1984 ਸਿੱਖ ਕਤਲੇਆਮ ਸਬੰਧੀ ਸੈਮ ਪਿਤਰੋਦਾ ਦੇ ਬਿਆਨ ਦੀ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਆਲੋਚਨਾ

By  Jashan A May 10th 2019 11:56 AM

1984 ਸਿੱਖ ਕਤਲੇਆਮ ਸਬੰਧੀ ਸੈਮ ਪਿਤਰੋਦਾ ਦੇ ਬਿਆਨ ਦੀ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਆਲੋਚਨਾ,ਅੰਮ੍ਰਿਤਸਰ:ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਸੈਮ ਪਿਤਰੋਦਾ ਵੱਲੋਂ 1984 ਦੇ ਸਿੱਖ ਕਤਲੇਆਮ ਨੂੰ ਭੁੱਲ ਜਾਣ ਦੇ ਬਿਆਨ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਖ਼ਤ ਆਲੋਚਨਾ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਆਖਿਆ ਕਿ ਪਿਤਰੋਦਾ ਦਾ ਇਹ ਬਿਆਨ ਸਿੱਖਾਂ ਦੇ ਰਿਸਦੇ ਜ਼ਖ਼ਮਾਂ ’ਤੇ ਲੂਣ ਪਾਉਣ ਦੇ ਤੁੱਲ ਹੈ। ਉਨ੍ਹਾਂ ਕਿਹਾ ਕਿ ਸ਼ਰਮ ਦੀ ਗੱਲ ਹੈ ਕਿ ਕਾਂਗਰਸ ਦੇ ਆਗੂ ਮੁਆਫ਼ੀ ਮੰਗਣ ਦੀ ਥਾਂ 1984 ਦੇ ਕਤਲੇਆਮ ਨੂੰ ਭੁੱਲ ਜਾਣ ਲਈ ਕਹਿ ਰਹੇ ਹਨ। [caption id="attachment_293603" align="aligncenter" width="300"]sgpc 1984 ਸਿੱਖ ਕਤਲੇਆਮ ਸਬੰਧੀ ਸੈਮ ਪਿਤਰੋਦਾ ਦੇ ਬਿਆਨ ਦੀ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਆਲੋਚਨਾ[/caption] ਮੁੱਖ ਸਕੱਤਰ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਸਿੱਖਾਂ ਦੀ ਕੀਤੀ ਗਈ ਨਸਲਕੁਸ਼ੀ ਉਹ ਕਰੂਰ ਕਾਰਾ ਸੀ, ਜੋ ਮਨੁੱਖੀ ਕਦਰਾਂ-ਕੀਮਤਾਂ ਦੇ ਵਿਰੁੱਧ ਦਾਨਵ ਬਿਰਤੀ ਦੀ ਸਿਖ਼ਰ ਵਜੋਂ ਇਤਿਹਾਸ ਵਿਚ ਅੰਕਿਤ ਹੈ ਅਤੇ ਹੁਣ ਸੈਮ ਪਿਤਰੋਦਾ ਨੇ ਵੀ ਆਪਣੇ ਬਿਆਨ ਰਾਹੀਂ ਇਹ ਸਵੀਕਾਰ ਕਰ ਲਿਆ ਹੈ ਕਿ ਸਿੱਖ ਕਤਲੇਆਮ ਕਾਂਗਰਸ ਵੱਲੋਂ ਹੀ ਕੀਤਾ ਗਿਆ ਸੀ। ਪਿਤਰੋਦਾ ਦੇ ਇਸ ਬਿਆਨ ਦੇ ਅਧਾਰ ’ਤੇ ਸਖ਼ਤ ਕਾਰਵਾਈ ਕਰਦਿਆਂ ਭਾਰਤ ਸਰਕਾਰ ਨੂੰ ਮੁਕੱਦਮਾ ਦਰਜ਼ ਕਰਕੇ ਕਾਰਵਾਈ ਕਰਨੀ ਚਾਹੀਦੀ ਹੈ। ਹੋਰ ਪੜ੍ਹੋ:ਡਾਂਸਰ ਸਪਨਾ ਚੌਧਰੀ ਨੇ ਕਾਂਗਰਸ ‘ਚ ਸ਼ਾਮਲ ਹੋਣ ਤੋਂ ਕੀਤਾ ਇਨਕਾਰ ਉਨ੍ਹਾਂ ਕਿਹਾ ਕਿ ਕਾਂਗਰਸ ਦੇ ਆਗੂ ਸਿੱਖਾਂ ਦੇ ਇਸ ਨਾਸੂਰ ਨੂੰ ਜਾਣਬੁਝ ਕੇ ਕੁਰੇਦਦੇ ਹਨ। ਉਨ੍ਹਾਂ ਕਿਹਾ ਕਿ ਸਿੱਖ ਕੌਮ ਜੂਨ ਤੇ ਨਵੰਬਰ 1984 ਦੇ ਸਿੱਖ ਕਤਲੇਆਮ ਕਦੇ ਵੀ ਭੁੱਲ ਨਹੀਂ ਸਕਦੀ। ਕਾਂਗਰਸ ਵੱਲੋਂ ਕਰਵਾਏ ਗਏ 1984 ਦੇ ਸਿੱਖ ਕਤਲੇਆਮ ਨੇ ਭਾਰਤੀ ਸੱਭਿਆਚਾਰ ਦੀਆਂ ਪ੍ਰੰਪਰਾਵਾਂ, ਰਵਾਇਤਾਂ ਦਾ ਕੇਵਲ ਘਾਣ ਹੀ ਨਹੀਂ ਕੀਤਾ, ਸਗੋਂ ਇਸ ਨਾਲ ਭਾਰਤ ਦੇ ਇਕ ਖੁਸ਼ਹਾਲ ਸੂਬੇ ਪੰਜਾਬ ਦੀ ਆਰਥਿਕਤਾ, ਸਮਾਜਿਕ ਢਾਂਚੇ ਅਤੇ ਜੀਣ-ਥੀਣ ਦੀਆਂ ਸੰਭਾਵਨਾਵਾਂ ਹੀ ਰੋਲ ਕੇ ਰੱਖ ਦਿੱਤੀਆਂ। ਇਸੇ ਦਾ ਹੀ ਨਤੀਜਾ ਸੀ ਕਿ ਪੰਜਾਬ ਸਦੀਆਂ ਪੱਛੜ ਗਿਆ ਅਤੇ ਇਥੋਂ ਦੀ ਜਵਾਨੀ, ਕਿਸਾਨੀ ਤੇ ਇੰਡਸਟਰੀ ਇਥੋਂ ਹਿਜਰਤ ਕਰਕੇ ਦੂਜੇ ਸੂਬਿਆਂ ਅਤੇ ਦੇਸ਼ਾਂ ਵਿਚ ਚਲੇ ਗਈ। ਕਾਂਗਰਸ ਵੱਲੋਂ ਇਹ ਪੰਜਾਬ, ਪੰਜਾਬੀ ਤੇ ਪੰਜਾਬੀਅਤ ਨੂੰ ਖ਼ਤਮ ਕਰਨ ਦੇ ਮਨਸੂਬੇ ਨਾਲ ਹੀ ਕੀਤਾ ਗਿਆ ਸੀ। ਡਾ. ਰੂਪ ਸਿੰਘ ਨੇ ਕਿਹਾ ਕਿ ਸਿੱਖ ਅਤੇ ਪੰਜਾਬੀ ਬੇਹੱਦ ਸੁਚੇਤ ਹਨ ਅਤੇ ਉਹ ਆਪਣੇ ਕਾਤਲਾਂ ਨੂੰ ਕਦੇ ਵੀ ਨਹੀਂ ਭੁੱਲ ਸਕਦੇ। ਉਨ੍ਹਾਂ ਕਿਹਾ ਕਿ ਸਿੱਖ ਕੌਮ ਬਾਬਰ, ਔਰੰਗਜ਼ੇਬ ਤੇ ਮੱਸਾ ਰੰਗੜ ਵਰਗਿਆਂ ਨੂੰ ਵੀ ਅਜੇ ਤੱਕ ਨਹੀਂ ਭੁੱਲੀ ਅਤੇ 1984 ਸਿੱਖ ਨਸਲਕੁਸ਼ੀ ਦੀ ਦੋਸ਼ੀ ਕਾਂਗਰਸ ਨੂੰ ਵੀ ਨਹੀਂ ਭੁੱਲ ਸਕਦੀ। ਉਨ੍ਹਾਂ ਅਮਨ ਪਸੰਦ ਲੋਕਾਂ ਨੂੰ ਅਪੀਲ ਕੀਤੀ ਕਿ ਮਨੁੱਖਤਾ ਦੀ ਦੁਸ਼ਮਣ ਅਤੇ ਦਿਨ-ਦਿਹਾੜੇ ਸਿੱਖ ਕਤਲੇਆਮ ਕਰਵਾਉਣ ਵਾਲੀ ਧਿਰ ਨੂੰ ਪਿਛਾੜਨ ਲਈ ਅੱਗੇ ਆਉਣ, ਤਾਂ ਜੋ ਮਨੁੱਖੀ ਸਰੋਕਾਰਾਂ ਦੀ ਖਿੱਲੀ ਉਡਾਉਣ ਵਾਲੇ ਲੋਕਾਂ ਨੂੰ ਸਬਕ ਮਿਲ ਸਕੇ। ਹੋਰ ਪੜ੍ਹੋ:ਪੰਜਾਬ ਦੇ ਮੁੱਖ ਮੰਤਰੀ ਦੀ ਘੱਟੋ ਘੱਟ ਸਮਰਥਨ ਮੁੱਲ ‘ਚ ਵਾਧੇ ‘ਤੇ ਟਿਪਣੀ [caption id="attachment_293615" align="aligncenter" width="300"]sgpc 1984 ਸਿੱਖ ਕਤਲੇਆਮ ਸਬੰਧੀ ਸੈਮ ਪਿਤਰੋਦਾ ਦੇ ਬਿਆਨ ਦੀ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਆਲੋਚਨਾ[/caption] ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਨਾਸ਼ ਦਾ ਕਾਰਨ ਇਹ ਲੋਕ ਹੀ ਬਣੇ ਸਨ। ਇਸ ਲਈ ਸਿੱਖਾਂ ਤੇ ਪੰਜਾਬੀਆਂ ਨੂੰ ਜਾਤੀ ਤੇ ਜਮਾਤੀ ਤੌਰ ’ਤੇ ਧਾਰਮਿਕ, ਸਮਾਜਿਕ ਤੇ ਰਾਜਨੀਤਕ ਦੁਸ਼ਮਣ ਤਾਕਤਾਂ ਨੂੰ ਪਛਾਨਣ ਤੇ ਪਛਾੜਨ ਸਖ਼ਤ ਜ਼ਰੂਰਤ ਹੈ। ਉਨ੍ਹਾਂ ਆਸ ਪ੍ਰਗਟਾਈ ਕਿ 1984 ’ਚ ਕਤਲੇਆਮ ਕਰਨ ਵਾਲੇ ਤੇ ਸਿੱਖ ਗੁਰਧਾਮਾਂ, ਪਾਵਨ ਗ੍ਰੰਥਾਂ, ਸਿਧਾਂਤਾਂ ਤੇ ਪ੍ਰੰਪਰਾਵਾਂ ਦਾ ਘਾਣ ਕਰਨ ਵਾਲੇ ਲੋਕਾਂ ਨੂੰ ਸਿੱਖ ਤੇ ਭਾਰਤ ਦੇ ਅਮਨ ਪਸੰਦ ਸ਼ਹਿਰੀ ਕਦੇ ਵੀ ਮੂੰਹ ਨਹੀਂ ਲਗਾਉਣਗੇ। -PTC News

Related Post