ਅੰਮ੍ਰਿਤਸਰ: ਸ੍ਰੀ ਗੁਰੂ ਰਾਮਦਾਸ ਹਵਾਈ ਅੱਡੇ ਦੀ ਵਧਾਈ ਗਈ ਸੁਰੱਖਿਆ

By  Jashan A October 2nd 2019 02:42 PM

ਅੰਮ੍ਰਿਤਸਰ: ਸ੍ਰੀ ਗੁਰੂ ਰਾਮਦਾਸ ਹਵਾਈ ਅੱਡੇ ਦੀ ਵਧਾਈ ਗਈ ਸੁਰੱਖਿਆ,ਸ੍ਰੀ ਅੰਮ੍ਰਿਤਸਰ ਸਾਹਿਬ: ਸ੍ਰੀ ਅੰਮ੍ਰਿਤਸਰ ਸਾਹਿਬ ਜੀ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਏਅਰਪੋਰਟ 'ਤੇ ਅੱਜ ਸੁਰੱਖਿਆ ਵਧਾ ਦਿੱਤੀ ਗਈ ਹੈ। ਸੂਤਰਾਂ ਮੁਤਾਬਕ ਸੁਰੱਖਿਆ ਏਜੰਸੀਆਂ ਨੇ ਅੰਮਿਤਸਰ ਏਅਰਪੋਰਟ ਅਤੇ ਪਠਾਨਕੋਟ ਏਅਰਬੇਸ 'ਤੇ ਫਿਦਾਇਨ ਹਮਲੇ ਦੀ ਆਸ਼ੰਕਾ ਜਤਾਈ ਜਾ ਰਹੀ ਹੈ।

Amritsar Airportਜਿਸ ਤੋਂ ਬਾਅਦ ਏਅਰਪੋਰਟ ਦੇ ਬਾਹਰ ਅਤੇ ਅੰਦਰ ਪੁਲਿਸ ਦਾ ਪਹਿਰਾ ਸਖ਼ਤ ਕਰ ਦਿੱਤਾ ਗਿਆ ਹੈ। ਜਿਸ ਦੌਰਾਨ ਹਰ ਆਉਣ ਜਾਣ ਵਾਲੀਆਂ ਗੱਡੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ।

ਹੋਰ ਪੜ੍ਹੋ: 'ਖਾਲਸਾ ਏਡ' ਵੱਲੋਂ ਵੱਡਾ ਉਪਰਾਲਾ, ਪੰਜਾਬ 'ਚ ਖੋਲ੍ਹਿਆ ਮੁਫ਼ਤ ਟਿਊਸ਼ਨ ਸੈਂਟਰ

Amritsar Airportਦੱਸ ਦਈਏ ਕਿ 27 ਸਤੰਬਰ ਨੂੰ ਪੰਜਾਬ ਪੁਲਿਸ ਨੇ ਤਰਨਤਾਰਨ ਜ਼ਿਲ੍ਹੇ ਚੋਂ ਪਾਕਿ ਵੱਲੋਂ ਆਏ ਕ੍ਰੈਸ਼ ਹੋਏ ਡ੍ਰੋਨ ਤੋਂ ਹਥਿਆਰਾਂ ਦਾ ਜ਼ਖੀਰਾ ਬਰਾਮਦ ਕੀਤਾ ਸੀ। ਪਿਛਲੇ ਦਿਨ ਵੀ ਪੁਲਿਸ ਨੇ ਕੁਝ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਕੋਲੋਂ ਭਾਰੀ ਗਿਣਤੀ 'ਚ ਹਥਿਆਰ ਅਤੇ ਹੈਰੋਇਨ ਮਿਲੀ ਹੈ।

-PTC News

Related Post