ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਭਲਕੇ

By  Joshi November 12th 2018 08:57 AM

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਭਲਕੇ,ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ 13 ਨਵੰਬਰ ਨੂੰ ਅੰਮ੍ਰਿਤਸਰ ਵਿਖੇ ਹੋਣ ਵਾਲੇ ਜਨਰਲ ਇਜਲਾਸ ਦੌਰਾਨ ਕੀਤੀ ਜਾਵੇਗੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਬਾਅਦ ਦੁਪਹਿਰ 1 ਵਜੇ ਅਰਦਾਸ ਉਪਰੰਤ ਜਨਰਲ ਇਜਲਾਸ ਆਰੰਭ ਹੋਵੇਗਾ ਜਿਸ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾਕਟਰ ਰੂਪ ਸਿੰਘ ਅਨੁਸਾਰ ਸਭ ਤੋਂ ਪਹਿਲਾਂ ਸਕੱਤਰ ਸ਼੍ਰੋਮਣੀ ਕਮੇਟੀ ਵਲੋਂ ਜਨਰਲ ਇਜਲਾਸ ਸਬੰਧੀ ਮਤਾ ਪੜ੍ਹਿਆ ਜਾਵੇਗਾ ਅਤੇ ਫੇਰ ਪ੍ਰਧਾਨ ਸ਼੍ਰੋਮਣੀ ਕਮੇਟੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਸ਼ੋਕ ਮਤੇ ਪੜ੍ਹੇ ਜਾਣਗੇ ਉਪਰੰਤ ਪ੍ਰਧਾਨ ਦੇ ਅਹੁਦੇ ਲਈ ਨਾਮ ਪੇਸ਼ ਕੀਤਾ ਜਾਵੇਗਾ ਜਿਸ ਦੀ ਤਾਈਦ ਅਤੇ ਮਜੀਦ ਕਰਕੇ ਹਾਊਸ ਦੀ ਪ੍ਰਵਾਨਗੀ ਲਈ ਜਾਂਦੀ ਹੈ ਪਰ ਜੇ ਕਰ ਪ੍ਰਧਾਨ ਦੇ ਅਹੁਦੇ ਕਿ ਇੱਕਤੋਂ ਵੱਧ ਨਾਮ ਪੇਸ਼ ਹੋ ਜਾਵੇ ਤਾਂ ਵੋਟਿੰਗ ਕਰਵਾਈ ਜਾਵੇਗੀ। ਹੋਰ ਪੜ੍ਹੋ: ਸ਼੍ਰੋਮਣੀ ਕਮੇਟੀ ਵੱਲੋਂ ਮਹੀਨਾਵਾਰ ‘ਸੇਵਾ ਸਰਗਰਮੀਆਂ’ ਦਾ ਪਹਿਲਾ ਅੰਕ ਭਾਈ ਲੌਂਗੋਵਾਲ ਨੇ ਕੀਤਾ ਜਾਰੀ ਇਸੇ ਤਰਾਂ ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ ਤੇ ਜਨਰਲ ਸਕੱਤਰ ਦੀ ਚੋਣ ਕੀਤੀ ਜਾਂਦੀ ਹੈ। ਇਸ ਤੋਂ ਬਾਅਦ ਅੰਤ੍ਰਿਮ ਕਮੇਟੀ ਮੈਂਬਰਾਂ ਦੇ ਨਾਮ ਪੇਸ਼ ਕਰਕੇ ਹਾਜਰ ਮੈਂਬਰਾਂ ਦੀ ਪ੍ਰਵਾਨਗੀ ਲਈ ਜਾਂਦੀ ਹੈ। ਇਸ ਸਬੰਧੀ ਦਫਤਰ ਸ਼੍ਰੋਮਣੀ ਕਮੇਟੀ ਵਲੋਂ ਤਿਆਰੀਆਂ ਮੁਕੱਮਲ ਕਰ ਲਈਆਂ ਗਈਆਂ ਹਨ। ਹੁਣ ਦੇਖਣਾ ਇਹ ਹੋਵੇਗਾ ਕਿ 1920 ਵਿਚ ਲੰਬੀ ਜਦੋ ਜਹਿਦ ਤੋਂ ਬਾਅਦ ਹੋਂਦ ਵਿਚ ਆਈ ਸ਼੍ਰੋਮਣੀ ਕਮੇਟੀ ਦੇ 28ਵੇਂ ਪ੍ਰਧਾਨ ਵਜੋਂ ਸੇਵਾ ਕਿਸ ਦੇ ਹਿੱਸੇ ਆਉਂਦੀ ਹੈ। —PTC News

Related Post