ਅੰਮ੍ਰਿਤਸਰ ਰੇਲ ਹਾਦਸੇ ਦੇ ਪੀੜਤ ਪਰਿਵਾਰਾਂ ਵੱਲੋਂ ਪੰਜਾਬ ਸਰਕਾਰ ਖਿਲਾਫ਼ ਕੈਂਡਲ ਮਾਰਚ , ਬਿਕਰਮ ਮਜੀਠੀਆ ਵੀ ਹੋਏ ਸ਼ਾਮਿਲ

By  Shanker Badra October 7th 2019 06:50 PM

ਅੰਮ੍ਰਿਤਸਰ ਰੇਲ ਹਾਦਸੇ ਦੇ ਪੀੜਤ ਪਰਿਵਾਰਾਂ ਵੱਲੋਂ ਪੰਜਾਬ ਸਰਕਾਰ ਖਿਲਾਫ਼ ਕੈਂਡਲ ਮਾਰਚ , ਬਿਕਰਮ ਮਜੀਠੀਆ ਵੀ ਹੋਏ ਸ਼ਾਮਿਲ:ਅੰਮ੍ਰਿਤਸਰ : ਅੰਮ੍ਰਿਤਸਰ ਦੇ ਜੌੜਾ ਫਾਟਕ ਨੇੜੇ ਵਾਪਰੇ ਰੇਲ ਹਾਦਸੇ ਨੂੰ ਇਕ ਸਾਲ ਪੂਰਾ ਹੋਣ ਜਾ ਰਿਹਾ ਹੈ ਪਰ ਪੰਜਾਬ ਸਰਕਾਰ ਵੱਲੋਂ ਰੇਲ ਹਾਦਸਾ ਪੀੜਤ ਪਰਿਵਾਰਾਂ ਨਾਲ ਕੀਤੇ ਵਾਅਦੇ ਅਜੇ ਤੱਕ ਪੂਰੇ ਨਹੀਂ ਕੀਤੇ ਗਏ।

Amritsar Railway Accident Victims families Punjab Government Against Candle march , Bikram Majithia Arrived ਅੰਮ੍ਰਿਤਸਰ ਰੇਲ ਹਾਦਸੇ ਦੇ ਪੀੜਤ ਪਰਿਵਾਰਾਂ ਵੱਲੋਂ ਪੰਜਾਬ ਸਰਕਾਰ ਖਿਲਾਫ਼ ਕੈਂਡਲ ਮਾਰਚ , ਬਿਕਰਮ ਮਜੀਠੀਆ ਵੀ ਹੋਏ ਸ਼ਾਮਿਲ

ਇਸ ਦੇ ਰੋਸ ਵਜੋਂ ਪੀੜਤਾਂ ਵੱਲੋਂ ਅੱਜ ਪੰਜਾਬ ਸਰਕਾਰ ਖਿਲਾਫ਼ ਕੈਂਡਲ ਮਾਰਚ ਕੱਢਿਆ ਜਾ ਰਿਹਾ ਹੈ। ਰੇਲ ਹਾਦਸੇ ਦੇ ਪੀੜਤਾਂ ਦੇ ਜ਼ਖਮ ਅਜੇ ਵੀ ਅੱਲੇ ਹਨ। ਪੀੜਤਾਂ ਦਾ ਇਲਜਾਮ ਹੈ ਕਿ ਇੱਕ ਸਾਲ ਹੋ ਗਿਆ, ਪਰ ਅਜੇ ਤੱਕ ਪੰਜਾਬ ਸਰਕਾਰ ਨੇ ਉਹਨਾਂ ਦੀ ਸਾਰ ਨਹੀਂ ਲਈ ਹੈ, ਉਹਨਾਂ ਨਾਲ ਕੀਤੇ ਵਾਅਦੇ ਅਜੇ ਤੱਕ ਪੂਰੇ ਨਹੀਂ ਹੋਏ।

Amritsar Railway Accident Victims families Punjab Government Against Candle march , Bikram Majithia Arrived ਅੰਮ੍ਰਿਤਸਰ ਰੇਲ ਹਾਦਸੇ ਦੇ ਪੀੜਤ ਪਰਿਵਾਰਾਂ ਵੱਲੋਂ ਪੰਜਾਬ ਸਰਕਾਰ ਖਿਲਾਫ਼ ਕੈਂਡਲ ਮਾਰਚ , ਬਿਕਰਮ ਮਜੀਠੀਆ ਵੀ ਹੋਏ ਸ਼ਾਮਿਲ

