ਅੰਮ੍ਰਿਤਸਰ: ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਨੇ 1 ਅੱਤਵਾਦੀ ਨੂੰ ਕੀਤਾ ਗ੍ਰਿਫਤਾਰ

By  Jashan A October 2nd 2019 12:03 PM

ਅੰਮ੍ਰਿਤਸਰ: ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਨੇ 1 ਅੱਤਵਾਦੀ ਨੂੰ ਕੀਤਾ ਗ੍ਰਿਫਤਾਰ,ਅੰਮ੍ਰਿਤਸਰ: ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਦੀ ਟੀਮ ਨੂੰ ਬੀਤੀ ਰਾਤ ਉਸ ਸਮੇਂ ਵੱਡੀ ਸਫ਼ਲਤਾ ਮਿਲੀ, ਜਦੋਂ ਉਹਨਾਂ ਨੇ ਅੰਮ੍ਰਿਤਸਰ ਦੇ ਖਾਲਸਾ ਕਾਲਜ ਦੇ ਕੋਲ ਅੱਤਵਾਦੀ ਗਤੀਵਿਧੀਆਂ ਨਾਲ ਜੁੜੇ ਸਾਜਨਪ੍ਰੀਤ ਨਾਮਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ।

Terrorist Arrestedਸਾਜਨਪ੍ਰੀਤ 'ਤੇ ਆਰੋਪ ਹੈ ਕਿ ਉਸ ਨੇ ਪਾਕਿਸਤਾਨ ਤੋਂ ਹਥਿਆਰਾਂ ਦੀ ਖੇਪ ਲੈ ਕੇ ਆਏ ਡਰੋਨ ਨੂੰ ਅੱਤਵਾਦੀ ਅਕਾਸ਼ਦੀਪ ਸਿੰਘ ਦੇ ਨਾਲ ਮਿਲ ਕੇ ਸਾੜ ਕੇ ਨਸ਼ਟ ਕਰ ਦਿੱਤਾ ਸੀ।ਜਿਸ ਨੂੰ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਦੀ ਟੀਮ ਨੇ ਅਲੱਗ-ਅਲੱਗ ਜਗ੍ਹਾ ਤੋਂ ਬਰਾਮਦ ਕਰ ਲਿਆ ਸੀ।

ਹੋਰ ਪੜ੍ਹੋ: ਫਿਰੋਜ਼ਪੁਰ: ਵਿਜੀਲੈਂਸ ਵਿਭਾਗ ਨੇ ਸਟੇਟ ਆਪਰੇਸ਼ਨ ਸੈੱਲ ਦਾ ਐੱਸ.ਐੱਚ.ਓ. ਰਿਸ਼ਵਤ ਲੈਂਦਿਆਂ ਦਬੋਚਿਆ

Terrorist Arrestedਦੱਸਣਯੋਗ ਹੈ ਕਿ 22 ਸਤੰਬਰ ਨੂੰ ਐੱਸ. ਐੱਸ. ਓ. ਸੀ. ਨੇ ਖਾਲਿਸਤਾਨ ਜ਼ਿੰਦਾਬਾਦ ਫੋਰਸ ਦੇ ਚਾਰ ਅੱਤਵਾਦੀਆਂ ਨੂੰ ਭਾਰੀ ਮਾਤਰਾ 'ਚ ਹਥਿਆਰਾਂ ਅਤੇ ਗੋਲੀ ਸਿੱਕੇ ਸਮੇਤ ਗ੍ਰਿਫਤਾਰ ਕੀਤਾ ਸੀ, ਜਿਸ ਤੋਂ ਬਾਅਦ ਉਨ੍ਹਾਂ ਤੋਂ ਹੋਈ ਪੁੱਛਗਿੱਛ ਦੌਰਾਨ ਅੱਤਵਾਦੀ ਮਾਨ ਸਿੰਘ, ਪੰਮਾ ਅੱਤਵਾਦੀ, ਸ਼ਿਵਦੀਪ ਸਿੰਘ ਤੇ ਇਕ ਹੋਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਇਨ੍ਹਾਂ ਅੱਤਵਾਦੀਆਂ ਤੋਂ ਹੋਈ ਪੁੱਛਗਿੱਛ ਦੌਰਾਨ ਸਾਜਨਪ੍ਰੀਤ ਦਾ ਨਾਮ ਸਾਹਮਣੇ ਆਉਣ 'ਤੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

-PTC News

Related Post