ਸ੍ਰੀ ਗੁਰੂ ਰਾਮਦਾਸ ਜੀ ਦੇ 385ਵੇਂ ਪ੍ਰਕਾਸ਼ ਪੁਰਬ ਮੌਕੇ ਦੇਸੀ-ਵਿਦੇਸ਼ੀ ਫੁੱਲਾਂ ਨਾਲ ਮਹਿਕੇਗਾ ਸ੍ਰੀ ਹਰਿਮੰਦਰ ਸਾਹਿਬ, ਸਜਾਵਟ ਜਾਰੀ

By  Jashan A October 13th 2019 02:58 PM -- Updated: October 13th 2019 03:09 PM

ਸ੍ਰੀ ਗੁਰੂ ਰਾਮਦਾਸ ਜੀ ਦੇ 385ਵੇਂ ਪ੍ਰਕਾਸ਼ ਪੁਰਬ ਮੌਕੇ ਦੇਸੀ-ਵਿਦੇਸ਼ੀ ਫੁੱਲਾਂ ਨਾਲ ਮਹਿਕੇਗਾ ਸ੍ਰੀ ਹਰਿਮੰਦਰ ਸਾਹਿਬ, ਸਜਾਵਟ ਜਾਰੀ,ਸ੍ਰੀ ਅੰਮ੍ਰਿਤਸਰ ਸਾਹਿਬ: ਸ੍ਰੀ ਅੰਮ੍ਰਿਤਸਰ ਸਾਹਿਬ ਦੇ ਬਾਨੀ ਚੌਥੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦਾ 385ਵਾਂ ਪ੍ਰਕਾਸ਼ 15 ਅਕਤੂਬਰ ਨੂੰ ਮਨਾਇਆ ਜਾ ਰਿਹਾ ਹੈ।

Flower Decoration At Sri Harmandir Sahibਜਿਸ ਨੂੰ ਲੈ ਕੇ ਸੰਗਤਾਂ 'ਚਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ 13 ਅਕਤੂਬਰ ਤੋਂ ਲੈ ਕੇ 15 ਅਕਤੂਬਰ ਤੱਕ ਵਿਸ਼ੇਸ਼ ਸਮਾਗਮ ਕਰਵਾਏ ਜਾ ਰਹੇ ਹਨ।

Flower Decoration At Sri Harmandir Sahibਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਨੂੰ ਅਨੇਕਾਂ ਕਿਸਮ ਦੇ ਦੇਸੀ-ਵਿਦੇਸ਼ੀ ਫੁੱਲਾਂ ਨਾਲ ਸਜਾਇਆ ਜਾਵੇਗਾ, ਜਿਸ ਦੀ ਸੇਵਾ ਸ਼ੁਰੂ ਹੋ ਚੁੱਕੀ ਹੈ। ਸ੍ਰੀ ਦਰਬਾਰ ਸਾਹਿਬ ਵਿਖੇ ਫੁੱਲਾਂ ਦੀ ਸਜਾਵਟ ਲਈ ਵੱਡੀ ਗਿਣਤੀ 'ਚ ਸ਼ਰਧਾਲੂ ਪਹੁੰਚ ਚੁੱਕੇ ਹਨ, ਉਥੇ ਹੀ 125 ਕਾਰੀਗਰ ਸ੍ਰੀ ਦਰਬਾਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪਰਿਕਰਮਾ ਨੂੰ ਸਜਾ ਰਹੇ ਹਨ।

Flower Decoration At Sri Harmandir Sahibਤੁਹਾਨੂੰ ਦੱਸ ਦੇਈਏ ਕਿ ਪਿਛਲੇ 10 ਸਾਲਾ ਤੋਂ ਇਹ ਸੇਵਾ ਮੁੰਬਈ ਦੀਆਂ ਸੰਗਤਾਂ ਵੱਲੋਂ ਕੀਤੀ ਜਾ ਰਹੀ ਹੈ ਤੇ ਇਸ ਵਾਰ ਵੀ ਮੁੰਬਈ ਤੋਂ 100 ਤੋਂ ਵੱਧ ਸ਼ਰਧਾਲੂ ਅਤੇ 125 ਦੇ ਕਰੀਬ ਕਾਰੀਗਰ ਭਾਈ ਇਕਬਾਲ ਸਿੰਘ ਦੀ ਅਗਵਾਈ ਹੇਠ ਪਹੁੰਚੇ ਹਨ। ਜਿਨ੍ਹਾਂ ਵੱਲੋਂ ਆਪਣੀ ਬਣਦੀ ਸੇਵਾ ਨਿਭਾਈ ਜਾ ਰਹੀ ਹੈ।

-PTC News

Related Post