ਅੰਮ੍ਰਿਤਸਰ ਰੇਲ ਹਾਦਸੇ 'ਚ ਜ਼ਖਮੀ ਹੋਏ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਸੁਖਬੀਰ ਬਾਦਲ

By  Shanker Badra October 20th 2018 04:11 PM

ਅੰਮ੍ਰਿਤਸਰ ਰੇਲ ਹਾਦਸੇ 'ਚ ਜ਼ਖਮੀ ਹੋਏ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਸੁਖਬੀਰ ਬਾਦਲ:ਅੰਮ੍ਰਿਤਸਰ 'ਚ ਬੀਤੇ ਦਿਨ ਵਾਪਰੇ ਰੇਲ ਹਾਦਸੇ ਦੀ ਘਟਨਾ ਵਾਲੀ ਥਾਂ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੁੱਜੇ ਹਨ।ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਇਸ ਹਾਦਸੇ 'ਚ ਜ਼ਖਮੀ ਹੋਏ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਹੈ।ਉਨ੍ਹਾਂ ਨੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਹੈ ਕਿ ਇਸ ਘਟਨਾ ਦੇ ਜਿਹੜੇ ਵੀ ਦੋਸ਼ੀ ਹਨ ,ਉਨ੍ਹਾਂ ਸਾਰਿਆਂ 'ਤੇ ਕਾਰਵਾਈ ਹੋਣੀ ਚਾਹੀਦੀ ਹੈ।ਇਸ ਤੋਂ ਬਾਅਦ ਸੁਖਬੀਰ ਬਾਦਲ ਨੇ ਘਟਨਾ ਵਾਲੀ ਸਥਾਨ ਦਾ ਜਾਇਜ਼ਾ ਲਿਆ ਹੈ।ਇਸ ਦੌਰਾਨ ਉਨ੍ਹਾਂ ਦੇ ਨਾਲ ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਅਤੇ ਡਾਕਟਰ ਦਿਲਜੀਤ ਸਿੰਘ ਚੀਮਾ ਵੀ ਮੌਜੂਦ ਸਨ।

ਦੱਸ ਦੇਈਏ ਕਿ ਅੰਮ੍ਰਿਤਸਰ 'ਚ ਦੁਸਹਿਰੇ ਦੀ ਖ਼ੁਸ਼ੀ ਉਸ ਸਮੇਂ ਵੱਡੇ ਮਾਤਮ 'ਚ ਬਦਲ ਗਈ ਸੀ ਜਦੋਂ ਧੋਬੀ ਘਾਟ ਦੇ ਨਜ਼ਦੀਕ ਜੌੜਾ ਫ਼ਾਟਕ 'ਤੇ ਵੱਡਾ ਰੇਲ ਹਾਦਸਾ ਹੋਣ ਕਾਰਨ ਲਗਭਗ 60 ਲੋਕਾਂ ਦੀ ਮੌਤ ਹੋ ਗਈ ਅਤੇ 100 ਦੇ ਕਰੀਬ ਲੋਕਾਂ ਦੇ ਜ਼ਖਮੀ ਹੋਣ ਦੀ ਜਾਣਕਾਰੀ ਮਿਲੀ ਹੈ।

ਜ਼ਿਕਰਯੋਗ ਹੈ ਕਿ ਜਦੋਂ ਦੁਸਹਿਰਾ ਸਮਾਗਮ ਦੌਰਾਨ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲਿਆਂ ਨੂੰ ਅੱਗ ਲਗਾਈ ਜਾ ਰਹੀ ਸੀ ਤਾਂ ਲੋਕ ਰੇਲਵੇ ਟ੍ਰੈਕ 'ਤੇ ਖੜ੍ਹ ਕੇ ਦੁਸ਼ਹਿਰਾ ਦੇਖ ਰਹੇ ਸੀ।ਇਸ ਦੌਰਾਨ ਅੱਗ ਲਗਾਉਣ ਤੋਂ ਬਾਅਦ ਮਚੀ ਭਗਦੜ ਵਿੱਚ ਸੈਂਕੜੇ ਲੋਕ ਟਰੇਨ ਦੇ ਹੇਠਾਂ ਆ ਗਏ ਹਨ।

ਜਾਣਕਾਰੀ ਅਨੁਸਾਰ ਇਹ ਟਰੇਨ ਜਲੰਧਰ ਵਾਲੇ ਪਾਸਿਓ ਅੰਮ੍ਰਿਤਸਰ ਨੂੰ ਜਾ ਰਹੀ ਸੀ।ਦੁਸ਼ਹਿਰੇ ਦਾ ਆਨੰਦ ਮਾਣ ਰਹੇ ਲੋਕਾਂ ਨੂੰ ਰੇਲ ਗੱਡੀ ਨੇ ਕੁਚਲ ਦਿੱਤਾ ਹੈ।ਦੱਸਿਆ ਜਾਂਦਾ ਹੈ ਕਿ ਰੇਲਵੀ ਟਰੈਕ 'ਤੇ ਬੈਠੇ ਲੋਕਾਂ ਨੂੰ ਪਟਾਖਿਆਂ ਦੀ ਆਵਾਜ 'ਚ ਰੇਲ ਗੱਡੀ ਦਾ ਪਤਾ ਨਹੀਂ ਚੱਲਿਆ,ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ।

-PTCNews

Related Post