ਅੰਮ੍ਰਿਤਸਰ ਰੇਲ ਹਾਦਸੇ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਰਾਜਪਾਲ ਨੂੰ ਮਿਲਿਆ ਅਕਾਲੀ-ਭਾਜਪਾ ਵਫ਼ਦ

By  Shanker Badra October 23rd 2018 12:19 PM -- Updated: October 23rd 2018 12:25 PM

ਅੰਮ੍ਰਿਤਸਰ ਰੇਲ ਹਾਦਸੇ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਰਾਜਪਾਲ ਨੂੰ ਮਿਲਿਆ ਅਕਾਲੀ-ਭਾਜਪਾ ਵਫ਼ਦ:ਚੰਡੀਗੜ੍ਹ: ਅੰਮ੍ਰਿਤਸਰ ਰੇਲ ਹਾਦਸੇ ਨੂੰ ਲੈ ਕੇ ਅਕਾਲੀ-ਭਾਜਪਾ ਵਫ਼ਦ ਵੱਲੋਂ ਅੱਜ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨਾਲ ਮੁਲਾਕਾਤ ਕੀਤੀ ਗਈ ਹੈ।ਇਸ ਵਫ਼ਦ ਦੀ ਅਗਵਾਈ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕੀਤੀ ਹੈ।ਇਸ ਮੌਕੇ ਅਕਾਲੀ-ਭਾਜਪਾ ਵਫ਼ਦ ਨੇ ਰਾਜਪਾਲ ਨੂੰ ਮਿਲ ਕੇ ਹਾਦਸੇ ਦੇ ਪੀੜਤਾਂ ਲਈ ਇਨਸਾਫ਼ ਦੀ ਮੰਗ ਕਰਨ ਤੋਂ ਇਲਾਵਾ ,ਮ੍ਰਿਤਕਾਂ ਲਈ ਇੱਕ ਕਰੋੜ ਰੁਪਏ ਅਤੇ ਜ਼ਖ਼ਮੀਆਂ ਲਈ 50 ਲੱਖ ਰੁਪਏ ਦਾ ਮੁਆਵਜ਼ਾ ਅਤੇ ਪੀੜਤਾਂ ਦੇ ਵਾਰਸਾਂ ਲਈ ਸਰਕਾਰੀ ਨੌਕਰੀ ਦੀ ਮੰਗ ਕੀਤੀ ਹੈ।

ਇਸ ਦੌਰਾਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਅੰਮ੍ਰਿਤਸਰ ਰੇਲ ਹਾਦਸੇ ਦੀ ਨਿਆਂਇਕ ਜਾਂਚ ਹੋਣੀ ਚਾਹੀਦੀ ਹੈ।ਉਨ੍ਹਾਂ ਨੇ ਕਿਹਾ ਕਿ ਆਯੋਜਕਾਂ ਅਤੇ ਸਿੱਧੂ ਖਿਲਾਫ ਮਾਮਲਾ ਦਰਜ ਹੋਣਾ ਚਾਹੀਦਾ ਹੈ।ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਨਵਜੋਤ ਕੌਰ ਸਿੱਧੂ ਸਹੀ ਸਮੇਂ ਪਹੁੰਚ ਜਾਂਦੇ ਤਾਂ ਸਾਇਦ ਇਹ ਹਾਦਸਾ ਟਲ ਸਕਦਾ ਸੀ।ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਜਾਂਚ ਆਪਣੀਆਂ ਨੂੰ ਬਚਾਉਣ ਦੀ ਕੋਸ਼ਿਸ਼ ਹੈ।

ਇਸ ਤੋਂ ਇਲਾਵਾ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਸ ਹਾਦਸੇ ਉਪਰੰਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਾਦਸੇ ਉਪਰੰਤ ਤੁਰਕੀ ਜਾ ਕੇ ਸੂਬੇ ਪ੍ਰਤੀ ਗੈਰ -ਜਿੰਮੇਵਾਰੀ ਦਿਖਾਈ ਹੈ।ਉਨ੍ਹਾਂ ਨੇ ਕਿਹਾ ਕਿ ਕੈਂਡਲ ਲਾਈਟ ਕਰਨ ਵੇਲੇ ਵੀ ਕਾਂਗਰਸ ਹੱਸ ਰਹੀ ਸੀ।

ਇਸ ਦੌਰਾਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ,ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਪੰਜਾਬ ਭਾਜਪਾ ਦੇ ਪ੍ਰਧਾਨ ਸਵੇਤ ਮਾਲਿਕ ,ਬਿਕਰਮ ਸਿੰਘ ਮਜੀਠੀਆ, ਬਲਵਿੰਦਰ ਸਿੰਘ ਭੂੰਦੜ ,ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ,ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਸਿਕੰਦਰ ਸਿੰਘ ਮਲੂਕਾ ,ਬੀਬੀ ਜਗੀਰ ਕੌਰ ,ਸਰਨਜੀਤ ਸਿੰਘ ਢਿੱਲੋਂ, ਵਿਰਸਾ ਸਿੰਘ ਵਲਟੋਹਾ ,ਮਦਨ ਮੋਹਨ ਮਿੱਤਲ, ਮਨੋਰੰਜਨ ਕਾਲੀਆ ਅਤੇ ਅਸ਼ਵਨੀ ਸ਼ਰਮਾ ਮੌਜੂਦ ਸਨ।

-PTCNews

Related Post