਿਨ੍ਹਾਂ 'ਚ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ।ਤਾਜ਼ਾ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ, ਜਿਥੇ ਵੇਰਕਾ ਮਾਰਗ 'ਤੇ ਆਟੋ ਤੇ ਐਕਟਿਵਾ ਵਿਚਾਲੇ ਭਿਆਨਕ ਟੱਕਰ ਹੋ ਗਈ।

Road Accidentਜਿਸ 'ਚ ਐਕਟਿਵਾ ਸਵਾਰ ਦੀ ਮੌਤ ਹੋ ਗਈ।ਮ੍ਰਿਤਕ ਦੀ ਪਹਿਚਾਣ ਗੁਰਪ੍ਰੀਤ ਸਿੰਘ ਨਿਵਾਸੀ ਤਲਵੰਡੀ ਖੁੰਮਣ ਵਜੋਂ ਹੋਈ ਹੈ। ਉਧਰ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ, ਪਰ ਜਦੋਂ ਤੱਕ ਪੁਲਿਸ ਪਹੁੰਚੀ ਤਾਂ ਆਟੋ ਚਾਲਕ ਮੌਕੇ ਤੋਂ ਫ਼ਰਾਰ ਹੋ ਚੁੱਕਾ ਸੀ।

ਹੋਰ ਪੜ੍ਹੋ: ਰੇਤ ਮਾਫੀਆ ਦੀਆਂ ਗ਼ੈਰ-ਕਾਨੂੰਨੀ ਗਤੀਵਿਧੀਆਂ ਨੂੰ ਜੱਗ-ਜ਼ਾਹਿਰ ਕਰਨ ਦੀ ਮਿਲੀ ਖੌਫਨਾਕ ਸਜ਼ਾ

Road Accidentਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਉਸ ਦਾ ਪੋਸਟਮਾਰਟਮ ਕਰਵਾ ਦਿੱਤਾ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਜਾਰੀ ਹੈ।

-PTC News

Related Post