ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਇਤਿਹਾਸ ਸਰੋਤ ਸੰਪਾਦਨਾ ਪ੍ਰੋਜੈਕਟ ਡਾਕਟਰ ਕਿਰਪਾਲ ਸਿੰਘ ਤੋਂ ਵਾਪਿਸ ਲੈਣ ਦਾ ਐਲਾਨ

By  Joshi November 9th 2018 03:10 PM

ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਇਤਿਹਾਸ ਸਰੋਤ ਸੰਪਾਦਨਾ ਪ੍ਰੋਜੈਕਟ ਡਾਕਟਰ ਕਿਰਪਾਲ ਸਿੰਘ ਤੋਂ ਵਾਪਿਸ ਲੈਣ ਦਾ ਐਲਾਨ,ਅੰਮ੍ਰਿਤਸਰ: ਅੱਜ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਾਰ੍ਹਵੀਂ ਜਮਾਤ ਵਿੱਚ ਸਿੱਖ ਇਤਿਹਾਸ ਨਾਲ ਛੇੜਛਾੜ ਦੇ ਵਿਰੁੱਧ ਸਮੂਹ ਸਿੱਖ ਜਥੇਬੰਦੀਆਂ ਦੀ ਹੰਗਾਮੀ ਬੈਠਕ ਕੀਤੀ ਗਈ।ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਦੀ ਅਗਵਾਈ ਹੇਠ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਆਯੋਜਿਤ ਮੀਟਿੰਗ ਵਿੱਚ ਹੋਈਆਂ ਰੋਹ ਭਰਪੂਰ ਤਕਰੀਰਾਂ ਹੋਈਆਂ।

ਨਾਲ ਹੀ ਭਾਈ ਲੌਂਗੋਵਾਲ ਵੱਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖ ਇਤਿਹਾਸ ਨਾਲ ਛੇੜਛਾੜ ਕਰਕੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸੱਟ ਮਾਰੀ ਹੈ। ਉਹਨਾਂ ਨੇ ਕਿਹਾ ਕਿ ਸਿਲੇਬਸ ਕਮੇਟੀ ਦਾ ਚੇਅਰਮੈਨ ਡਾਕਟਰ ਕਿਰਪਾਲ ਸਿੰਘ ਸਿੱਖ ਕੌਮ ਤੋਂ ਮੁਆਫ਼ੀ ਮੰਗੇ। ਨਾਲ ਸਿੱਖ ਜਥੇਬੰਦੀਆਂ ਨੇ ਸਿੱਖ ਇਤਿਹਾਸ ਸਰੋਤ ਸੰਪਾਦਨਾ ਪ੍ਰੋਜੈਕਟ ਡਾਕਟਰ ਕਿਰਪਾਲ ਸਿੰਘ ਤੋਂ ਵਾਪਿਸ ਲੈਣ ਦਾ ਐਲਾਨ ਕਰ ਦਿੱਤਾ ਹੈ।

ਹੋਰ ਪੜ੍ਹੋ: ਮਾਮਲਾ 12ਵੀਂ ਦੀ ਕਿਤਾਬ ‘ਚ ਸਿੱਖ ਇਤਿਹਾਸ ਸਬੰਧੀ ਗਲਤੀਆਂ ਦਾ: ਪੰਥਕ ਜਥੇਬੰਦੀਆਂ ਦੇ ਇਕੱਠ ‘ਚ ਸਿੱਖ ਵਿਦਵਾਨਾਂ ਅਤੇ ਇਤਿਹਾਸਕਾਰਾਂ ਦੀ ਕਮੇਟੀ ਬਣਾਉਣ ਦਾ ਫੈਸਲਾ

ਡਾਕਟਰ ਕਿਰਪਾਲ ਸਿੰਘ ਵਲੋਂ ਸਿੱਖ ਇਤਿਹਾਸ ਸਬੰਧੀ ਕੀਤੇ ਕੰਮਾਂ ਦੀ ਸਮੀਖਿਆ ਕੀਤੀ ਜਾਵੇਗੀ, ਜਿਸ ਦੌਰਾਨ ਉਹਨਾਂ 'ਤੇ ਕਾਰਵਾਈ ਕਰਨ 'ਤੇ ਵੀ ਚਰਚਾ ਕੀਤੀ ਜਾਵੇਗੀ। ਇਸ ਮਾਮਲੇ ਸਬੰਧੀ ਸਮੂਹ ਸਿੱਖ ਜਥੇਬੰਦੀਆਂ ਨੇ ਸ਼੍ਰੋਮਣੀ ਕਮੇਟੀ ਨੂੰ ਪੂਰਨ ਹਮਾਇਤ ਦਿੱਤੀ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ।

—PTC News

Related Post