ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਜਾ ਰਿਹੈ ਵਿਸ਼ਾਲ ਨਗਰ ਕੀਰਤਨ, ਦੇਖੋ ਅਲੌਕਿਕ ਤਸਵੀਰਾਂ

By  Jashan A October 14th 2019 12:33 PM

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਜਾ ਰਿਹੈ ਵਿਸ਼ਾਲ ਨਗਰ ਕੀਰਤਨ, ਦੇਖੋ ਅਲੌਕਿਕ ਤਸਵੀਰਾਂ,ਸ੍ਰੀ ਅੰਮ੍ਰਿਤਸਰ ਸਾਹਿਬ: ਸ੍ਰੀ ਅੰਮ੍ਰਿਤਸਰ ਸਾਹਿਬ ਦੇ ਬਾਨੀ ਅਤੇ ਚੌਥੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦਾ 385ਵਾਂ ਪ੍ਰਕਾਸ਼ ਪੁਰਬ 15 ਅਕਤੂਬਰ ਨੂੰ ਮਨਾਇਆ ਜਾ ਰਿਹਾ ਹੈ।

Nagar Kirtanਜਿਸ ਨੂੰ ਲੈ ਕੇ ਜਿਥੇ ਸੰਗਤਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ, ਉਥੇ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰੋਗਰਾਮ ਉਲੀਕੇ ਜਾ ਰਹੇ ਹਨ।

Nagar Kirtanਜਿਸ ਦੇ ਤਹਿਤ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਖਾਲਸਈ ਜਾਹੋ-ਜਲਾਲ ਨਾਲ ਅਲੌਕਿਕ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਨਗਰ ਕੀਰਤਨ ਸਜਾਉਣ ਤੋਂ ਪਹਿਲਾਂ ਅਰਦਾਸ ਕੀਤੀ ਗਈ। ਇਸ ਮੌਕੇ ਗਿਆਨੀ ਰਘਬੀਰ ਸਿੰਘ ਜਥੇਦਾਰ ਸ੍ਰੀ ਕੇਸਗੜ੍ਹ ਸਾਹਿਬ, ਭਾਈ ਗੋਬਿੰਦ ਸਿੰਘ ਲੌਂਗੋਵਾਲ, ਬਾਬਾ ਬਲਬੀਰ ਸਿੰਘ, ਡਾਕਟਰ ਰੂਪ ਸਿੰਘ, ਡਿਪਟੀ ਕਮਿਸ਼ਨਰ ਸ਼ਿਵਡੁਲਾਰ ਸਿੰਘ ਅਤੇ ਪੁਲਿਸ ਕਮਿਸ਼ਨਰ ਡਾਕਟਰ ਸੁਖਚੈਨ ਸਿੰਘ ਮੌਜੂਦ ਰਹੇ।

Nagar Kirtanਅਰਦਾਸ ਤੋਂ ਬਾਅਦ ਸ੍ਰੀ ਗੁਰੂ ਰਾਮਦਾਸ ਜੀ ਪ੍ਰਤੀ ਸ਼ਰਧਾ ਤੇ ਸਤਿਕਾਰ ਭੇਂਟ ਕਰਦਿਆਂ ਪਹਿਲੀ ਵਾਰ ਪੰਜਾਬ ਪੁਲਿਸ ਦੇ ਜਵਾਨਾਂ ਵਲੋਂ ਸਲਾਮੀ ਦਿੱਤੀ ਗਈ।ਇਸ ਮਹਾਨ ਤੇ ਵਿਸ਼ਾਲ ਨਗਰ ਕੀਰਤਨ 'ਚ ਜਿਥੇ ਵੱਡੀ ਗਿਣਤੀ 'ਚ ਸੰਗਤਾਂ ਪਹੁੰਚ ਰਹੀਆਂ ਹਨ, ਉਥੇ ਹੀ ਮਹਾਨ ਸੰਤ ਮਹਾਪੁਰਸ਼ ਵੀ ਸ਼ਮੂਲੀਅਤ ਕਰ ਰਹੇ ਹਨ।

Nagar Kirtanਤੁਹਾਨੂੰ ਦੱਸ ਦਈਏ ਕਿ ਨਗਰ ਕੀਰਤਨ ਲਈ ਪਾਲਕੀ ਸਾਹਿਬ ਨੂੰ ਦੇਸੀ ਅਤੇ ਵਿਦੇਸ਼ੀ ਫੁੱਲਾਂ ਨਾਲ ਅਤਿ ਸੁੰਦਰ ਤਰੀਕੇ ਨਾਲ ਸਜਾਇਆ ਗਿਆ ਹੈ ਅਤੇ ਉਸ 'ਤੇ ਹਵਾਈ ਜਹਾਜ ਰਾਹੀਂ ਫੁੱਲਾਂ ਦੀ ਵਰਖਾ ਵੀ ਕੀਤੀ ਜਾ ਰਹੀ ਹੈ।

Nagar Kirtanਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸਾਰੇ ਇਤਿਹਾਸਿਕ 12 ਦਰਵਾਜਿਆਂ ਦੇ ਬਾਹਰਵਾਰ ਹੁੰਦੇ ਹੋਏ ਸ਼ਾਮ ਨੂੰ ਸ੍ਰੀ ਦਰਬਾਰ ਸਾਹਿਬ ਪਹੁੰਚ ਕੇ ਸੰਪੰਨ ਹੋਵੇਗਾ। ਨਗਰ ਕੀਰਤਨ ਦੇ ਸਵਾਗਤ ਲਈ ਸੰਗਤਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਥਾਂ-ਥਾਂ ਲੰਗਰ ਲਗਾਏ ਗਏ ਹਨ।

-PTC News

Related Post