5178 ਅਧਿਆਪਕਾਂ ਨੂੰ ਪੱਕਾ ਕਰਨ ਨੂੰ ਲੈ ਕੇ ਸਿੱਖਿਆ ਮੰਤਰੀ ਨੇ ਦਿੱਤਾ ਇਹ ਵੱਡਾ ਬਿਆਨ

By  Jashan A January 13th 2019 07:43 PM

5178 ਅਧਿਆਪਕਾਂ ਨੂੰ ਪੱਕਾ ਕਰਨ ਨੂੰ ਲੈ ਕੇ ਸਿੱਖਿਆ ਮੰਤਰੀ ਨੇ ਦਿੱਤਾ ਇਹ ਵੱਡਾ ਬਿਆਨ,ਅੰਮ੍ਰਿਤਸਰ: ਸਿੱਖਿਆ ਤੇ ਫੂਡ ਪ੍ਰੋਸੈਸਿੰਗ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਗੁਰੂ ਗੋਬਿੰਦ ਸਿੰਘ ਦੇ ਜਨਮ ਉਤਸਵ ਅਤੇ ਲੋਹੜੀ ਦੀ ਵਧਾਈ ਅਧਿਆਪਕਾਂ ਨੂੰ ਦਿੰਦੇ ਲੋਹੜੀ ਦੇ ਤੋਹਫੇ ਵਜੋਂ ਅਗਲੇ ਮਹੀਨੇ ਤੋਂ 5178 ਅਧਿਆਪਕਾਂ ਨੂੰ ਪੂਰੀ ਤਨਖਾਹ ਉਤੇ ਪੱਕਾ ਕਰਨ ਦਾ ਐਲਾਨ ਕੀਤਾ ਹੈ। ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦਾ ਪੱਧਰ ਉਚਾ ਚੁੱਕਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਅਤੇ ਇਸੇ ਕੜੀ ਵਜੋਂ ਅਧਿਆਪਕਾਂ ਨੂੰ ਪੱਕੇ ਕੀਤਾ ਜਾ ਰਿਹਾ ਹੈ, ਤਾਂ ਜੋ ਉਹ ਤਨੋ-ਮਨੋ ਬੱਚਿਆਂ ਦੀ ਪੜਾਈ ਵੱਲ ਧਿਆਨ ਦੇ ਸਕਣ।

Patiala 5178 ਅਧਿਆਪਕਾਂ ਨੂੰ ਪੱਕਾ ਕਰਨ ਨੂੰ ਲੈ ਕੇ ਸਿੱਖਿਆ ਮੰਤਰੀ ਨੇ ਦਿੱਤਾ ਇਹ ਵੱਡਾ ਬਿਆਨ

ਸੋਨੀ ਨੇ ਦੱਸਿਆ ਕਿ ਸਕੂਲਾਂ ਵਿਚ ਬੱਚਿਆਂ ਨੂੰ ਪੜਾ ਰਹੇ ਸਿੱਖਿਆ ਪ੍ਰੋਵਾਈਡਰ ਅਤੇ ਵਲੰਟੀਅਰ ਅਧਿਆਪਕਾਂ ਦੀ ਤਨਖਾਹ ਵਿਚ ਵੀ ਅਗਲੇ ਮਹੀਨੇ ਤੋਂ 1500 ਰੁਪਏ ਪ੍ਰਤੀ ਮਹੀਨਾ ਦਾ ਵਾਧਾ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਬੀਤੇ ਸਮੇਂ ਵਿਚ ਅਧਿਆਪਕ ਯੂਨੀਅਨਾਂ ਵੱਲੋਂ ਲਗਾਏ ਗਏ ਧਰਨਿਆਂ ਦੌਰਾਨ ਜਿਹੜੇ ਅਧਿਆਪਕਾਂ ਨੂੰ ਮੁਅੱਤਲ ਕੀਤਾ ਗਿਆ ਸੀ, ਨੂੰ ਬਹਾਲ ਕਰ ਦਿੱਤਾ ਗਿਆ ਹੈ ਅਤੇ ਇਨਾਂ ਧਰਨਿਆਂ ਵਿਚ ਸ਼ਾਮਿਲ ਹੋਣ ਕਾਰਨ ਜਿੰਨਾ ਅਧਿਆਪਕਾਂ ਦੀਅ ਆਰਜ਼ੀ ਡਿਊਟੀ ਦੂਰ ਵਾਲੇ ਸਟੇਸ਼ਨਾਂ 'ਤੇ ਲਗਾਈਆਂ ਸਨ, ਦੀਆਂ ਆਰਜ਼ੀ ਡਿਊਟੀਆਂ ਰੱਦ ਕਰਕੇ ਉਨਾਂ ਨੂੰ ਮੁੜ ਪੁਰਾਣੇ ਸਕੂਲਾਂ ਵਿਚ ਡਿਊਟੀ ਦੇਣ ਦੇ ਹੁਕਮ ਜਾਰੀ ਕੀਤੇ ਜਾ ਰਹੇ ਹਨ।

