SGPC ਦਾ ਸਲਾਨਾ ਜਨਰਲ ਇਜਲਾਸ ਅੱਜ, ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੀ ਕੀਤੀ ਜਾਵੇਗੀ ਚੋਣ

By  Jashan A November 27th 2019 09:59 AM -- Updated: November 27th 2019 10:49 AM

SGPC ਦਾ ਸਲਾਨਾ ਜਨਰਲ ਇਜਲਾਸ ਅੱਜ, ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੀ ਕੀਤੀ ਜਾਵੇਗੀ ਚੋਣ,ਸ੍ਰੀ ਅੰਮ੍ਰਿਤਸਰ ਸਾਹਿਬ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਨਰਲ ਇਜਲਾਸ ਅੱਜ ਹੋਵੇਗਾ, ਜਿਸ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਸਮੇਤ 11 ਮੈਂਬਰੀ ਅੰਤ੍ਰਿੰਗ ਕਮੇਟੀ ਦੀ ਚੋਣ ਕੀਤੀ ਜਾਵੇਗੀ।

ਮਿਲੀ ਜਾਣਕਾਰੀ ਮੁਤਾਬਕ ਅੱਜ ਅਰਦਾਸ ਉਪਰੰਤ ਬਾਅਦ ਦੁਪਹਿਰ 1 ਵਜੇ ਤੇਜਾ ਸਿੰਘ ਸਮੁੰਦਰੀ ਹਾਲ 'ਚ ਜਨਰਲ ਇਜਲਾਸ ਸ਼ੁਰੂ ਹੋ ਜਾਵੇਗਾ। ਕਿਆਸ ਲਗਾਏ ਜਾ ਰਹੇ ਹਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਲਗਾਤਾਰ ਤੀਸਰੀ ਵਾਰ ਪ੍ਰਧਾਨ ਬਣ ਸਕਦੇ ਸਨ। ਇਸ ਦੌਰਾਨ ਤੋਤਾ ਸਿੰਘ ਅਤੇ ਬੀਬੀ ਜਗੀਰ ਕੌਰ ਦੇ ਨਾਵਾਂ 'ਤੇ ਚਰਚਾ ਹੋ ਸਕਦੀ ਹੈ।

ਹੋਰ ਪੜ੍ਹੋ: ਕਿਰਨ ਬਾਲਾ ਮਾਮਲੇ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਸਬ-ਕਮੇਟੀ ਗਠਿਤ

ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਵਲੋਂ ਅਧਿਕਾਰੀਆਂ ਨਾਲ ਇਕੱਤਰਤਾ ਕਰਕੇ ਪ੍ਰਬੰਧਕੀ ਹਦਾਇਤਾਂ ਦਿੱਤੀਆਂ ਗਈਆਂ ਹਨ। ਚੋਣ ਦੌਰਾਨ ਡਿਊਟੀ ਨਿਭਾਉਣ ਵਾਲੇ ਹਰ ਮੁਲਾਜ਼ਮ ਨੂੰ ਆਪਣੀ ਡਿਊਟੀ ਸੁਹਿਰਦਤਾ ਨਾਲ ਨਿਭਾਉਣ ਲਈ ਕਿਹਾ ਹੈ।

-PTC News

Related Post