ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ (ਤਸਵੀਰਾਂ)

By  Jashan A June 23rd 2019 09:48 AM

ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ (ਤਸਵੀਰਾਂ),ਸ੍ਰੀ ਅੰਮ੍ਰਿਤਸਰ ਸਾਹਿਬ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਹਨਾਂ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਲਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।

ਤੁਹਾਨੂੰ ਦੱਸ ਦੇਈਏ ਕਿ ਸੁਖਬੀਰ ਬਾਦਲ ਅਤੇ ਹਰਸਿਮਰਤ ਬਾਦਲ ਨੇ ਪਰਿਵਾਰ ਵਲੋਂ ਜਾਰੀ ਸ੍ਰੀ ਆਖੰਡ ਪਾਠਾਂ ਦੀ ਲੜੀ ਤਹਿਤ ਭੋਗ ਸ੍ਰੀ ਅਖੰਡ ਪਾਠ ਅਤੇ ਨਵੇਂ ਪਾਠ ਦੀ ਆਰੰਭਤਾ ਮੌਕੇ ਹਾਜ਼ਰੀ ਭਰੀ।

ਹੋਰ ਪੜ੍ਹੋ: ਪ੍ਰਕਾਸ਼ ਸਿੰਘ ਬਾਦਲ ਦੇ ਯਤਨਾਂ ਸਦਕਾ ਮੋਟਰਾਂ ਦੇ ਬਿਜਲੀ ਦੇ ਬਿੱਲ ਹੋਏ ਮੁਆਫ਼: ਸੁਖਬੀਰ ਸਿੰਘ ਬਾਦਲ

ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਵਲੋਂ ਗੁਰੂ ਘਰ ਪ੍ਰਤੀ ਸ਼ਰਧਾ ਤੇ ਸਤਿਕਾਰ ਭੇਂਟ ਕਰਦਿਆਂ ਵਿਰਾਸਤੀ ਮਾਰਗ ਬਣਾਇਆ ਗਿਆ ਸੀ ਅਤੇ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਸਾਰੇ ਰਸਤਿਆਂ ਨੂੰ ਵਿਰਾਸਤੀ ਦਿਖ ਦੇਣ ਦਾ ਐਲਾਨ ਕੀਤਾ ਗਿਆ ਸੀ ਪਰ ਮੌਜੂਦਾ ਸਰਕਾਰ ਵਿਰਾਸਤੀ ਮਾਰਗ ਦੀ ਸਾਂਭ ਸੰਭਾਲ ਰੱਖਣ 'ਚ ਨਾਕਾਮ ਰਹੀ ਹੈ।

ਇਸ ਮੌਕੇ ਉਹਨਾਂ ਕੈਪਟਨ ਅਮਰਿੰਦਰ ਸਿੰਘ 'ਤੇ ਤੰਜ ਕਸਦਿਆਂ ਕਿਹਾ ਕਿ ਸੂਬੇ ਦਾ ਕੰਮ ਚਲਾਉਣ ਲਈ ਮੁੱਖ ਮੰਤਰੀ ਮਿੰਨੀ ਸਕੱਤਰੇਤ ਪਹਾੜਾਂ 'ਚ ਬਣਾਉਣ ਕਿਉਂਕਿ ਉਹਨਾਂ ਦਾ ਪਹਾੜਾਂ ਪ੍ਰਤੀ ਕਾਫੀ ਪ੍ਰੇਮ ਹੈ।

ਅੱਗੇ ਉਹਨਾਂ ਨੇ ਕਿਹਾ ਕਿ ਆਟਾ ਦਾਲ ਸਕੀਮ ਦਾ ਸਿਆਸੀਕਰਨ ਕੀਤਾ ਜਾ ਰਿਹਾ ਅਤੇ ਕਾਂਗਰਸੀ ਆਗੂਆਂ ਦੇ ਇਸ਼ਾਰੇ ਤੇ ਅਕਾਲੀ ਸਮਰਥਕਾਂ ਦੇ ਨੀਲੇ ਕਾਰਡ ਕੱਟੇ ਜਾ ਰਹੇ ਹਨ।

-PTC News

Related Post