ਸਚਿਨ ਤੇਂਦੁਲਕਰ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

By  Jashan A December 21st 2018 07:32 PM -- Updated: December 21st 2018 07:40 PM

ਸਚਿਨ ਤੇਂਦੁਲਕਰ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ,ਅੰਮ੍ਰਿਤਸਰ: ਕ੍ਰਿਕਟ ਦੇ ਭਗਵਾਨ ਅਖਵਾਉਂਦੇ ਸਚਿਨ ਤੇਂਦੁਲਕਰ ਆਪਣੀ ਪਤਨੀ ਨਾਲ ਅੱਜ ਅੰਮ੍ਰਿਤਸਰ ਪਹੁੰਚੇ, ਜਿੱਥੇ ਸ੍ਰੀ ਗੁਰੂ ਰਾਮਦਾਸ ਹਵਾਈ ਅੱਡੇ ‘ਤੇ ਉਹਨਾਂ ਨੂੰ ਚਾਹੁਣ ਵਾਲਿਆਂ ਦੀ ਭੀੜ ਇੱਕਠੀ ਹੋ ਗਈ।

sachin ਸਚਿਨ ਤੇਂਦੁਲਕਰ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਕ੍ਰਿਕੇਟ ਦੇ ਭਗਵਾਨ ਸਚਿਨ ਤੇਂਦੁਲਕਰ ਆਪਣੇ ਪਰਿਵਾਰ ਸਮੇਤ ਸ੍ਰੀ ਹਰਮੰਦਿਰ ਸਾਹਿਬ ਵਿਖੇ ਨਤਮਸਤਕ ਹੋਏ, ਜਿਥੇ ਉਹਨਾਂ ਨੇ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕਰਦਿਆਂ ਗੁਰਬਾਣੀ ਵੀ ਸਰਵਣ ਕੀਤੀ।

sachin ਸਚਿਨ ਤੇਂਦੁਲਕਰ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਦਲਜੀਤ ਸਿੰਘ ਬੇਦੀ ਵਲੋਂ ਸਚਿਨ ਤੇ ਅੰਜਲੀ ਨੂੰ ਸ੍ਰੀ ਦਰਬਾਰ ਸਾਹਿਬ ਦਾ ਮਾਡਲ, ਸਿਰੋਪਾਓ ਅਤੇ ਧਾਰਮਿਕ ਪੁਸਤਕਾਂ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਖਬਰਾਂ ਮੁਤਾਬਕ, ਸਚਿਨ ਕਿਸੇ ਨਿੱਜੀ ਸਮਾਗਮ ‘ਚ ਸ਼ਿਰਕਤ ਕਰਨ ਪਹੁੰਚੇ ਹਨ।

ਇਸ ਦੌਰਾਨ ਸਚਿਨ ਤੇਂਦੁਲਕਰ ਜਲ੍ਹਿਆਂਵਾਲਾ ਬਾਗ ਵਿਖੇ ਵੀ ਗਏ, ਜਿੱਥੇ ਮੀਡੀਆ ਨੂੰ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ।

ਖਬਰਾਂ ਮੁਤਾਬਕ, ਸਚਿਨ ਅੰਮ੍ਰਿਤਸਰ ਵਿਖੇ ਕਿਸੇ ਨਿੱਜੀ ਸਮਾਗਮ 'ਚ ਸ਼ਿਰਕਤ ਕਰਨ ਪਹੁੰਚੇ ਹਨ।

-PTC News

Related Post