ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਆਉਂਦੀਆਂ ਸੰਗਤਾਂ ਲਈ ਸ਼੍ਰੋਮਣੀ ਕਮੇਟੀ ਵਲੋਂ ਨਵੀਂ ਸਰਾਂ ਬਨਾਉਣ ਦਾ ਫੈਸਲਾ, ਭਾਈ ਲੌਂਗੋਵਾਲ ਨੇ ਰੱਖਿਆ ਨੀਂਹ ਪੱਥਰ

By  Jashan A April 22nd 2019 11:59 AM

ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਆਉਂਦੀਆਂ ਸੰਗਤਾਂ ਲਈ ਸ਼੍ਰੋਮਣੀ ਕਮੇਟੀ ਵਲੋਂ ਨਵੀਂ ਸਰਾਂ ਬਨਾਉਣ ਦਾ ਫੈਸਲਾ, ਭਾਈ ਲੌਂਗੋਵਾਲ ਨੇ ਰੱਖਿਆ ਨੀਂਹ ਪੱਥਰ,ਸ੍ਰੀ ਅੰਮ੍ਰਿਤਸਰ ਸਾਹਿਬ: ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਲੱਖਾਂ ਦੀ ਗਿਣਤੀ 'ਚ ਸ਼ਰਧਾਲੂ ਦੇਸ਼ ਵਿਦੇਸ਼ ਤੋਂ ਆ ਕੇ ਨਤਮਸਤਕ ਹੁੰਦੇ ਹਨ ਅਤੇ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਪ੍ਰਾਪਤ ਕਰ ਆਪਣਾ ਜੀਵਨ ਸਫ਼ਲ ਬਣਾਉਂਦੇ ਹਨ।

asr ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਆਉਂਦੀਆਂ ਸੰਗਤਾਂ ਲਈ ਸ਼੍ਰੋਮਣੀ ਕਮੇਟੀ ਵਲੋਂ ਨਵੀਂ ਸਰਾਂ ਬਨਾਉਣ ਦਾ ਫੈਸਲਾ, ਭਾਈ ਲੌਂਗੋਵਾਲ ਨੇ ਰੱਖਿਆ ਨੀਂਹ ਪੱਥਰ

ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਆਉਂਦੀਆਂ ਸੰਗਤਾਂ ਦੀ ਸਹੂਲਤ ਲਈ ਸ਼੍ਰੋਮਣੀ ਕਮੇਟੀ ਵਲੋਂ ਕਈ ਪੁਖ਼ਤਾ ਪ੍ਰਬੰਧ ਕੀਤੇ ਜਾਂਦੇ ਹਨ ਤੇ ਸ਼ਰਧਾਲੂਆਂ ਨੂੰ ਹਰ ਬਣਦੀ ਸਹੂਲਤ ਮੁਹਈਆ ਕਰਵਾਈ ਜਾਂਦੀ ਹੈ।

ਹੋਰ ਪੜ੍ਹੋ:ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਘਰ ਦੀ ਰਸਦ ‘ਤੇ ਭਰਨਾ ਪਿਆ 2 ਕਰੋੜ ਰੁਪਏ ਦਾ ਜੀ.ਐਸ.ਟੀ

asr ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਆਉਂਦੀਆਂ ਸੰਗਤਾਂ ਲਈ ਸ਼੍ਰੋਮਣੀ ਕਮੇਟੀ ਵਲੋਂ ਨਵੀਂ ਸਰਾਂ ਬਨਾਉਣ ਦਾ ਫੈਸਲਾ, ਭਾਈ ਲੌਂਗੋਵਾਲ ਨੇ ਰੱਖਿਆ ਨੀਂਹ ਪੱਥਰ

ਸੰਗਤ ਦੀ ਭਾਰੀ ਆਮਦ ਨੂੰ ਦੇਖਦਿਆਂ ਅੱਜ ਸ਼੍ਰੋਮਣੀ ਕਮੇਟੀ ਵੱਲੋਂ ਨਵੀ ਸਰਾਂ ਬਨਾਉਣ ਦਾ ਫੈਸਲਾ ਕੀਤਾ ਗਿਆ ਹੈ। ਜਿਸ ਦਾ ਨੀਂਹ ਪੱਥਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਰੱਖਿਆ। ਇਹ ਸਰਾਂ ਸ੍ਰੀ ਹਰਿਮੰਦਰ ਸਾਹਿਬ ਨੇੜਲੀ ਅਕਾਲੀ ਮਾਰਕੀਟ 'ਚ ਬਣਾਈ ਜਾਵੇਗੀ, ਜਿਸ ਨਾਮ ਹੈ ਮਾਤਾ ਤ੍ਰਿਪਤਾ ਜੀ ਨਿਵਾਸ।

asr ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਆਉਂਦੀਆਂ ਸੰਗਤਾਂ ਲਈ ਸ਼੍ਰੋਮਣੀ ਕਮੇਟੀ ਵਲੋਂ ਨਵੀਂ ਸਰਾਂ ਬਨਾਉਣ ਦਾ ਫੈਸਲਾ, ਭਾਈ ਲੌਂਗੋਵਾਲ ਨੇ ਰੱਖਿਆ ਨੀਂਹ ਪੱਥਰ

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਇਹ ਸਰਾਂ ਇੱਕ ਸਾਲ 'ਚ ਤਿਆਰ ਕੀਤੀ ਜਾਵੇਗੀ, ਜਿਸ 'ਚ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ 1100 ਕਮਰੇ ਹੋਣਗੇ ਅਤੇ 550 ਕਮਰਿਆਂ ਦੇ 9-9 ਮੰਜਲੀ 2 ਬਲਾਕ ਬਣਾਏ ਜਾਣਗੇ।

-PTC News

Related Post