ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਦਾ ਅਲੌਕਿਕ ਦ੍ਰਿਸ਼ (ਤਸਵੀਰਾਂ)

By  Jashan A July 26th 2019 08:56 PM -- Updated: July 26th 2019 08:57 PM

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਦਾ ਅਲੌਕਿਕ ਦ੍ਰਿਸ਼ (ਤਸਵੀਰਾਂ),ਸ੍ਰੀ ਅੰਮ੍ਰਿਤਸਰ ਸਾਹਿਬ: ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਗੁਰੂ ਘਰ ਨਤਮਸਤਕ ਹੋਣ ਪਹੁੰਚੀਆਂ। ਸੰਗਤਾਂ ਨੇ ਪਵਿੱਤਰ ਸਰੋਵਰ 'ਚ ਇਸ਼ਨਾਨ ਕੀਤਾ ਤੇ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਜੀ ਦਾ ਪ੍ਰਮਾਤਮਾ ਦਾ ਆਸ਼ੀਰਵਾਦ ਲਿਆ। ਇਸ ਦੌਰਾਨ ਅੱਜ ਸ਼ਾਮ ਨੂੰ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਕੀਤੀ ਗਈ। ਜਿਸ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ। ਜਿਸ 'ਚ ਤੁਸੀਂ ਦੀਪਮਾਲਾ ਦਾ ਅਲੌਕਿਕ ਦ੍ਰਿਸ਼ ਦੇਖ ਸਕਦੇ ਹੋ। ਹੋਰ ਪੜ੍ਹੋ: ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ (ਤਸਵੀਰਾਂ) ਤੁਹਾਨੂੰ ਦੱਸ ਦੇਈਏ ਕਿ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਸਿੱਖਾਂ ਦੇ ਅੱਠਵੇਂ ਤੇ ਸਭ ਤੋਂ ਛੋਟੀ ਉਮਰ ਦੇ ਗੁਰੂ ਸਾਹਿਬ ਹਨ, ਜਿਨ੍ਹਾਂ ਨੇ ਚੇਚਕ ਤੇ ਹੈਜੇ ਦੀ ਬੀਮਾਰੀ ਤੋਂ ਪੀੜਤ ਦਿੱਲੀ ਵਾਸੀਆਂ ਦੀ ਸੇਵਾ ਕਰ ਉਨ੍ਹਾਂ ਨੂੰ ਤੰਦਰੁਸਤ ਕੀਤਾ ਸੀ। -PTC News

Related Post