ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨੀ ਡਿਉਢੀ ਦੀ ਸਾਂਭ ਸੰਭਾਲ ਦੀ ਸੇਵਾ ਹੋਈ ਆਰੰਭ

By  Jashan A October 13th 2019 02:13 PM -- Updated: October 13th 2019 02:22 PM

ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨੀ ਡਿਉਢੀ ਦੀ ਸਾਂਭ ਸੰਭਾਲ ਦੀ ਸੇਵਾ ਹੋਈ ਆਰੰਭ,ਸ੍ਰੀ ਅੰਮ੍ਰਿਤਸਰ ਸਾਹਿਬ: ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਉਢੀ ਦੀ ਸਾਂਭ ਸੰਭਾਲ ਦੀ ਸੇਵਾ ਅੱਜ ਤੋਂ ਸ਼ੁਰੂ ਹੋ ਗਈ ਹੈ। ਅਰਦਾਸ ਉਪਰੰਤ ਦਰਸ਼ਨੀ ਡਿਉਢੀ 'ਤੇ ਲੱਗੇ ਗੋਲੀਆਂ ਦੇ ਨਿਸ਼ਾਨਾਂ ਦੀ ਸਾਂਭ ਸੰਭਾਲ ਦੀ ਸੇਵਾ ਆਰੰਭ ਕਰ ਦਿੱਤੀ ਗਈ ਹੈ।

Amritsarਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਡਾ ਰੂਪ ਸਿੰਘ, ਗਿਆਨੀ ਜਗਤਾਰ ਸਿੰਘ ਹੈਡ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ ਅਤੇ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆ ਸਮੇਤ ਅਨੇਕਾਂ ਸੰਤ ਮਹਾਂਪੁਰਸ਼ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਮੌਜੂਦ ਰਹੇ।

Amritsarਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਕਾਂਗਰਸ ਦੀ ਸਰਕਾਰ ਵਲੋਂ 1984 'ਚ ਕੀਤੇ ਗਏ ਹਮਲੇ ਦੌਰਾਨ ਲੱਗੀਆਂ ਗੋਲੀਆਂ ਦੇ ਨਿਸ਼ਾਨ ਸੰਭਾਲੇ ਜਾਣਗੇ ਤੇ ਸਟੀਲ ਦੀਆਂ ਪਲੇਟਾਂ ਨਾਲ ਗੋਲੀਆਂ ਦੇ ਨਿਸ਼ਾਨਾਂ ਦੀ ਮਾਰਕਿੰਗ ਕਰ ਉਹਨਾਂ ਨੂੰ ਸ਼ੀਸ਼ੇ ਦੇ ਫਰੇਮਾਂ 'ਚ ਜੜਿਆ ਜਾਵੇਗਾ।

Amritsarਉਹਨਾਂ ਕਿਹਾ ਕਿ ਇਸ ਤੋਂ ਸਾਡੀ ਭਵਿੱਖ ਦੀਆਂ ਪੀੜੀਆਂ ਕਾਂਗਰਸ ਸਰਕਾਰ ਵਲੋਂ ਸ੍ਰੀ ਦਰਬਾਰ ਸਾਹਿਬ 'ਤੇ ਕੀਤੇ ਹਮਲੇ ਤੋਂ ਜਾਣੂ ਹੋ ਸਕਣਗੀਆਂ।

-PTC News

Related Post