ਖਾਲਸਾ ਪੰਥ ਦੇ ਸਾਜਨਾ ਦਿਵਸ ਮੌਕੇ ਸ੍ਰੀ ਹਰਿਮੰਦਰ ਸਾਹਿਬ 'ਚ ਲੱਗੀਆਂ ਰੌਣਕਾਂ, ਵੱਡੀ ਗਿਣਤੀ 'ਚ ਸੰਗਤਾਂ ਹੋਈਆਂ ਨਤਮਸਤਕ

By  Jashan A April 14th 2019 04:19 PM -- Updated: April 14th 2019 04:24 PM

ਖਾਲਸਾ ਪੰਥ ਦੇ ਸਾਜਨਾ ਦਿਵਸ ਮੌਕੇ ਸ੍ਰੀ ਹਰਿਮੰਦਰ ਸਾਹਿਬ 'ਚ ਲੱਗੀਆਂ ਰੌਣਕਾਂ, ਵੱਡੀ ਗਿਣਤੀ 'ਚ ਸੰਗਤਾਂ ਹੋਈਆਂ ਨਤਮਸਤਕ,ਸ੍ਰੀ ਅੰਮ੍ਰਿਤਸਰ ਸਾਹਿਬ: ਖਾਲਸੇ ਦੇ ਸਥਾਪਨਾ ਦਿਵਸ ਤੇ ਵਿਸਾਖੀ ਦੇ ਤਿਉਹਾਰ ਮੌਕੇ ਅੱਜ ਸਿੱਖ ਸੰਗਤ ਗੁਰੂ ਘਰਾਂ 'ਚ ਨਤਮਸਤਕ ਹੋਈਆਂ। ਇਸ ਦੇ ਮੱਦੇਨਜ਼ਰ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਿੱਖ ਸੰਗਤਾਂ ਨਤਮਸਤਕ ਹੋਈਆਂ ਤੇ ਪਵਿੱਤਰ ਸਰੋਵਰ 'ਚ ਇਸ਼ਨਾਨ ਕਰ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

vaisakhi ਖਾਲਸਾ ਪੰਥ ਦੇ ਸਾਜਨਾ ਦਿਵਸ ਮੌਕੇ ਸ੍ਰੀ ਹਰਿਮੰਦਰ ਸਾਹਿਬ 'ਚ ਲੱਗੀਆਂ ਰੌਣਕਾਂ, ਵੱਡੀ ਗਿਣਤੀ 'ਚ ਸੰਗਤਾਂ ਹੋਈਆਂ ਨਤਮਸਤਕ

ਇਸ ਦੌਰਾਨ ਸੰਗਤਾਂ ਨੇ ਗੁਰਬਾਣੀ ਦਾ ਰੂਹਾਨੀ ਕੀਰਤਨ ਸਰਵਨ ਕਰ ਮਨ ਨਿਹਾਲ ਕੀਤਾ। ਵਿਸਾਖੀ ਦੇ ਦਿਹਾੜੇ ਨੂੰ ਲੈ ਕੇ ਸਿੱਖ ਸੰਗਤਾਂ ‘ਚ ਕਾਫੀ ਉਤਸ਼ਾਹ ਪਾਇਆ ਜਾ ਰਿਹਾ ਹੈ।

ਹੋਰ ਪੜ੍ਹੋ:ਦਲੇਰ ਮਹਿੰਦੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਜਿਸ ਨਾਲ ਸੰਗਤਾਂ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਪ੍ਰਾਪਤ ਕਰਨ ਲਈ ਲੰਮੀਆਂ ਕਤਾਰਾਂ ‘ਚ ਤੜਕਸਾਰ ਤੋਂ ਲੱਗੇ ਹੋਏ ਹਨ।

asr ਖਾਲਸਾ ਪੰਥ ਦੇ ਸਾਜਨਾ ਦਿਵਸ ਮੌਕੇ ਸ੍ਰੀ ਹਰਿਮੰਦਰ ਸਾਹਿਬ 'ਚ ਲੱਗੀਆਂ ਰੌਣਕਾਂ, ਵੱਡੀ ਗਿਣਤੀ 'ਚ ਸੰਗਤਾਂ ਹੋਈਆਂ ਨਤਮਸਤਕ

ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਪੰਜਾਬੀ ਸੱਭਿਆਚਾਰਕ ਦੇ ਨਾਲ-ਨਾਲ ਵਿਸਾਖੀ ਦਾ ਦਿਨ ਸਿੱਖ ਇਤਿਹਾਸ 'ਚ ਵੱਡੀ ਮਹੱਤਤਾ ਰੱਖਦਾ ਹੈ। ਇਸ ਦਿਨ 10ਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਅੰਮ੍ਰਿਤ ਛਕਾ ਕੇ 5 ਪਿਆਰੇ ਸਾਜ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ।

-PTC News

Related Post