ਸਿੱਖ ਸੰਗਤ ਲਈ ਖੁਸ਼ੀ ਭਰੀ ਖ਼ਬਰ, ਸਾਂਝੀ ਸਟੇਜ ‘ਤੇ ਮਨਾਏ ਜਾਣਗੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਾਗਮ: ਗਿ. ਹਰਪ੍ਰੀਤ ਸਿੰਘ

By  Jashan A October 15th 2019 10:00 AM -- Updated: October 16th 2019 01:40 PM

ਸਿੱਖ ਸੰਗਤ ਲਈ ਖੁਸ਼ੀ ਭਰੀ ਖ਼ਬਰ, ਸਾਂਝੀ ਸਟੇਜ ‘ਤੇ ਮਨਾਏ ਜਾਣਗੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਾਗਮ: ਗਿ. ਹਰਪ੍ਰੀਤ ਸਿੰਘ,ਸ੍ਰੀ ਅੰਮ੍ਰਿਤਸਰ ਸਾਹਿਬ: ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਾਂਝੇ ਤੌਰ 'ਤੇ ਮਨਾਉਣ ਲਈ ਅੱਜ ਪੰਜਾਬ ਦੇ ਕੈਬਿਨਟ ਮੰਤਰੀ ਸੁਖਜਿੰਦਰ ਰੰਧਾਵਾ ਅਤੇ ਚਰਨਜੀਤ ਚੰਨੀ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ, ਜਿਥੇ ਉਹਨਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ।

Asrਇਸ ਮੌਕੇ ਉਹਨਾਂ ਸਾਰੇ ਫੈਸਲੇ ਗਿਆਨੀ ਹਰਪ੍ਰੀਤ ਸਿੰਘ ਨੂੰ ਸੌਂਪੇ ਤੇ ਸਮਾਗਮਾਂ ਸਬੰਧੀ ਕਈ ਅਹਿਮ ਫੈਸਲੇ ਲਏ ਗਏ। ਮੁਲਾਕਾਤ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰੈਸ ਕਾਨਫਰੰਸ ਕੀਤੀ।

ਹੋਰ ਪੜ੍ਹੋ:ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਜਾ ਰਿਹੈ ਵਿਸ਼ਾਲ ਨਗਰ ਕੀਰਤਨ, ਦੇਖੋ ਅਲੌਕਿਕ ਤਸਵੀਰਾਂ

Asrਜਿਸ ਦੌਰਾਨ ਉਹਨਾਂ ਜਾਣਕਾਰੀ ਸਾਂਝੀ ਕੀਤੀ ਕਿ ਪੰਜਾਬ ਸਰਕਾਰ ਨੇ ਸਮਾਗਮ ਸਾਂਝੇ ਤੌਰ ‘ਤੇ ਮਨਾਉਣ ਲਈ ਹਾਮੀ ਭਰ ਦਿੱਤੀ ਹੈ

ਤੇ ਪੰਜਾਬ ਸਰਕਾਰ ਨੇ ਪ੍ਰਕਾਸ਼ ਪੁਰਬ ਦੇ ਸਾਰੇ ਸਮਾਗਮਾਂ ਦੀ ਜਿੰਮੇਵਾਰੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਦੇ ਦਿੱਤੀ ਹੈ।

ਗਿਆਨੀ ਹਰਪ੍ਰੀਤ ਸਿੰਘ ਨੇ ਇਹ ਵੀ ਦੱਸਿਆ ਕਿ 21 ਅਕਤੂਬਰ ਨੂੰ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਸੱਦੀ ਗਈ ਹੈ, ਜਿਸ ਵਿਚ 550ਵਾਂ ਪ੍ਰਕਾਸ਼ ਪੁਰਬ ਸਾਂਝੇ ਤੌਰ 'ਤੇ ਮਨਾਉਣ ਬਾਰੇ ਰਸਮੀ ਫੈਸਲਾ ਲਿਆ ਜਾਵੇਗਾ।

Asrਇਸ ਮੌਕੇ ਉਹਨਾਂ ਕਿਹਾ ਕਿ ਇਹ ਸੰਗਤਾਂ ਲਈ ਖੁਸ਼ੀ ਭਰੀ ਖ਼ਬਰ ਹੈ ਤੇ ਹੁਣ ਰਲ ਮਿਲ ਕੇ ਸਾਹਿਬ ਜੀ ਗੁਰੂ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ।

-PTC News

Related Post