ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਵੱਡੀ ਗਿਣਤੀ ਸੰਗਤਾਂ ਹੋ ਰਹੀਆਂ ਨੇ ਨਤਮਸਤਕ, ਦੇਖੋ ਤਸਵੀਰਾਂ

By  Jashan A April 24th 2019 12:34 PM

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਵੱਡੀ ਗਿਣਤੀ ਸੰਗਤਾਂ ਹੋ ਰਹੀਆਂ ਨੇ ਨਤਮਸਤਕ, ਦੇਖੋ ਤਸਵੀਰਾਂ,ਸ੍ਰੀ ਅੰਮ੍ਰਿਤਸਰ ਸਾਹਿਬ: ਹਿੰਦ ਦੀ ਚਾਦਰ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸਮੁੱਚੀ ਦੁਨੀਆ 'ਚ ਵਸਦੀ ਨਾਨਕ ਨਾਮ ਲੇਵਾ ਸੰਗਤ ਵਲੋਂ ਬਹੁਤ ਸ਼ਰਧਾ ਤੇ ਉਤਸ਼ਾਹਪੁਰਵਕ ਮਨਾਇਆ ਜਾ ਰਿਹਾ ਹੈ। [caption id="attachment_286753" align="aligncenter" width="300"]asr ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਵੱਡੀ ਗਿਣਤੀ ਸੰਗਤਾਂ ਹੋ ਰਹੀਆਂ ਨੇ ਨਤਮਸਤਕ, ਦੇਖੋ ਤਸਵੀਰਾਂ[/caption] ਇਸ ਦੌਰਾਨ ਅੱਜ ਗੁਰਦੁਆਰਾ ਗੁਰੂ ਕੇ ਮਹਿਲ ਜਿਥੇ ਗੁਰੂ ਰਾਮਦਾਸ, ਗੁਰੀ ਅਰਜੁਨ ਦੇਵ ਜੀ ਅਤੇ ਗੁਰੂ ਹਰਗੋਬਿੰਦ ਸਾਹਿਬ ਜੀ ਨੇ 58 ਸਾਲ ਦਾ ਲੰਬਾ ਸਮਾਂ ਬਿਤਾਇਆ ਅਤੇ ਇਸੇ ਪਾਵਨ ਪਵਿਤਰ ਅਸਥਾਨ ਤੇ ਗਰੁ ਹਰਗੋਬਿੰਦ ਸਾਹਿਬ ਦੇ ਘਰ ਬੀਬੀ ਨਾਨਕੀ ਦੀ ਕੁੱਖੋਂ ਬਾਬਾ ਸੂਰਜ ਮੱਲ,ਬਾਬਾ ਅਨੀ ਰਾਏ, ਬਾਬਾ ਅੱਟਲ ਰਾਏ ,ਗੁਰੂ ਤੇਗ ਬਹਾਦੁਰ ਅਤੇ ਬੀਬੀ ਵੀਰੋ ਨੇ ਅਵਤਾਰ ਧਾਰਿਆ। ਹੋਰ ਪੜ੍ਹੋ:ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦਾ ਜਥਾ ਕੱਲ ਹੋਵੇਗਾ ਰਵਾਨਾ [caption id="attachment_286754" align="aligncenter" width="300"]asr ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਵੱਡੀ ਗਿਣਤੀ ਸੰਗਤਾਂ ਹੋ ਰਹੀਆਂ ਨੇ ਨਤਮਸਤਕ, ਦੇਖੋ ਤਸਵੀਰਾਂ[/caption] ਇਸ ਅਸਥਾਨ 'ਤੇ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਖਾਸ ਰੌਣਕਾਂ ਦੇਖਣ ਨੂੰ ਮਿਲ ਰਹੀਆਂ ਹਨ। ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਉਪਰੰਤ  ਵਿਸ਼ੇਸ਼ ਦੀਵਾਨ ਸਜਾਏ ਜਾ ਰਹੇ ਹਨ। [caption id="attachment_286755" align="aligncenter" width="300"]asr ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਵੱਡੀ ਗਿਣਤੀ ਸੰਗਤਾਂ ਹੋ ਰਹੀਆਂ ਨੇ ਨਤਮਸਤਕ, ਦੇਖੋ ਤਸਵੀਰਾਂ[/caption] ਜਿਨ੍ਹਾਂ 'ਚ ਪੰਥ ਦੇ ਪ੍ਰਸਿੱਧ ਰਾਗੀ, ਢਾਡੀ ਤੇ ਕਵੀਸ਼ਰੀ ਜੱਥੇ ਵੱਡੀ ਗਿਣਤੀ ਚ ਆਈਆਂ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜ ਰਹੀਆਂ ਹਨ। ਦੇਸ਼ ਵਿਦੇਸ਼ ਦੀਆਂ  ਸੰਗਤਾਂ ਅੱਜ ਗੁਰੂ ਤੇਗ ਬਹਾਦੁਰ ਪ੍ਰਤੀ ਸ਼ਰਧਾ ਤੇ ਸਤਿਕਾਰ ਭੇਂਟ ਕਰਦਿਆਂ ਅੱਜ ਸਵੇਰ ਤੋਂ ਵੱਡੀ ਗਿਣਤੀ ਚ ਪਹੁੰਚ ਰਹੀਆਂ ਹਨ ਅਤੇ ਗੁਰੂ ਘਰ ਵਿੱਖੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰ ਰਹੀਆਂ ਹਨ। ਹੋਰ ਪੜ੍ਹੋ:ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ 5 ਅਪ੍ਰੈਲ ਨੂੰ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ [caption id="attachment_286756" align="aligncenter" width="300"]asr ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਵੱਡੀ ਗਿਣਤੀ ਸੰਗਤਾਂ ਹੋ ਰਹੀਆਂ ਨੇ ਨਤਮਸਤਕ, ਦੇਖੋ ਤਸਵੀਰਾਂ[/caption] ਸੰਗਤਾਂ ਆਪਣੇ ਆਪ ਨੂੰ ਵਡਭਾਗਾ ਸਮਝ ਰਹੀਆਂ ਹਨ ਕਿ ਅੱਜ ਦੇ ਇਸ ਦਿਹਾੜੇ ਮੌਕੇ ਗੁਰੂ ਸਾਹਿਬ ਦੇ ਜਨਮ ਅਸਥਾਨ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ।ਉਧਰ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਿਖੇ ਵੀ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਦਾ ਵੱਡਾ ਇੱਕਠ ਨਜਰ ਆ ਰਿਹਾ ਹੈ ਅਤੇ ਸੰਗਤਾਂ ਪਾਵਨ ਪਵਿਤਰ ਸਰੋਵਰ ਚ ਇਸ਼ਨਾਨ ਕਰਕੇ ਗੁਰੂ ਘਰ ਅਸ਼ੀਰਵਾਦ ਲੈ ਰਹੀਆਂ ਹਨ। -PTC News

Related Post