ਪੰਜਾਬ ਸਟੇਟ ਟਰਾਂਸਪੋਰਟ ਵਿਭਾਗ ਦੇ ਡਾਇਰੈਕਟਰ ਤਜਿੰਦਰ ਸਿੰਘ ਧਾਲੀਵਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

By  Jashan A January 26th 2019 04:57 PM

ਪੰਜਾਬ ਸਟੇਟ ਟਰਾਂਸਪੋਰਟ ਵਿਭਾਗ ਦੇ ਡਾਇਰੈਕਟਰ ਤਜਿੰਦਰ ਸਿੰਘ ਧਾਲੀਵਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ,ਅੰਮ੍ਰਿਤਸਰ: ਪੰਜਾਬ ਸਟੇਟ ਟਰਾਂਸਪੋਰਟ ਵਿਭਾਗ ਦੇ ਡਾਇਰੈਕਟਰ ਤਜਿੰਦਰ ਸਿੰਘ ਧਾਲੀਵਾਲ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਧਰਮ ਪਤਨੀ ਅਤੇ ਕੁਝ ਹੋਰ ਅਧਿਕਾਰੀ ਵੀ ਮੌਜੂਦ ਸਨ।

asr ਪੰਜਾਬ ਸਟੇਟ ਟਰਾਂਸਪੋਰਟ ਵਿਭਾਗ ਦੇ ਡਾਇਰੈਕਟਰ ਤਜਿੰਦਰ ਸਿੰਘ ਧਾਲੀਵਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਮਗਰੋਂ ਉਨਾਂ ਨੂੰ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਸਕੱਤਰ ਦਿਲਜੀਤ ਸਿੰਘ ਬੇਦੀ, ਸੂਚਨਾ ਅਧਿਕਾਰੀ ਹਰਿੰਦਰ ਸਿੰਘ ਰੋਮੀ ਤੇ ਅੰਮ੍ਰਿਤਪਾਲ ਸਿੰਘ ਨੇ ਗੁਰੂ ਬਖਸ਼ਿਸ਼ ਸਿਰੋਪਾਓ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਤ ਕੀਤਾ।

asr ਪੰਜਾਬ ਸਟੇਟ ਟਰਾਂਸਪੋਰਟ ਵਿਭਾਗ ਦੇ ਡਾਇਰੈਕਟਰ ਤਜਿੰਦਰ ਸਿੰਘ ਧਾਲੀਵਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਇਸ ਦੌਰਾਨ ਹਰਜਿੰਦਰ ਸਿੰਘ ਜੀ ਐਮ ਪੰਜਾਬ ਰੋਡਵੇਜ ਅੰਮ੍ਰਿਤਸਰ, ਸੁਭਾਸ਼ ਚੰਦਰ ਜੀ ਐਮ ਪੰਜਾਬ ਰੋਡਵੇਜ ਅੰਮ੍ਰਿਤਸਰ, ਹਰਬਰਿੰਦਰ ਸਿੰਘ ਟ੍ਰੈਫਿਕ ਮੈਨੇਜਰ ਪੀ. ਆਰ. ਅੰਮ੍ਰਿਤਸਰ ਤੇ ਇੰਦਰਬੀਰ ਸਿੰਘ ਅਡੀਟਰ ਪੰਜਾਬ ਰੋਡਵੇਜ ਅੰਮ੍ਰਿਤਸਰ ਆਦਿ ਮੌਜੂਦ ਸਨ।

-PTC News

Related Post