ਅੰਮ੍ਰਿਤਸਰ ਰੇਲ ਹਾਦਸੇ ਦੇ ਪੀੜਤਾਂ ਦਾ ਤੀਜੇ ਦਿਨ ਵੀ ਧਰਨਾ ਜਾਰੀ , ਕਾਂਗਰਸ ਸਰਕਾਰ ‘ਤੇ ਵਾਅਦੇ ਪੂਰੇ ਨਾ ਕਰਨ ਦਾ ਇਲਜ਼ਾਮ

By  Shanker Badra December 11th 2019 06:45 PM

ਅੰਮ੍ਰਿਤਸਰ ਰੇਲ ਹਾਦਸੇ ਦੇ ਪੀੜਤਾਂ ਦਾ ਤੀਜੇ ਦਿਨ ਵੀ ਧਰਨਾ ਜਾਰੀ , ਕਾਂਗਰਸ ਸਰਕਾਰ ‘ਤੇ ਵਾਅਦੇ ਪੂਰੇ ਨਾ ਕਰਨ ਦਾ ਇਲਜ਼ਾਮ:ਅੰਮ੍ਰਿਤਸਰ : ਅੰਮ੍ਰਿਤਸਰ ‘ਚ ਦੁਸ਼ਹਿਰੇ ਮੌਕੇ ਹੋਏ ਰੇਲ ਹਾਦਸੇ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਸੀ। ਅੰਮ੍ਰਿਤਸਰ ਰੇਲ ਹਾਦਸੇ ਦੇ ਪੀੜਤਾਂ ਦਾ ਅੱਜ ਤੀਜੇ ਦਿਨ ਵੀ ਅੰਮ੍ਰਿਤਸਰ ਦੇ ਭੰਡਾਰੀ ਪੁਲ ‘ਤੇ ਪੰਜਾਬ ਸਰਕਾਰ ਖਿਲਾਫ਼ ਰੋਸ ਧਰਨਾ ਜਾਰੀ ਹੈ। ਜਿਸ ਵਿੱਚ ਵੱਡੀ ਗਿਣਤੀ ਵਿੱਚ ਪੀੜਤ ਪਰਿਵਾਰ ਸ਼ਾਮਿਲ ਸਨ। ਉਨ੍ਹਾਂ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਹੈ।

Amritsar railway accident victims Punjab Government Against continue Protest third day ਅੰਮ੍ਰਿਤਸਰ ਰੇਲ ਹਾਦਸੇ ਦੇ ਪੀੜਤਾਂ ਦਾ ਤੀਜੇ ਦਿਨ ਵੀ ਧਰਨਾ ਜਾਰੀ , ਕਾਂਗਰਸ ਸਰਕਾਰ ‘ਤੇ ਵਾਅਦੇ ਪੂਰੇ ਨਾ ਕਰਨ ਦਾ ਇਲਜ਼ਾਮ

ਇਸ ਦੌਰਾਨ ਪੀੜਤ ਪਰਿਵਾਰਾਂ ਦਾ ਦੋਸ਼ ਹੈ ਕਿ ਸਰਕਾਰ ਨੇ ਉਨ੍ਹਾਂ ਨਾਲ ਕੀਤਾ ਇਕ ਵੀ ਵਾਅਦਾ ਅਜੇ ਤੱਕ ਪੂਰਾ ਨਹੀਂ ਕੀਤਾ। ਉਨ੍ਹਾਂ ਨੇ ਮੰਗ ਕੀਤੀ ਕਿ ਸਰਕਾਰ ਵਲੋਂ ਰੇਲ ਹਾਦਸੇ ਦੇ ਮ੍ਰਿਤਕਾਂ ਦੇ ਇਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਅਜੇ ਤੱਕ ਕਿਸੇ ਵੀ ਅਧਿਕਾਰੀ ਜਾਂ ਲੀਡਰ ਨੇ ਉਨ੍ਹਾਂ ਦੀ ਸਾਰ ਨਹੀਂ ਲਈ।

Amritsar railway accident victims Punjab Government Against continue Protest third day ਅੰਮ੍ਰਿਤਸਰ ਰੇਲ ਹਾਦਸੇ ਦੇ ਪੀੜਤਾਂ ਦਾ ਤੀਜੇ ਦਿਨ ਵੀ ਧਰਨਾ ਜਾਰੀ , ਕਾਂਗਰਸ ਸਰਕਾਰ ‘ਤੇ ਵਾਅਦੇ ਪੂਰੇ ਨਾ ਕਰਨ ਦਾ ਇਲਜ਼ਾਮ

ਦੱਸ ਦੇਈਏ ਕਿ ਪਿਛਲੇ ਸਾਲ ਦੁਸਹਿਰੇ ਵਾਲੇ ਦਿਨ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਜੌੜਾ ਫ਼ਾਟਕ ‘ਤੇ ਜੋ ਰੇਲ ਹਾਦਸਾ ਵਾਪਰਿਆ ਸੀ, ਇਸ ਹਾਦਸੇ ਵਿੱਚ ਬਹੁਤ ਸਾਰੇ ਲੋਕ ਮਾਰੇ ਗਏ ਸਨ। ਇਹਨਾਂ ਮਾਰੇ ਗਏ ਲੋਕਾਂ ਵਿੱਚੋਂ ਕੁੱਝ ਪਰਿਵਾਰ ਇਹੋ ਜਿਹੇ ਹਨ, ਜਿਨ੍ਹਾਂ ਦੇ ਅੱਗੇ ਪਿੱਛੇ ਕਮਾਉਣ ਵਾਲਾ ਕੋਈ ਨਹੀਂ ਰਿਹਾ ਸੀ। ਪੰਜਾਬ ਸਰਕਾਰ ਨੇ ਪੀੜਤ ਪਰਿਵਾਰਾਂ ਨਾਲ ਜੋ ਵਾਅਦੇ ਕੀਤੇ ਸਨ ,ਉਹ ਅਜੇ ਤੱਕ ਪੂਰੇ ਨਹੀਂ ਕੀਤੇ ਅਤੇ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਿਆ।

-PTCNews

Related Post