ਅੰਮ੍ਰਿਤਸਰ ਰੇਲ ਹਾਦਸਾ : ਜਾਂਚ ਰਿਪੋਰਟ ਵਿਚ ਕਿਸਨੂੰ ਠਹਿਰਾਇਆ ਗਿਆ ਦੋਸ਼ੀ ,ਜਾਣੋਂ ਪੂਰਾ ਮਾਮਲਾ

By  Shanker Badra December 6th 2018 01:25 PM

ਅੰਮ੍ਰਿਤਸਰ ਰੇਲ ਹਾਦਸਾ : ਜਾਂਚ ਰਿਪੋਰਟ ਵਿਚ ਕਿਸਨੂੰ ਠਹਿਰਾਇਆ ਗਿਆ ਦੋਸ਼ੀ ,ਜਾਣੋਂ ਪੂਰਾ ਮਾਮਲਾ:ਚੰਡੀਗੜ੍ਹ : ਅੰਮ੍ਰਿਤਸਰ ਦੇ ਦੁਸਹਿਰਾ ਪ੍ਰੋਗਰਾਮ ਦੌਰਾਨ ਵਾਪਰੇ ਰੇਲ ਹਾਦਸੇ ਦੀ ਜਾਂਚ ਰਿਪੋਰਟ ਗ੍ਰਹਿ ਵਿਭਾਗ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪ ਦਿੱਤੀ ਹੈ। [caption id="attachment_225717" align="aligncenter" width="300"]Amritsar rail crash Home Department inquiry report Capt Amarinder Singh Handed ਅੰਮ੍ਰਿਤਸਰ ਰੇਲ ਹਾਦਸਾ : ਜਾਂਚ ਰਿਪੋਰਟ ਵਿਚ ਕਿਸਨੂੰ ਠਹਿਰਾਇਆ ਗਿਆ ਦੋਸ਼ੀ ,ਜਾਣੋਂ ਪੂਰਾ ਮਾਮਲਾ[/caption] ਇਸ ਰਿਪੋਰਟ ਵਿੱਚ ਜਾਂਚ ਅਧਿਕਾਰੀ ਜਲੰਧਰ ਡਿਵੀਜ਼ਨਲ ਕਮਿਸ਼ਨਰ ਬੀ. ਪੁਰਸ਼ਾਰਥ ਨੇ ਪ੍ਰਬੰਧਕ ਮਿੱਠੂ ਮਦਾਨ ਨੂੰ ਜ਼ਿਮੇਵਾਰ ਠਹਿਰਾਇਆ ਗਿਆ ਹੈ।ਇਸ ਦੇ ਨਾਲ ਹੀ ਇਸ ਰਿਪੋਰਟ 'ਚ ਰੇਲਵੇ, ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਅਤੇ ਨਗਰ ਨਿਗਮ ਨੂੰ ਜ਼ਿਮੇਵਾਰ ਠਹਿਰਾਇਆ ਗਿਆ ਹੈ ਅਤੇ ਕਾਰਵਾਈ ਦੀ ਸਿਫਾਰਿਸ਼ ਵੀ ਕੀਤੀ ਹੈ। [caption id="attachment_225714" align="aligncenter" width="300"]Amritsar rail crash Home Department inquiry report Capt Amarinder Singh Handed ਅੰਮ੍ਰਿਤਸਰ ਰੇਲ ਹਾਦਸਾ : ਜਾਂਚ ਰਿਪੋਰਟ ਵਿਚ ਕਿਸਨੂੰ ਠਹਿਰਾਇਆ ਗਿਆ ਦੋਸ਼ੀ ,ਜਾਣੋਂ ਪੂਰਾ ਮਾਮਲਾ[/caption] ਦੱਸ ਦਈਏ ਕਿ ਇਸ ਤੋਂ ਪਹਿਲਾਂ ਰੇਲਵੇ ਵੱਲੋਂ ਕੀਤੀ ਗਈ ਜਾਂਚ 'ਚ ਰੇਲ ਟ੍ਰੈਕ 'ਤੇ ਖੜ੍ਹੇ ਲੋਕਾਂ ਨੂੰ ਇਸ ਘਟਨਾ ਲਈ ਜ਼ਿੰਮੇਵਾਰ ਠਹਿਰਾਇਆ ਗਿਆ ਸੀ। [caption id="attachment_225722" align="aligncenter" width="300"]Amritsar rail crash Home Department inquiry report Capt Amarinder Singh Handed ਅੰਮ੍ਰਿਤਸਰ ਰੇਲ ਹਾਦਸਾ : ਜਾਂਚ ਰਿਪੋਰਟ ਵਿਚ ਕਿਸਨੂੰ ਠਹਿਰਾਇਆ ਗਿਆ ਦੋਸ਼ੀ ,ਜਾਣੋਂ ਪੂਰਾ ਮਾਮਲਾ[/caption] ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਦੇ ਜੌੜਾ ਫਾਟਕ ਇਲਾਕੇ 'ਚ ਆਯੋਜਿਤ ਦੁਸਹਿਰਾ ਪ੍ਰੋਗਰਾਮ ਦੌਰਾਨ ਟ੍ਰੈਕ 'ਤੇ ਖੜੇ ਲੋਕ ਟ੍ਰੇਨ ਹੇਠਾਂ ਆ ਗਏ ਸਨ।ਇਸ ਹਾਦਸੇ 'ਚ 62 ਲੋਕਾਂ ਦੀ ਮੌਤ ਹੋ ਗਈ ਸੀ।ਇਸ ਦੁਸਹਿਰਾ ਪ੍ਰੋਗਰਾਮ 'ਚ ਨਵਜੋਤ ਕੌਰ ਸਿੱਧੂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਸਨ। -PTCNews

Related Post