ਸ਼ਿਲਾਂਗ ਦੀ ਪੰਜਾਬੀ ਕਲੋਨੀ ਦੇ ਵਸਨੀਕਾਂ ਨੂੰ ਨੋਟਿਸ ਮੰਦਭਾਗੀ ਕਰਵਾਈ: ਭਾਈ ਲੌਂਗੋਵਾਲ

By  Jashan A June 2nd 2019 06:42 PM -- Updated: June 2nd 2019 06:45 PM

ਸ਼ਿਲਾਂਗ ਦੀ ਪੰਜਾਬੀ ਕਲੋਨੀ ਦੇ ਵਸਨੀਕਾਂ ਨੂੰ ਨੋਟਿਸ ਮੰਦਭਾਗੀ ਕਰਵਾਈ: ਭਾਈ ਲੌਂਗੋਵਾਲ,ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਮੇਘਾਲਿਆ ਦੀ ਰਾਜਧਾਨੀ ਸ਼ਿਲਾਂਗ ਵਿਖੇ ਪ੍ਰਸ਼ਾਸਨ ਵੱਲੋਂ ਪੰਜਾਬੀ ਲੇਨ ਇਲਾਕੇ ਦੇ ਵਸਨੀਕਾਂ ਨੂੰ ਨੋਟਿਸ ਭੇਜਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਜਾਰੀ ਇਕ ਪ੍ਰੈੱਸ ਬਿਆਨ ਵਿਚ ਆਖਿਆ ਕਿ ਸਥਾਨਕ ਪੰਜਾਬੀ ਕਲੋਨੀ ਵਿਚ ਵੱਸੇ ਪੰਜਾਬੀਆਂ ਤੇ ਖ਼ਾਸਕਰ ਸਿੱਖਾਂ ਨੂੰ ਜਾਣਬੁਝ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।

ਉਨ੍ਹਾਂ ਆਖਿਆ ਕਿ ਪਿਛਲੇ 200 ਸਾਲ ਤੋਂ ਸਬੰਧਤ ਕਲੋਨੀ ਵਿਚ ਵੱਸੇ ਪੰਜਾਬੀਆਂ ਪਾਸੋਂ ਜ਼ਮੀਨ ਹਥਿਆਉਣ ਲਈ ਸਰਕਾਰ ਦੀ ਮਨਸ਼ਾ ਭਾਈਚਾਰੇ ਨੂੰ ਦਬਾਉਣ ਵਾਲੀ ਹੈ ਅਤੇ ਇਸ ਨਾਲ ਸੂਬੇ ਅੰਦਰ ਵੱਸਦੇ ਪੰਜਾਬੀ ਭਾਈਚਾਰੇ ਅੰਦਰ ਬੇਗਾਨਗੀ ਦਾ ਅਹਿਸਾਸ ਪੈਦਾ ਹੋ ਰਹੀ ਹੈ।

ਹੋਰ ਪੜ੍ਹੋ:ਪਾਕਿਸਤਾਨ ਅੰਦਰ ਸਿੱਖ ਵਿਰਾਸਤੀ ਇਮਾਰਤ ਢਾਹੁਣ ਦਾ ਭਾਈ ਲੌਂਗੋਵਾਲ ਵੱਲੋਂ ਸਖ਼ਤ ਨੋਟਿਸ

ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਜਦੋਂ ਸ਼ਿਲਾਂਗ ਅੰਦਰ ਪੰਜਾਬੀ ਭਾਈਚਾਰੇ ’ਤੇ ਸਥਾਨਕ ਲੋਕਾਂ ਨੇ ਹਮਲਾ ਕੀਤਾ ਸੀ, ਤਾਂ ਸ਼੍ਰੋਮਣੀ ਕਮੇਟੀ ਵੱਲੋਂ ਮਾਮਲੇ ਦੀ ਪੈਰਵਾਈ ਕਰਦਿਆਂ ਸੂਬੇ ਦੇ ਮੁੱਖ ਮੰਤਰੀ ਅਤੇ ਸਥਾਨਕ ਪ੍ਰਸ਼ਾਸਨਿਕ ਅਧਿਕਾਰੀਆਂ ਤੱਕ ਪਹੁੰਚ ਕੀਤੀ ਸੀ।

ਇਸ ਤੋਂ ਇਲਾਵਾ ਕੇਂਦਰ ਸਰਕਾਰ ਨਾਲ ਵੀ ਸ਼ਿਲਾਂਗ ’ਚ ਵੱਸਦੇ ਪੰਜਾਬੀਆਂ ਦਾ ਮਾਮਲਾ ਹੱਲ ਕਰਨ ਦੀ ਅਪੀਲ ਕੀਤੀ ਸੀ। ਉਨ੍ਹਾਂ ਮੇਘਾਲਿਆਂ ਸਰਕਾਰ ਨੂੰ ਅਪੀਲ ਕੀਤੀ ਕਿ ਸਥਾਨਕ ਪੰਜਾਬੀ ਭਾਈਚਾਰੇ ਨੂੰ ਪ੍ਰੇਸ਼ਾਨ ਨਾ ਕੀਤਾ ਜਾਵੇ ਅਤੇ ਅੰਗਰੇਜ਼ਾਂ ਦੇ ਸਮੇਂ ਤੋਂ ਪੰਜਾਬੀ ਕਲੋਨੀ ਦੇ ਵਸਨੀਕਾਂ ਨੂੰ ਉਨ੍ਹਾਂ ਦੀ ਜਗ੍ਹਾਂ ਦੇ ਮਾਲਕਾਨਾ ਹੱਕ ਦਿੱਤੇ ਜਾਣ।

-PTC News

Related Post