ਸ੍ਰੀ ਅੰਮ੍ਰਿਤਸਰ ਸਾਹਿਬ: ਖਾਲਿਸਤਾਨ ਜ਼ਿੰਦਾਬਾਦ ਫੋਰਸ ਨਾਲ ਸਬੰਧਿਤ ਅੱਤਵਾਦੀਆਂ ਨੂੰ ਅਦਾਲਤ ਨੇ 3 ਅਕਤੂਬਰ ਤੱਕ ਪੁਲਿਸ ਰਿਮਾਂਡ 'ਤੇ ਭੇਜਿਆ

By  Jashan A September 23rd 2019 04:39 PM

ਸ੍ਰੀ ਅੰਮ੍ਰਿਤਸਰ ਸਾਹਿਬ: ਖਾਲਿਸਤਾਨ ਜ਼ਿੰਦਾਬਾਦ ਫੋਰਸ ਨਾਲ ਸਬੰਧਿਤ ਅੱਤਵਾਦੀਆਂ ਨੂੰ ਅਦਾਲਤ ਨੇ 3 ਅਕਤੂਬਰ ਤੱਕ ਪੁਲਿਸ ਰਿਮਾਂਡ 'ਤੇ ਭੇਜਿਆ,ਸ੍ਰੀ ਅੰਮ੍ਰਿਤਸਰ ਸਾਹਿਬ: ਬੀਤੇ ਦਿਨ ਪੰਜਾਬ ਪੁਲਿਸ ਵੱਲੋਂ ਤਰਨ ਤਾਰਨ ਦੇ ਪੁਲਿਸ ਸਟੇਸ਼ਨ ਚੋਹਲਾ ਸਾਹਿਬ ਅਧੀਨ ਪੈਂਦੇ ਪਿੰਡ ਚੋਹਲਾ ਸਾਹਿਬ ਦੇ ਬਾਹਰਵਾਰ ਖਾਲਿਸਤਾਨ ਜਿੰਦਾਬਾਦ ਨਾਲ ਸਬੰਧਿਤ 4 ਸ਼ੱਕੀ ਅੱਤਵਾਦੀਆਂ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਸੀ।

Arrested ਜਿਨ੍ਹਾਂ ਨੂੰ ਅੱਜ ਪੁਲਿਸ ਵੱਲੋਂ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਅਦਾਲਤ 'ਚ ਪੇਸ਼ ਕੀਤਾ ਗਿਆ। ਜਿਸ 'ਤੇ ਅਦਾਲਤ ਨੇ ਸੁਣਵਾਈ ਕਰਦਿਆਂ ਉਹਨਾਂ ਨੂੰ 3 ਅਕਤੂਬਰ ਤੱਕ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ।

ਹੋਰ ਪੜ੍ਹੋ: ਅੰਮ੍ਰਿਤਸਰ: ਦੇਰ ਰਾਤ ਸ਼ੱਕੀ ਹਾਲਤਾਂ 'ਚ ਮੁੰਡੇ-ਕੁੜੀ ਦੀ ਲਾਸ਼ ਬਰਾਮਦ, ਜਾਂਚ 'ਚ ਜੁਟੀ ਪੁਲਿਸ

Arrestedਤੁਹਾਨੂੰ ਦੱਸ ਦਈਏ ਕਿ ਇਹ ਗਿਰੋਹ ਪੰਜਾਬ 'ਚ ਵੱਡੇ ਹਮਲੇ ਕਰਨ ਦੀ ਫ਼ਿਰਾਕ 'ਚ ਸਨ। ਪੁਲਿਸ ਨੇ ਇਹਨਾਂ ਕੋਲੋਂ ਪੰਜ ਏ.ਕੇ.-47 ਰਾਈਫਲਾਂ, ਪਿਸਤੌਲ, ਸੈਟੇਲਾਈਟ ਫੋਨ ਤੇ ਹੈਂਡ ਗ੍ਰਨੇਡ ਬਰਾਮਦ ਕੀਤੇ ਹਨ।

Arrestedਉਧਰ ਪੰਜਾਬ ਦੇ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਨੇ ਕੌਮਾਂਤਰੀ ਸਬੰਧਾਂ ਅਤੇ ਸਾਜਿਸ਼ ਦੇ ਪ੍ਰਭਾਵ ਨੂੰ ਦੇਖਦਿਆਂ ਇਹ ਮਾਮਲਾ ਐਨ.ਆਈ.ਏ. ਨੂੰ ਸੌਂਪਣ ਦਾ ਫੈਸਲਾ ਕੀਤਾ ਹੈ ਤਾਂ ਜੋ ਇਸ ਪੂਰੀ ਸਾਜਿਸ਼ ਦਾ ਹੋਰ ਤੇ ਜਲਦੀ ਨਾਲ ਪਰਦਾਫਾਸ਼ ਹੋ ਸਕੇ।

-PTC News

Related Post