ਅੰਮ੍ਰਿਤਸਰ 'ਚ ਪ੍ਰਦਰਸ਼ਨਕਾਰੀਆਂ 'ਤੇ ਪੁਲਿਸ ਨੇ ਕੀਤਾ ਲਾਠੀਚਾਰਜ!!

By  Joshi October 21st 2018 12:46 PM -- Updated: October 21st 2018 01:56 PM

ਅੰਮ੍ਰਿਤਸਰ 'ਚ ਪ੍ਰਦਰਸ਼ਨਕਾਰੀਆਂ 'ਤੇ ਪੁਲਿਸ ਨੇ ਕੀਤਾ ਲਾਠੀਚਾਰਜ!!

ਅੰਮ੍ਰਿਤਸਰ ਰੇਲ ਹਾਦਸੇ ਤੋਂ ਬਾਅਦ ਪੀੜਤ ਦੇ ਰਿਸ਼ਤੇਦਾਰ ਫਿਰ ਐਤਵਾਰ ਦੀ ਸਵੇਰ ਨੂੰ ਹਾਦਸੇ ਵਾਲੀ ਜਗ੍ਹਾ 'ਤੇ ਇਕੱਠੇ ਹੋਏ ਅਤੇ ਸਰਕਾਰ ਵਿਰੋਧੀ ਨਾਅਰਿਆਂ ਲਗਾ ਰਹੇ ਸਨ ਜਦੋਂ ਉਹਨਾਂ 'ਤੇ ਪੁਲਿਸ ਵੱਲੋਂ ਲਾਠੀਚਾਰਜ ਕੀਤੇ ਜਾਣ ਦੀ ਖਬਰ ਸਾਹਮਣੇ ਆਈ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ ਅਧਿਕਾਰੀਆਂ ਨੇ ਲਾਸ਼ਾਂ ਦੀ ਗਿਣਤੀ 'ਚ ਵੀ ਹੇਰ ਫੇਰ ਕੀਤਾ ਹੈ। ਪ੍ਰਦਰਸ਼ਨਕਾਰੀਆਂ ਨੇ ਘਟਨਾ ਲਈ ਅਧਿਕਾਰੀਆਂ ਨੂੰ ਵੀ ਜ਼ਿੰਮੇਵਾਰ ਠਹਿਰਾਇਆ ਹੈ।

ਰੇਲਵੇ ਬੋਰਡ ਦੇ ਚੇਅਰਮੈਨ ਦਾ ਕਹਿਣਾ ਹੈ ਕਿ ਇਸ ਰੇਲ ਹਾਦਸੇ ਲਈ ਉਹਨਾਂ ਦਾ ਵਿਭਾਗ ਜ਼ਿੰਮੇਵਾਰ ਨਹੀਂ ਹੈ।

Read More: ਸਿੱਧੂ ਨੇ ਅੰਮ੍ਰਿਤਸਰ ਹਾਦਸੇ ਨੂੰ ਦੱਸਿਆ “ਕੁਦਰਤੀ ਕਹਿਰ”, ਕੈਪਟਨ ਨੇ ਦਿੱਤਾ ਇਹ ਜਵਾਬ!!

ਪ੍ਰਦਰਸ਼ਨਕਾਰੀਆਂ ਨੇ ਜਿੱਥੇ ਗੁੱਸੇ 'ਚ ਆ ਕੇ ਪੱਥਰਬਾਜ਼ੀ ਸ਼ੁਰੂ ਕੀਤੀ ਉਥੇ ਹੀ ਭੀੜ ਨੂੰ ਖਦੇੜਨ ਲਈ  ਪੁਲਿਸ ਮੁਲਾਜ਼ਮਾਂ ਵੱਲੋਂ ਭੀੜ 'ਤੇ ਲਾਠੀਚਾਰਜ ਕੀਤਾ ਗਿਆ।

ਲੋਕ ਦਾਅਵਾ ਕਰ ਰਹੇ ਹਨ ਕਿ ਇਸ ਘਟਨਾ ਵਿਚ ੧੫੦ ਤੋਂ ਵੱਧ ਲੋਕ ਮਾਰੇ ਗਏ ਹਨ। ਲੋਕਾਂ ਦੇ ਅਨੁਸਾਰ, ਅਧਿਕਾਰੀ ਤੱਥਾਂ ਨੂੰ ਛੁਪਾਉਣ ਅਤੇ ਤ੍ਰਾਸਦੀ ਦੇ ਪ੍ਰਭਾਵ ਨੂੰ ਘਟਾਉਣ ਦੀ ਕੋਸ਼ਿਸ਼ ਕਰ ਰਹੇ ਸਨ।

ਫਿਲਹਾਲ, ਘਟਨਾ ਸਥਾਨ ਵੱਲੇ ਖੇਤਰ 'ਚ ਧਾਰਾ 144 ਲਗਾ ਦਿੱਤੀ ਗਈ ਹੈ ਤਾਂ ਜੋ ਕਿਸੇ ਹੋਰ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ।

—PTC News

Related Post