ਇਸ ਦੌਰਾਨ ਅੱਜ ਫਿਰ ਤੋਂ ਅੰਮ੍ਰਿਤਸਰ ਰੇਲ ਹਾਦਸੇ ਦੇ ਪੀੜਤ ਪਰਿਵਾਰਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵੀ ਕੈਂਡਲ ਮਾਰਚ 'ਚ ਪਹੁੰਚੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਪੀੜਤ ਪਰਿਵਾਰਾਂ ਦੇ ਹੱਕ 'ਚ ਖੜ੍ਹਾ ਹੈ। ਮਿਲੀ ਜਾਣਕਾਰੀ ਮੁਤਾਬਕ ਪੀੜਤਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਜਹਾਜ਼ਗੜ੍ਹ ਪੈਟਰੋਲ ਪੰਪ ਤੋਂ ਲੈ ਕੇ ਜੌੜਾ ਫਾਟਕ ਤੱਕ ਕੈਂਡਲ ਮਾਰਚ ਕੱਢਿਆ ਜਾ ਹੈ।

Amritsar Railway Accident Victims families Punjab Government Against Candle march , Bikram Majithia Arrived ਅੰਮ੍ਰਿਤਸਰ ਰੇਲ ਹਾਦਸੇ ਦੇ ਪੀੜਤ ਪਰਿਵਾਰਾਂ ਵੱਲੋਂ ਪੰਜਾਬ ਸਰਕਾਰ ਖਿਲਾਫ਼ ਕੈਂਡਲ ਮਾਰਚ , ਬਿਕਰਮ ਮਜੀਠੀਆ ਵੀ ਹੋਏ ਸ਼ਾਮਿਲ

ਇਸ ਦੌਰਾਨ ਗੱਲਬਾਤ ਕਰਦਿਆਂ ਪੀੜਤਾਂ ਨੇ ਦੱਸਿਆ ਕਾਂਗਰਸੀ ਨੇਤਾ ਨਵਜੋਤ ਸਿੰਘ ਸਿੱਧੂ ਨੇ ਇੱਕ ਨੌਕਰੀ ਤੇ ਇਸ ਦੇ ਨਾਲ ਬੱਚਿਆਂ ਦਾ ਪਾਲਣ-ਪੋਸ਼ਣ ਕਰਨ ਦੀ ਗੱਲ ਕਹੀ ਗਈ ਸੀ ਪਰ ਅੱਜ ਤੱਕ ਇਕ ਵੀ ਵਾਅਦਾ ਪੂਰਾ ਨਹੀਂ ਹੋਇਆ, ਜਿਸ ਦੇ ਰੋਸ ਵਜੋਂ ਪੀੜਤ ਪਰਿਵਾਰਾਂ ਵੱਲੋਂ ਅੱਜ ਪੰਜਾਬ ਸਰਕਾਰ ਖਿਲਾਫ ਕੈਂਡਲ ਮਾਰਚ ਕੀਤਾ ਜਾ ਰਿਹਾ ਹੈ। ਪੀੜਤਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਨੇ ਉਨ੍ਹਾਂ ਨਾਲ ਕੀਤੇ ਵਾਅਦੇ ਪੂਰੇ ਨਾ ਕੀਤੇ ਤਾਂ ਕੱਲ ਨੂੰ ਉਹ ਰੇਲਵੇ ਟਰੈਕ 'ਤੇ ਧਰਨਾ ਦੇਣਗੇ।

Amritsar Railway Accident Victims families Punjab Government Against Candle march , Bikram Majithia Arrived ਅੰਮ੍ਰਿਤਸਰ ਰੇਲ ਹਾਦਸੇ ਦੇ ਪੀੜਤ ਪਰਿਵਾਰਾਂ ਵੱਲੋਂ ਪੰਜਾਬ ਸਰਕਾਰ ਖਿਲਾਫ਼ ਕੈਂਡਲ ਮਾਰਚ , ਬਿਕਰਮ ਮਜੀਠੀਆ ਵੀ ਹੋਏ ਸ਼ਾਮਿਲ

ਜ਼ਿਕਰਯੋਗ ਹੈ ਕਿ ਪਿਛਲੇ ਸਾਲ ਦੁਸਹਿਰੇ ਵਾਲੇ ਦਿਨ ਅੰਮ੍ਰਿਤਸਰ ‘ਚ ਵਾਪਰੇ ਰੇਲ ਹਾਦਸੇ ਨੇ ਦੇਸ਼ ਭਰ ਦੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਸੀ। ਇਸ ਹਾਦਸੇ ਦੇ ਕਰੀਬ 60 ਲੋਕਾਂ ਦੀ ਮੌਤ ਹੋ ਗਈ ਸੀ ਤੇ ਕਈ ਲੋਕ ਜ਼ਖਮੀ ਹੋ ਗਏ ਸਨ ਪਰ ਪੀੜਤ ਪਰਿਵਾਰਾਂ ਨੂੰ ਅਜੇ ਤੱਕ ਇਨਸਾਫ਼ ਨਹੀਂ ਮਿਲਿਆ।

-PTCNews

Related Post