ਅੰਮ੍ਰਿਤਸਰ ਰੇਲ ਹਾਦਸੇ ਨੂੰ ਲੈ ਕੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਹੀਂ ਚਲਾਈ ਜਾਵੇਗੀ ਆਤਿਸ਼ਬਾਜ਼ੀ
Shanker Badra
October 22nd 2018 07:35 PM
ਅੰਮ੍ਰਿਤਸਰ ਰੇਲ ਹਾਦਸੇ ਨੂੰ ਲੈ ਕੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਹੀਂ ਚਲਾਈ ਜਾਵੇਗੀ ਆਤਿਸ਼ਬਾਜ਼ੀ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ 26 ਅਕਤੂਬਰ ਦੀ ਰਾਤ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਚਲਾਈ ਜਾਣ ਵਾਲੀ ਆਤਿਸ਼ਬਾਜ਼ੀ ਇਸ ਵਾਰ ਨਾ ਚਲਾਉਣ ਦਾ ਫੈਸਲਾ ਕੀਤਾ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨੀਂ ਇਥੇ ਜੌੜਾ ਫਾਟਕ ਵਿਖੇ ਵਾਪਰੇ ਦੁਖਦਾਈ ਰੇਲ ਹਾਦਸੇ ਮੱਦੇਨਜ਼ਰ ਇਸ ਵਾਰ ਪ੍ਰਕਾਸ਼ ਪੁਰਬ ਮੌਕੇ ਆਤਿਸ਼ਬਾਜ਼ੀ ਨਹੀਂ ਚਲਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਭਗਵੰਤ ਸਿੰਘ ਸਿਆਲਾ ਅੰਤ੍ਰਿੰਗ ਮੈਂਬਰ, ਭਾਈ ਰਾਜਿੰਦਰ ਸਿੰਘ ਮਹਿਤਾ ਤੇ ਸੁਜਰੀਤ ਸਿੰਘ ਭਿੱਟੇਵੱਡ ਮੈਂਬਰ ਸ਼੍ਰੋਮਣੀ ਕਮੇਟੀ, ਡਾ. ਰੂਪ ਸਿੰਘ ਮੁੱਖ ਸਕੱਤਰ ’ਤੇ ਅਧਾਰਿਤ ਸਬ-ਕਮੇਟੀ ਬਣਾਈ ਗਈ ਸੀ, ਜਿਸ ਨੇ ਆਤਿਸ਼ਬਾਜ਼ੀ ਨਾ ਚਲਾਉਣ ਲਈ ਵਿਚਾਰ ਦਿੱਤਾ ਹੈ।