ਸ੍ਰੀ ਗੁਰੂ ਰਾਮਦਾਸ ਜੀ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਸੁੰਦਰ ਜਲੌ, ਵੱਡੀ ਗਿਣਤੀ 'ਚ ਸੰਗਤਾਂ ਹੋ ਰਹੀਆਂ ਨੇ ਨਤਮਸਤਕ

By  Jashan A October 15th 2019 12:00 PM -- Updated: October 15th 2019 12:05 PM

ਸ੍ਰੀ ਗੁਰੂ ਰਾਮਦਾਸ ਜੀ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਸੁੰਦਰ ਜਲੌ, ਵੱਡੀ ਗਿਣਤੀ 'ਚ ਸੰਗਤਾਂ ਹੋ ਰਹੀਆਂ ਨੇ ਨਤਮਸਤਕ,ਸ੍ਰੀ ਅੰਮ੍ਰਿਤਸਰ ਸਾਹਿਬ : ਸੋਢੀ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦਾ ਅੱਜ 385ਵਾਂ ਪ੍ਰਕਾਸ਼ ਪੁਰਬ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਜਿਸ ਦੌਰਾਨ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸੁੰਦਰ ਜਲੌ ਸਜਾਏ ਗਏ। Sri Guru Ramdas Ji Parkash Purb ਇਸ ਦੌਰਾਨ ਗੁਰੂ ਘਰ ਦੇ ਤੋਸ਼ਾ ਖ਼ਾਨੇ 'ਚ ਪਈਆਂ ਬੇਸ਼ਕੀਮਤੀ ਵਸਤਾਂ ਸੰਗਤਾਂ ਦੇ ਦਰਸ਼ਨਾਂ ਲਈ ਰੱਖੀਆਂ ਗਈਆਂ ਹਨ। Sri Guru Ramdas Ji Parkash Purb ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਵੱਡੀ ਗਿਣਤੀ 'ਚ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਰਹੀਆਂ ਹਨ ਅਤੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕਰ ਆਪਣਾ ਜੀਵਨ ਸਫਲਾ ਬਣਾ ਰਹੀਆਂ ਹਨ। ਹੋਰ ਪੜ੍ਹੋ:ਫ਼ਿਲਮ ‘ਤਾਰਾ ਮੀਰਾ’ ਦੀ ਟੀਮ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ ,ਇਸ ਦਿਨ ਹੋਵੇਗੀ ਫ਼ਿਲਮ ਰਿਲੀਜ਼ Sri Guru Ramdas Ji Parkash Purb ਇਸ ਮੌਕੇ ਸੰਗਤਾਂ ਵੱਲੋਂ ਬਣਦੀ ਸੇਵਾ ਵੀ ਨਿਭਾਈ ਜਾ ਰਹੀ ਹੈ। ਤੁਹਾਨੂੰ ਦੱਸ ਦਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਉਲੀਕੇ ਜਾ ਰਹੇ ਹਨ। Sri Guru Ramdas Ji Parkash Purb ਬੀਤੇ ਦਿਨ ਸ਼੍ਰੋਮਣੀ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਤੇ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਹਰਿਮੰਦਰ ਸਾਹਿਬ ਅਤੇ ਪਰਿਕਰਮਾ ਨੂੰ ਦੇਸ਼ੀ-ਵਿਦੇਸ਼ੀ ਫੁੱਲਾਂ ਨਾਲ ਅਤਿ ਸੁੰਦਰ ਤਰੀਕੇ ਨਾਲ ਸਜਾਇਆ ਗਿਆ ਹੈ। -PTC News

Related Post