ਸ੍ਰੀ ਹਰਿਮੰਦਰ ਸਾਹਿਬ ਵਿਖੇ ਬਿਜਲਈ ਸਜਾਵਟ ਦਾ ਅਲੌਕਿਕ ਦ੍ਰਿਸ਼, ਸੰਗਤਾਂ ਨੇ ਜਗਾਏ ਘਿਓ ਦੇ ਦੀਵੇ, ਦੇਖੋ ਤਸਵੀਰਾਂ

By  Jashan A April 14th 2019 07:56 PM

ਸ੍ਰੀ ਹਰਿਮੰਦਰ ਸਾਹਿਬ ਵਿਖੇ ਬਿਜਲਈ ਸਜਾਵਟ ਦਾ ਅਲੌਕਿਕ ਦ੍ਰਿਸ਼, ਸੰਗਤਾਂ ਨੇ ਜਗਾਏ ਘਿਓ ਦੇ ਦੀਵੇ, ਦੇਖੋ ਤਸਵੀਰਾਂ,ਸ੍ਰੀ ਅੰਮ੍ਰਿਤਸਰ ਸਾਹਿਬ: ਖਾਲਸੇ ਦੇ ਸਥਾਪਨਾ ਦਿਵਸ ਤੇ ਵਿਸਾਖੀ ਦੇ ਤਿਉਹਾਰ ਮੌਕੇ ਅੱਜ ਸਿੱਖ ਸੰਗਤ ਗੁਰੂ ਘਰਾਂ ‘ਚ ਨਤਮਸਤਕ ਹੋਈਆਂ। ਇਸ ਦੇ ਮੱਦੇਨਜ਼ਰ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਿੱਖ ਸੰਗਤਾਂ ਨਤਮਸਤਕ ਹੋਈਆਂ ਤੇ ਪਵਿੱਤਰ ਸਰੋਵਰ ‘ਚ ਇਸ਼ਨਾਨ ਕਰ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

asr ਸ੍ਰੀ ਹਰਿਮੰਦਰ ਸਾਹਿਬ ਵਿਖੇ ਬਿਜਲਈ ਸਜਾਵਟ ਦਾ ਅਲੌਕਿਕ ਦ੍ਰਿਸ਼, ਸੰਗਤਾਂ ਨੇ ਜਗਾਏ ਘਿਓ ਦੇ ਦੀਵੇ, ਦੇਖੋ ਤਸਵੀਰਾਂ

ਵਿਸਾਖੀ ਅਤੇ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਮੁੱਖ ਰੱਖਦੇ ਹੋਏ ਅੱਜ ਸ੍ਰੀ ਹਰਿਮੰਦਰ ਸਾਹਿਬ ਨੂੰ ਰੰਗ ਬਿਰੰਗੀਆਂ ਲਾਈਟਾਂ ਨਾਲ ਸਜਾਇਆ ਗਿਆ। ਦਰਬਾਰ ਸਾਹਿਬ ਦੇ ਪਵਿੱਤਰ ਸਰੋਵਰ ਕਿਨਾਰੇ ਘਿਓ ਦੇ ਦੀਵੇ ਤੇ ਮੋਮਬੱਤੀਆਂ ਬਾਲ ਕੇ ਸੰਗਤਾਂ ਵਿਸਾਖੀ ਦੀ ਖੁਸ਼ੀ ਮਨ੍ਹਾ ਰਹੀਆਂ ਹਨ। ਜਿਸ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ।

ਹੋਰ ਪੜ੍ਹੋ:ਚਮਕੌਰ ਸਾਹਿਬ ‘ਚ ਟਰੱਕ-ਕਾਰ ਵਿਚਕਾਰ ਭਿਆਨਕ ਟੱਕਰ, 1 ਦੀ ਹੋਈ ਮੌਤ

asr ਸ੍ਰੀ ਹਰਿਮੰਦਰ ਸਾਹਿਬ ਵਿਖੇ ਬਿਜਲਈ ਸਜਾਵਟ ਦਾ ਅਲੌਕਿਕ ਦ੍ਰਿਸ਼, ਸੰਗਤਾਂ ਨੇ ਜਗਾਏ ਘਿਓ ਦੇ ਦੀਵੇ, ਦੇਖੋ ਤਸਵੀਰਾਂ

ਜਿਨ੍ਹਾਂ 'ਚ ਤੁਸੀਂ ਸਾਫ ਦੇਖ ਸਕਦੇ ਹੋ ਕਿ ਕਿਸ ਤਰ੍ਹਾਂ ਸ਼ਰਧਾਲੂ ਘਿਓ ਦੇ ਦੀਵੇ ਬਾਲ ਕੇ ਵਿਸਾਖੀ ਦੀ ਖੁਸ਼ੀ ਸਾਂਝੀ ਕਰ ਰਹੇ ਹਨ। ਇਸ ਮੌਕੇ ਆਤਿਸ਼ਬਾਜ਼ੀ ਵੀ ਕੀਤੀ ਗਈ।

asr ਸ੍ਰੀ ਹਰਿਮੰਦਰ ਸਾਹਿਬ ਵਿਖੇ ਬਿਜਲਈ ਸਜਾਵਟ ਦਾ ਅਲੌਕਿਕ ਦ੍ਰਿਸ਼, ਸੰਗਤਾਂ ਨੇ ਜਗਾਏ ਘਿਓ ਦੇ ਦੀਵੇ, ਦੇਖੋ ਤਸਵੀਰਾਂ

ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਪੰਜਾਬੀ ਸੱਭਿਆਚਾਰਕ ਦੇ ਨਾਲ-ਨਾਲ ਵਿਸਾਖੀ ਦਾ ਦਿਨ ਸਿੱਖ ਇਤਿਹਾਸ ‘ਚ ਵੱਡੀ ਮਹੱਤਤਾ ਰੱਖਦਾ ਹੈ। ਇਸ ਦਿਨ 10ਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਅੰਮ੍ਰਿਤ ਛਕਾ ਕੇ 5 ਪਿਆਰੇ ਸਾਜ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ।

-PTC News

Related Post