ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ 10 ਟਨ ਫੁੱਲਾਂ ਨਾਲ ਮਹਿਕੇਗਾ ਸ੍ਰੀ ਦਰਬਾਰ ਸਾਹਿਬ, ਸਜਾਵਟ ਜਾਰੀ (ਤਸਵੀਰਾਂ)

By  Jashan A August 29th 2019 07:14 PM -- Updated: August 30th 2019 09:49 AM

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ 10 ਟਨ ਫੁੱਲਾਂ ਨਾਲ ਮਹਿਕੇਗਾ ਸ੍ਰੀ ਦਰਬਾਰ ਸਾਹਿਬ, ਸਜਾਵਟ ਜਾਰੀ (ਤਸਵੀਰਾਂ),ਸ੍ਰੀ ਅੰਮ੍ਰਿਤਸਰ ਸਾਹਿਬ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਯਾਦਗਾਰੀ ਢੰਗ ਨਾਲ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਿੱਖ ਸੰਗਤਾਂ ਵੱਲੋਂ ਤਿਆਰੀਆਂ ਆਰੰਭ ਦਿੱਤੀਆਂ ਹਨ। ਜਿਸ ਦੌਰਾਨ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸ੍ਰੀ ਦਰਬਾਰ ਸਾਹਿਬ ਵਿਖੇ ਫੁੱਲਾਂ ਦੀ ਸਜਾਵਟ ਜਾਰੀ ਹੈ।

amritsar ਮਿਲੀ ਜਾਣਕਾਰੀ ਮੁਤਾਬਕ ਸ੍ਰੀ ਦਰਬਾਰ ਸਾਹਿਬ ਨੂੰ ਸਜਾਉਣ ਦੇ ਲਈ 300 ਦੇ ਕਰੀਬ ਕਾਰੀਗਰ ਅਤੇ 1200 ਦੇ ਕਰੀਬ ਸ਼ਰਧਾਲੂ ਦਿੱਲੀ ਤੋਂ ਪਹੁੰਚੇ ਹਨ। ਜਿਨ੍ਹਾਂ ਵੱਲੋਂ 30 ਕਿਸਮ ਤੋਂ ਵੱਧ ਦੇ ਦੇਸੀ ਤੇ ਵਿਦੇਸ਼ੀ ਫੁੱਲਾਂ ਨਾਲ ਅਤਿ ਸੁੰਦਰ ਸਜਾਵਟ ਕੀਤੀ ਜਾ ਰਹੀ ਹੈ।

amritsar ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਇਸ ਵਾਰ ਸ੍ਰੀ ਦਰਬਾਰ ਸਾਹਿਬ 10 ਟਨ ਫੁੱਲਾਂ ਨਾਲ ਮਹਿਕੇਗਾ। ਇਹ ਫੁੱਲ ਮਲੇਸ਼ੀਆ, ਸਿੰਗਾਪੁਰ, ਉਜੈਨ, ਦਿੱਲੀ ਅਤੇ ਬੰਗਲੌਰ ਤੋਂ ਮੰਗਵਾਏ ਗਏ ਹਨ।

amritsar ਦੱਸਣਯੋਗ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਪੁਰਬ 31 ਅਗਸਤ ਨੂੰ ਮਨਾਇਆ ਜਾਵੇਗਾ। ਜਿਸ ਨੂੰ ਲੈ ਸੰਗਤਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।

amritsar ਇਸ ਦਿਨ ਵੱਡੀ ਗਿਣਤੀ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕਰਨਗੀਆਂ।

-PTC News

Related Post