ਅੰਮ੍ਰਿਤਸਰ ਰੇਲ ਹਾਦਸੇ 'ਚ ਜ਼ਖਮੀਆਂ ਦਾ ਹਾਲ ਜਾਣਨ ਹਸਪਤਾਲ ਪਹੁੰਚੇ ਵੀ.ਪੀ. ਸਿੰਘ ਬਦਨੌਰ

By  Shanker Badra October 20th 2018 01:47 PM -- Updated: October 20th 2018 01:51 PM

ਅੰਮ੍ਰਿਤਸਰ ਰੇਲ ਹਾਦਸੇ 'ਚ ਜ਼ਖਮੀਆਂ ਦਾ ਹਾਲ ਜਾਣਨ ਹਸਪਤਾਲ ਪਹੁੰਚੇ ਵੀ.ਪੀ. ਸਿੰਘ ਬਦਨੌਰ:ਅੰਮ੍ਰਿਤਸਰ 'ਚ ਧੋਬੀ ਘਾਟ ਦੇ ਨਜ਼ਦੀਕ ਜੌੜਾ ਫ਼ਾਟਕ 'ਤੇ ਦੁਸਹਿਰੇ ਮੌਕੇ ਵੱਡਾ ਰੇਲ ਹਾਦਸਾ ਹੋਣ ਕਾਰਨ ਲਗਭਗ 59 ਲੋਕਾਂ ਦੀ ਮੌਤ ਹੋ ਗਈ ਪਰ ਇਹ ਗਿਣਤੀ ਵੱਧਣ ਦਾ ਖ਼ਦਸ਼ਾ ਹੈ, ਕਿਉਂਕਿ ਇਸ ਹਾਦਸੇ 'ਚ ਵੱਡੀ ਗਿਣਤੀ 'ਚ ਲੋਕ ਜ਼ਖ਼ਮੀ ਹੋਏ ਹਨ।ਇਸ ਦੌਰਾਨ 100 ਦੇ ਕਰੀਬ ਲੋਕਾਂ ਦੇ ਜ਼ਖਮੀ ਹੋਣ ਦੀ ਜਾਣਕਾਰੀ ਮਿਲੀ ਹੈ।

ਇਸ ਹਾਦਸੇ ਦਾ ਜਾਇਜ਼ਾ ਲੈਣ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਪਹੁੰਚੇ ਅੰਮ੍ਰਿਤਸਰ ਪਹੁੰਚੇ ਹਨ।ਇਸ ਦੌਰਾਨ ਵੀ.ਪੀ. ਬਦਨੌਰ ਨੇ ਗੁਰੂ ਨਾਨਕ ਦੇਵ ਅਤੇ ਸਿਵਲ ਹਸਪਤਾਲ ਦਾ ਦੌਰਾ ਕੀਤਾ ਅਤੇ ਹਾਦਸੇ 'ਚ ਜ਼ਖਮੀ ਹੋਏ ਲੋਕਾਂ ਦਾ ਹਾਲ ਜਾਣਿਆ ਹੈ।

ਜ਼ਿਕਰਯੋਗ ਹੈ ਕਿ ਜਦੋਂ ਦੁਸਹਿਰਾ ਸਮਾਗਮ ਦੌਰਾਨ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲਿਆਂ ਨੂੰ ਅੱਗ ਲਗਾਈ ਜਾ ਰਹੀ ਸੀ ਤਾਂ ਲੋਕ ਰੇਲਵੇ ਟ੍ਰੈਕ 'ਤੇ ਖੜ੍ਹ ਕੇ ਦੁਸ਼ਹਿਰਾ ਦੇਖ ਰਹੇ ਸੀ।ਇਸ ਦੌਰਾਨ ਅੱਗ ਲਗਾਉਣ ਤੋਂ ਬਾਅਦ ਮਚੀ ਭਗਦੜ ਵਿੱਚ ਸੈਂਕੜੇ ਲੋਕ ਟਰੇਨ ਦੇ ਹੇਠਾਂ ਆ ਗਏ ਹਨ।

ਜਾਣਕਾਰੀ ਅਨੁਸਾਰ ਇਹ ਟਰੇਨ ਜਲੰਧਰ ਵਾਲੇ ਪਾਸਿਓ ਅੰਮ੍ਰਿਤਸਰ ਨੂੰ ਜਾ ਰਹੀ ਸੀ।ਦੁਸ਼ਹਿਰੇ ਦਾ ਆਨੰਦ ਮਾਣ ਰਹੇ ਲੋਕਾਂ ਨੂੰ ਰੇਲ ਗੱਡੀ ਨੇ ਕੁਚਲ ਦਿੱਤਾ ਹੈ।ਦੱਸਿਆ ਜਾਂਦਾ ਹੈ ਕਿ ਰੇਲਵੀ ਟਰੈਕ 'ਤੇ ਬੈਠੇ ਲੋਕਾਂ ਨੂੰ ਪਟਾਖਿਆਂ ਦੀ ਆਵਾਜ 'ਚ ਰੇਲ ਗੱਡੀ ਦਾ ਪਤਾ ਨਹੀਂ ਚੱਲਿਆ,ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ।

-PTCNews

Related Post