ਮਾਮਲਾ 12ਵੀਂ ਦੀ ਕਿਤਾਬ 'ਚ ਸਿੱਖ ਇਤਿਹਾਸ ਸਬੰਧੀ ਗਲਤੀਆਂ ਦਾ: ਪੰਥਕ ਜਥੇਬੰਦੀਆਂ ਦੇ ਇਕੱਠ 'ਚ ਸਿੱਖ ਵਿਦਵਾਨਾਂ ਅਤੇ ਇਤਿਹਾਸਕਾਰਾਂ ਦੀ ਕਮੇਟੀ ਬਣਾਉਣ ਦਾ ਫੈਸਲਾ

By  Joshi November 9th 2018 02:36 PM -- Updated: November 9th 2018 02:37 PM

ਮਾਮਲਾ 12ਵੀਂ ਦੀ ਕਿਤਾਬ 'ਚ ਸਿੱਖ ਇਤਹਾਸ ਸਬੰਧੀ ਗਲਤੀਆਂ ਦਾ: ਪੰਥਕ ਜਥੇਬੰਦੀਆਂ ਦੇ ਇਕੱਠ 'ਚ ਸਿੱਖ ਵਿਦਵਾਨਾਂ ਅਤੇ ਇਤਿਹਾਸਕਾਰਾਂ ਦੀ ਕਮੇਟੀ ਬਣਾਉਣ ਦਾ ਫੈਸਲਾ,ਅੰਮ੍ਰਿਤਸਰ: ਅੱਜ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਾਰ੍ਹਵੀਂ ਜਮਾਂਤ ਵਿੱਚ ਸਿੱਖ ਇਤਿਹਾਸ ਨਾਲ ਛੇੜਛਾੜ ਦੇ ਵਿਰੁੱਧ ਸਮੂਹ ਸਿੱਖ ਜਥੇਬੰਦੀਆਂ ਦੀ ਹੰਗਾਮੀ ਬੈਠਕ ਕੀਤੀ ਗਈ।

ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਦੀ ਅਗਵਾਈ ਹੇਠ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਆਯੋਜਿਤ ਮੀਟਿੰਗ ਵਿੱਚ ਹੋਈਆਂ ਰੋਹ ਭਰਪੂਰ ਤਕਰੀਰਾਂ ਹੋਈਆਂ। ਨਾਲ ਹੀ ਭਾਈ ਲੌਂਗੋਵਾਲ ਵੱਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖ ਇਤਿਹਾਸ ਨਾਲ ਛੇੜਛਾੜ ਕਰਕੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸੱਟ ਮਾਰੀ ਹੈ,

ਹੋਰ ਪੜ੍ਹੋ: ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਕੀਤੀ ਨਾਅਰੇਬਾਜ਼ੀ

ਅਤੇ ਉਹਨਾਂ ਇਹ ਵੀ ਕਿਹਾ ਹੈ ਕਿ ਸਿੱਖ ਇਤਿਹਾਸ ਨੂੰ ਤੋੜ ਮਰੋੜ ਕੇ ਪੇਸ਼ ਕਰਨ ਵਾਲੇ ਅਧਿਕਾਰੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਇਸ ਬੈਠਕ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਮਤਾ ਪੜ੍ਹਿਆ ਗਿਆ ਅਤੇ ਇਸ ਮਾਮਲੇ ਸਬੰਧੀ ਨਜਿੱਠਣ ਲਈ ਸਿੱਖ ਵਿਦਵਾਨਾਂ ਅਤੇ ਇਤਿਹਾਸਕਾਰਾਂ ਦੀ ਇੱਕ ਕਮੇਟੀ ਬਣਾਉਣ ਦਾ ਫੈਸਲਾ ਕੀਤਾ।

—PTC News

Related Post