ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਵੀਸ਼ਰੀ ਮੁਕਾਬਲੇ ਕਰਵਾਏ

By  Jashan A September 26th 2019 02:54 PM

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਵੀਸ਼ਰੀ ਮੁਕਾਬਲੇ ਕਰਵਾਏ,ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਕੂਲੀ ਬੱਚਿਆਂ ਦੇ ਕਵੀਸ਼ਰੀ ਮੁਕਾਬਲੇ ਕਰਵਾਏ ਗਏ, ਜਿਸ ਵਿਚ 27 ਸਕੂਲਾਂ ਦੇ ਵਿਦਿਆਰਥੀਆਂ ਨੇ ਕਵੀਸ਼ਰੀ ਕਲਾ ਰਾਹੀਂ ਇਤਿਹਾਸ ਪੇਸ਼ ਕੀਤਾ।

ਇਨ੍ਹਾਂ ਮੁਕਾਬਲਿਆਂ ਦੌਰਾਨ ਵਿਦਿਆਰਥੀਆਂ ਵੱਲੋਂ ਕੀਤੀ ਗਈ ਪੇਸ਼ਕਾਰੀ ਨੂੰ ਪਰਖਣ ਲਈ ਨਿਰਣਾਕਾਰ ਵਜੋਂ ਪ੍ਰੋਫੈਸਰ ਕੁਲਰਾਜ ਸਿੰਘ ਵੱਲ੍ਹਾ, ਪ੍ਰੋਫੈਸਰ ਰਾਜਿੰਦਰ ਸਿੰਘ ਤੇ ਪ੍ਰੋਫੈਸਰ ਸੁਖਵਿੰਦਰ ਸਿੰਘ ਨੇ ਸੇਵਾ ਨਿਭਾਈ।

ਹੋਰ ਪੜ੍ਹੋ: ਸ਼੍ਰੋਮਣੀ ਕਮੇਟੀ ਵੱਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੋਆ ਵਿਖੇ ਵਿਸ਼ਾਲ ਗੁਰਮਤਿ ਸਮਾਗਮ (ਤਸਵੀਰਾਂ)

ਵਰਨਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਹਰ ਸਾਲ ਸਕੂਲੀ ਬੱਚਿਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਜਾਂਦੇ ਹਨ। ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ, ਸੱਭਿਆਚਾਰ ਅਤੇ ਸਿੱਖ ਰਹਿਣੀ ਨਾਲ ਜੋੜਨ ਲਈ ਇਨ੍ਹਾਂ ਮੁਕਾਬਲਿਆਂ ਦਾ ਆਯੋਜਨ ਕੀਤਾ ਜਾਂਦਾ ਹੈ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਵੱਖ-ਵੱਖ ਮੁਕਾਬਲਿਆਂ ਵਿੱਚੋਂ ਸਥਾਨ ਗ੍ਰਹਿਣ ਕਰਨ ਵਾਲੇ ਬੱਚਿਆਂ ਨੂੰ ਗੁਰਪੁਰਬ ਸਮੇਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਸਨਮਾਨਿਤ ਕੀਤਾ ਜਾਵੇਗਾ। ਕਵੀਸ਼ਰੀ ਮੁਕਾਬਲਿਆਂ ਦੌਰਾਨ ਮੌਕੇ ਵਧੀਕ ਮੈਨੇਜਰ ਬਘੇਲ ਸਿੰਘ, ਕਾਬਲ ਸਿੰਘ ਸੁਪਰਵਾਈਜ਼ਰ, ਗੁਰਭੇਜ ਸਿੰਘ, ਪ੍ਰਚਾਰਕ ਭਾਈ ਅਮਰ ਸਿੰਘ, ਭਾਈ ਮਲਕੀਤ ਸਿੰਘ ਆਦਿ ਮੌਜੂਦ ਸਨ।

-PTC News

Related Post