ਅਕਾਲੀ ਦਲ ਸਮੁੱਚੀ ਲੀਡਰਸ਼ਿਪ ਨੇ ਕੀਤੀ ਬਰਤਨ ਸਾਫ਼ ਕਰਨ ਦੀ ਸੇਵਾ

By  Jashan A December 8th 2018 12:21 PM

ਅਕਾਲੀ ਦਲ ਸਮੁੱਚੀ ਲੀਡਰਸ਼ਿਪ ਨੇ ਕੀਤੀ ਬਰਤਨ ਸਾਫ਼ ਕਰਨ ਦੀ ਸੇਵਾ,ਅੰਮ੍ਰਿਤਸਰ: ਸਾਬਕਾ ਮੁੱਖ ਮੰਤਰੀ ਪ੍ਰਕਾਸ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੀ ਸਮੁੱਚੀ ਲੀਡਰਸ਼ਿਪ ਨਾਲ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ।

shiromani akali dal ਅਕਾਲੀ ਦਲ ਸਮੁੱਚੀ ਲੀਡਰਸ਼ਿਪ ਨੇ ਕੀਤੀ ਬਰਤਨ ਸਾਫ਼ ਕਰਨ ਦੀ ਸੇਵਾ

ਜਿਸ ਦੌਰਾਨ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਗੁਰੁਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਆਰੰਭ ਕੀਤੇ ਗਏ, ਜਿਨ੍ਹਾਂ ਦੇ ਭੋਗ 10 ਦਸੰਬਰ ਨੂੰ ਪਾਏ ਜਾਣਗੇ।

shiromani akali dal ਅਕਾਲੀ ਦਲ ਸਮੁੱਚੀ ਲੀਡਰਸ਼ਿਪ ਨੇ ਕੀਤੀ ਬਰਤਨ ਸਾਫ਼ ਕਰਨ ਦੀ ਸੇਵਾ

ਜਿਸ ਉਪਰੰਤ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਨੇ ਸਮੁੱਚੀ ਲੀਡਰਸ਼ਿਪ ਸਮੇਤ ਜੋੜੇ ਸਾਫ਼ ਕਰਨ ਦੀ ਸੇਵਾ ਨਿਭਾਈ ਤੇ ਉਸ ਤੋਂ ਬਾਅਦ ਸਮੁੱਚੀ ਲੀਡਰਸ਼ਿਪ ਵੱਲੋਂ ਦਰਬਾਰ ਸਾਹਿਬ ਦੇ ਲੰਗਰ ਹਾਲ 'ਚ ਪਹੁੰਚ ਕੇ ਬਰਤਨ ਸਾਫ਼ ਕਰਨ ਦੀ ਸੇਵਾ ਵੀ ਨਿਭਾਈ।

shiromani akali dal ਅਕਾਲੀ ਦਲ ਸਮੁੱਚੀ ਲੀਡਰਸ਼ਿਪ ਨੇ ਕੀਤੀ ਬਰਤਨ ਸਾਫ਼ ਕਰਨ ਦੀ ਸੇਵਾ

ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਲੀਡਰਸ਼ਿਪ ਜਾਣੇ ਅਣਜਾਣੇ 'ਚ ਹੋਈਆਂ ਭੁੱਲਾਂ ਦੀ ਮੁਆਫੀ ਤਿੰਨ ਦਿਨ ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾ ਕੀਤੀ ਜਾ ਰਹੀ ਹੈ। ਸ੍ਰੀ ਦਰਬਾਰ ਸਾਹਿਬ ਵਿਖੇ ਸਮਾਗਮ ਨੂੰ ਲੈ ਕੇ ਵੱਡੀ ਗਿਣਤੀ 'ਚ ਸਿੱਖ ਸ਼ਰਧਾਲੂ ਅਤੇ ਪਾਰਟੀ ਵਰਕਰ ਵੀ ਪਹੁੰਚੇ।

-PTC News

Related Post