ਹੋਰ ਪੜ੍ਹੋ:ਮੰਦਸੌਰ ‘ਚ ਬੱਚੀ ਨਾਲ ਨਿਰਭਯਾ ਵਰਗੀ ਹੈਵਾਨੀਅਤ

ਦੱਸ ਦੇਈਏ ਕਿ ਆਪਣੀਆਂ ਮੰਗਾ ਨੂੰ ਲੈ ਕੇ ਸਾਂਝਾ ਅਧਿਆਪਕ ਮੋਰਚਾ ਨੇ ਸਰਕਾਰ ਖਿਲਾਫ ਹੱਲਾ ਬੋਲਿਆ ਸੀ। ਸਾਂਝਾ ਅਧਿਆਪਕ ਮੋਰਚਾ ਦੇ ਬੈਨਰ ਹੇਠ ਪੰਜਾਬ ਦੇ ਮੁਖ ਮੰਤਰੀ ਕੇਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਤਨਖਾਹਾ ‘ਚ ਵਾਧਾ ਅਤੇ ਪੱਕੀ ਨੋਕਰੀ ਨੂੰ ਲੈ ਕੇ 56 ਦਿਨ ਲਗਾਤਾਰ ਧਰਨਾ ਦਿੱਤਾ ਸੀ।

Patiala 5178 ਅਧਿਆਪਕਾਂ ਨੂੰ ਪੱਕਾ ਕਰਨ ਨੂੰ ਲੈ ਕੇ ਸਿੱਖਿਆ ਮੰਤਰੀ ਨੇ ਦਿੱਤਾ ਇਹ ਵੱਡਾ ਬਿਆਨ

ਜਿਸ ਨੂ ਲੈ ਕੇ ਸਿੱਖਿਆ ਮੰਤਰੀ ਵੱਲੋਂ ਅਧਿਆਪਕ ਮੋਰਚਾ ਨੂ ਭਰੋਸ਼ਾ ਦਵਾਇਆ ਸੀ ਕੀ ਉਹ ਧਰਨਾ ਚੱਕ ਲੈਣ ਉਹ ਪੰਜਾਬ ਸਰਕਾਰ ਕੋਲੋ ਉਹਨਾਂ ਦੀਆਂ ਮੰਗਾਂ ਪੂਰੀਆਂ ਕਰਵਾਉਣਗੇ।ਭਰੋਸੇ ਮਗਰੋ ਅਧਿਆਪਕਾ ਵੱਲੋਂ ਆਪਣਾ ਸੰਘਰਸ਼ ਖਤਮ ਕਰ ਦਿੱਤਾ ਗਿਆ ਪਰ ਅਜੇ ਤੱਕ ਸਰਕਾਰ ਵੱਲੋਂ ਉਹਨਾਂ ਦੀਆਂ ਮੰਗਾਂ ਪੂਰੀਆਂ ਨਹੀ ਕੀਤੀਆਂ ਗਈਆਂ। ਜਿਸ ਤੋਂ ਖਫ਼ਾ ਹੋ ਕੇ ਅਧਿਆਪਕਾਂ ਨੇ ਸਰਕਾਰ ਖਿਲਾਫ ਕਈ ਧਰਨੇ ਮੁਜ਼ਾਹਰੇ ਵੀ ਕੀਤੇ।

-PTC News

Related Post