ਸ੍ਰੀ ਗੁਰੂ ਰਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦਾ ਠਾਠਾਂ ਮਾਰਦਾ ਇੱਕਠ, ਦੇਖੋ ਖ਼ੂਬਸੂਰਤ ਤਸਵੀਰਾਂ

By  Jashan A October 15th 2019 01:32 PM

ਸ੍ਰੀ ਗੁਰੂ ਰਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦਾ ਠਾਠਾਂ ਮਾਰਦਾ ਇੱਕਠ, ਦੇਖੋ ਖ਼ੂਬਸੂਰਤ ਤਸਵੀਰਾਂ,ਸ੍ਰੀ ਅੰਮ੍ਰਿਤਸਰ ਸਾਹਿਬ: ਸੋਢੀ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦਾ ਅੱਜ 385ਵਾਂ ਪ੍ਰਕਾਸ਼ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ।

Sri Ramdas Ji Parkash Purbਇਸ ਪਵਿੱਤਰ ਦਿਹਾੜੇ 'ਤੇ ਵੱਡੀ ਗਿਣਤੀ 'ਚ ਸੰਗਤਾਂ ਸਵੇਰ ਤੋਂ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ ਤੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕਰ ਆਪਣਾ ਜੀਵਨ ਸਫਲਾ ਬਣਾ ਰਹੀਆਂ ਹਨ।

ਹੋਰ ਪੜ੍ਹੋ:ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

Sri Ramdas Ji Parkash Purbਜਿਸ ਦੀਆਂ ਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚ ਤੁਸੀਂ ਸਾਫ ਦੇਖ ਸਕਦੇ ਹੋ ਕਿ ਇਸ ਪਵਿੱਤਰ ਦਿਹਾੜੇ ਮੌਕੇ ਸੰਗਤਾਂ ਵੱਡੀ ਗਿਣਤੀ 'ਚ ਪਹੁੰਚ ਰਹੀਆਂ ਹਨ ਤੇ 5 ਤੋਂ 6 ਘੰਟੇ ਕਤਾਰਾਂ 'ਚ ਲੱਗ ਕੇ ਸੰਗਤਾਂ ਗੁਰੂ ਘਰ ਦੇ ਦਰਸ਼ਨ ਕਰ ਰਹੀਆਂ ਹਨ।

ਇਨ੍ਹੇ ਲੰਬੇ ਇੰਤਜਾਰ ਦਾ ਸੰਗਤਾਂ ਦੀ ਸ਼ਰਧਾ ਉਤਸ਼ਾਹ 'ਤੇ ਨਹੀਂ ਕੋਈ ਅਸਰ ਨਹੀਂ ਪੈ ਰਿਹਾ ਹੈ ਤੇ ਲਗਾਤਰ ਨਤਮਸਤਕ ਹੋਣ ਲਈ ਸ੍ਰੀ ਦਰਬਾਰ ਸਾਹਿਬ ਵੱਲ ਵਧ ਰਹੀਆਂ ਹਨ।

Sri Ramdas Ji Parkash Purbਇਸ ਮੌਕੇ ਸੰਗਤਾਂ ਦਾ ਕਹਿਣਾ ਹੈ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਦਾ ਮੌਕਾ ਮਿਲਣਾ ਵੱਡੇ ਭਾਗਾਂ ਵਾਲੀ ਗੱਲ ਹੈ। ਉਹਨਾਂ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੰਗਤਾਂ ਦੀ ਆਮਦ ਦੇ ਮੱਦੇਨਜ਼ਰ ਕਮੇਟੀ ਵੱਲੋਂ ਖਾਸ ਇੰਤਜ਼ਾਮ ਕੀਤੇ ਗਏ ਹਨ।

-PTC News

Related Post