ਅੰਮ੍ਰਿਤਸਰ ਰੇਲ ਹਾਦਸੇ ਦੇ ਪੀੜਤ ਪੰਜਾਬ ਸਰਕਾਰ ਖਿਲਾਫ ਅੱਜ ਕਰਨਗੇ ਰੋਸ ਪ੍ਰਦਰਸ਼ਨ

By  Jashan A October 7th 2019 08:34 AM

ਅੰਮ੍ਰਿਤਸਰ ਰੇਲ ਹਾਦਸੇ ਦੇ ਪੀੜਤ ਪੰਜਾਬ ਸਰਕਾਰ ਖਿਲਾਫ ਅੱਜ ਕਰਨਗੇ ਰੋਸ ਪ੍ਰਦਰਸ਼ਨ,ਸ੍ਰੀ ਅੰਮ੍ਰਿਤਸਰ ਸਾਹਿਬ: ਪਿਛਲੇ ਸਾਲ ਦੁਸਹਿਰੇ ਵਾਲੇ ਦਿਨ ਅੰਮ੍ਰਿਤਸਰ 'ਚ ਵਾਪਰੇ ਰੇਲ ਹਾਦਸੇ ਨੇ ਦੇਸ਼ ਭਰ ਦੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਸੀ। ਇਸ ਹਾਦਸੇ ਦੇ ਕਰੀਬ 60 ਲੋਕਾਂ ਦੀ ਮੌਤ ਹੋ ਗਈ ਸੀ ਤੇ ਕਈ ਲੋਕ ਜ਼ਖਮੀ ਹੋ ਗਏ ਹਨ।

Asrਰੇਲ ਹਾਦਸੇ ਦੇ ਪੀੜਤਾਂ ਦੇ ਜ਼ਖਮ ਅਜੇ ਵੀ ਅੱਲੇ ਹਨ। ਪੀੜਤਾਂ ਦਾ ਇਲਜਾਮ ਹੈ ਕਿ ਇੱਕ ਸਾਲ ਹੋ ਗਿਆ, ਪਰ ਅਜੇ ਤੱਕ ਪੰਜਾਬ ਸਰਕਾਰ ਨੇ ਉਹਨਾਂ ਦੀ ਸਾਰ ਨਹੀਂ ਲਈ ਹੈ, ਉਹਨਾਂ ਨਾਲ ਕੀਤੇ ਵਾਅਦੇ ਅਜੇ ਤੱਕ ਪੂਰੇ ਨਹੀਂ ਹੋਏ।

ਹੋਰ ਪੜ੍ਹੋ:ਪੰਜਾਬ 'ਚ ਨਹੀਂ ਰੁਕ ਰਿਹਾ ਨਸ਼ਿਆਂ ਦਾ ਕਹਿਰ, ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

Asrਇਸ ਦੌਰਾਨ ਅੱਜ ਫਿਰ ਤੋਂ ਪੀੜਤ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਨਗੇ, ਜਿਸ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਕਰਨਗੇ। ਮਿਲੀ ਜਾਣਕਾਰੀ ਮੁਤਾਬਕ ਪੀੜਤਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਜਹਾਜ਼ਗੜ੍ਹ ਪੈਟਰੋਲ ਪੰਪ ਤੋਂ ਲੈ ਕੇ ਜੌੜਾ ਫਾਟਕ ਤੱਕ ਕੈਂਡਲ ਮਾਰਚ ਕੱਢਿਆ ਜਾਵੇਗਾ।

-PTC News

Related Post