15 ਨਵੰਬਰ ਨੂੰ ਮਨਾਇਆ ਜਾਵੇਗਾ ਸ਼੍ਰੋਮਣੀ ਕਮੇਟੀ ਦਾ ਸਥਾਪਨਾ ਦਿਵਸ, ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

By  Jashan A November 13th 2019 05:59 PM

15 ਨਵੰਬਰ ਨੂੰ ਮਨਾਇਆ ਜਾਵੇਗਾ ਸ਼੍ਰੋਮਣੀ ਕਮੇਟੀ ਦਾ ਸਥਾਪਨਾ ਦਿਵਸ, ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ,ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਵੱਲੋਂ ਇਤਿਹਾਸਕ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ, ਜਿਸ ਦੇ ਭੋਗ 15 ਨਵੰਬਰ ਨੂੰ ਪੈਣਗੇ। ਸਥਾਪਨਾ ਦਿਵਸ ਸਬੰਧੀ ਬੀਤੇ ਸਾਲਾਂ ਤੋਂ ਸ਼੍ਰੋਮਣੀ ਕਮੇਟੀ ਵੱਲੋਂ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਸਮਾਗਮ ਕਰਨ ਦੀ ਸ਼ੁਰੂਆਤ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਸਿੱਖ ਕੌਮ ਦੀ ਮਹਾਨ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਦਾ ਇਤਿਹਾਸ ਕੁਰਬਾਨੀਆਂ ਭਰਿਆ ਹੈ ਅਤੇ ਇਸ ਨੇ ਆਪਣੀ ਸਥਾਪਨਾ ਤੋਂ ਲੈ ਕੇ ਹੁਣ ਤੱਕ ਕੌਮ ਨੂੰ ਸੰਗਠਤ ਕਰਨ ਲਈ ਅਹਿਮ ਭੂਮਿਕਾ ਨਿਭਾਈ ਹੈ। ਅਗਲੇ ਸਾਲ ਇਸ ਮਾਣਮੱਤੀ ਸੰਸਥਾ ਦੀ ਸਥਾਪਨਾ ਦੀ ਪਹਿਲੀ ਸ਼ਤਾਬਦੀ ਆ ਰਹੀ ਹੈ। ਹੋਰ ਪੜ੍ਹੋ: ਸ਼੍ਰੋਮਣੀ ਕਮੇਟੀ ਵੱਲੋਂ ਭਾਈ ਮਰਦਾਨਾ ਜੀ ਦੇ ਅਕਾਲ ਚਲਾਣਾ ਦਿਵਸ ਮੌਕੇ ਗੁਰਮਤਿ ਸਮਾਗਮ ਆਯੋਜਿਤ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਵੱਲੋਂ ਸਿੱਖ ਸੰਸਥਾ ਦਾ ਸਥਾਪਨਾ ਦਿਹਾੜਾ ਮਨਾਉਣਾ ਸਮਰਪਣ ਤੇ ਸਤਿਕਾਰ ਦੀ ਭਾਵਨਾ ਵਜੋਂ ਹੈ। ਉਨ੍ਹਾਂ ਦੱਸਿਆ ਕਿ ਸਥਾਪਨਾ ਦਿਵਸ ਵਾਲੇ ਦਿਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਬਿਹਤਰ ਸੇਵਾਵਾਂ ਨਿਭਾਉਣ ਵਾਲੇ ਕੁਝ ਸਾਬਕਾ ਤੇ ਮੌਜੂਦਾ ਮੁਲਾਜ਼ਮਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ। ਅੱਜ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਤੋਂ ਇਲਾਵਾ ਸਕੱਤਰ ਮਨਜੀਤ ਸਿੰਘ ਬਾਠ, ਨਿਸ਼ਾਨ ਸਿੰਘ, ਹਰਜਿੰਦਰ ਸਿੰਘ ਕੈਰੋਂਵਾਲ, ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁੁਪ੍ਰਿੰਟੈਂਡੈਂਟ, ਸਤਪਾਲ ਸਿੰਘ, ਮਿਲਖਾ ਸਿੰਘ, ਮੁਖਤਾਰ ਸਿੰਘ ਕੋਹਾੜਕਾ ਸਮੇਤ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮ ਹਾਜ਼ਰ ਸਨ। -PTC News

Related Post