ਅੰਮ੍ਰਿਤਸਰ: ਸ੍ਰੀ ਹਰਿਮੰਦਰ ਸਾਹਿਬ ਵਿਖੇ ਛਾਈ ਸੰਘਣੀ ਧੁੰਦ (ਤਸਵੀਰਾਂ)

By  Jashan A December 23rd 2018 12:36 PM

ਅੰਮ੍ਰਿਤਸਰ: ਸ੍ਰੀ ਹਰਿਮੰਦਰ ਸਾਹਿਬ ਵਿਖੇ ਛਾਈ ਸੰਘਣੀ ਧੁੰਦ (ਤਸਵੀਰਾਂ),ਅੰਮ੍ਰਿਤਸਰ: ਸੂਬੇ ਭਰ 'ਚ ਠੰਡ ਨੇ ਸੰਘਣੀ ਧੁੰਦ ਨੂੰ ਵੀ ਜਨਮ ਦੇ ਦਿੱਤਾ ਹੈ। ਪੰਜਾਬ ਦੇ ਵੱਖ-ਵੱਖ ਸ਼ਹਿਰਾਂ 'ਚ ਪਈ ਗਹਿਰੀ ਧੁੰਦ ਨੇ ਅੱਜ ਅੰਮ੍ਰਿਤਸਰ ਨੂੰ ਵੀ ਆਪਣੀ ਲਪੇਟ 'ਚ ਲੈ ਲਿਆ ਹੈ। ਜਿਸ ਦੌਰਾਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

amritsar ਅੰਮ੍ਰਿਤਸਰ: ਸ੍ਰੀ ਹਰਿਮੰਦਰ ਸਾਹਿਬ ਵਿਖੇ ਛਾਈ ਸੰਘਣੀ ਧੁੰਦ (ਤਸਵੀਰਾਂ)

ਵਿਜ਼ੀਬਿਲਟੀ ਘੱਟ ਹੋਣ ਕਾਰਨ ਸੜਕਾਂ 'ਤੇ ਲੋਕਾਂ ਨੂੰ ਆਲੇ-ਦੁਆਲੇ ਕੁਝ ਵੀ ਦਿਖਾਈ ਨਹੀਂ ਦੇ ਰਿਹਾ। ਕੜਾਕੇ ਦੀ ਪਈ ਇਸ ਠੰਡ ਕਾਰਨ ਲੋਕਾਂ ਦਾ ਬੁਰਾ ਹਾਲ ਹੋ ਗਿਆ ਹੈ। ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਘਣੀ ਧੁੰਦ ਵੇਖਣ ਨੂੰ ਮਿਲ ਰਹੀ ਹੈ।

amritsar ਅੰਮ੍ਰਿਤਸਰ: ਸ੍ਰੀ ਹਰਿਮੰਦਰ ਸਾਹਿਬ ਵਿਖੇ ਛਾਈ ਸੰਘਣੀ ਧੁੰਦ (ਤਸਵੀਰਾਂ)

ਸੰਘਣੀ ਧੁੰਦ ਦੇ ਕਾਰਨ ਲੋਕ ਠੁਰ-ਠੁਰ ਕਰ ਰਹੇ ਹਨ, ਪਰ ਫਿਰ ਵੀ ਸ਼ਰਧਾਲੂ ਨਤਮਸਤਕ ਹੋਣ ਲਈ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਸਰ 'ਚ ਸੰਘਣੀ ਧੁੰਦ ਪੈਣ ਕਾਰਨ ਠੰਡ ਹੋਰ ਵਧ ਸਕਦੀ ਹੈ।

amritsar ਅੰਮ੍ਰਿਤਸਰ: ਸ੍ਰੀ ਹਰਿਮੰਦਰ ਸਾਹਿਬ ਵਿਖੇ ਛਾਈ ਸੰਘਣੀ ਧੁੰਦ (ਤਸਵੀਰਾਂ)

ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਵਿਖੇ 2.2 ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਹੈ।

amritsar ਅੰਮ੍ਰਿਤਸਰ: ਸ੍ਰੀ ਹਰਿਮੰਦਰ ਸਾਹਿਬ ਵਿਖੇ ਛਾਈ ਸੰਘਣੀ ਧੁੰਦ (ਤਸਵੀਰਾਂ)

ਧੁੰਦ ਨੇ ਜ਼ਿੰਦਗੀ ਦੀ ਪਟੜੀ ਨੂੰ ਰੋਕ ਕੇ ਰੱਖ ਦਿੱਤਾ ਅਤੇ ਕੰਮ 'ਤੇ ਜਾਣ ਵਾਲੇ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

-PTC News

Related Post