ਪੰਜਾਬ ਵਿੱਚ ਦਹਿਸ਼ਤ ਫੈਲਾ ਰਹੇ ਨੇ ਗੈਂਗਸਟਰ ,ਇਸ ਵਿਅਕਤੀ ਨੂੰ ਮਰਨ ਲਈ ਕੀਤਾ ਮਜ਼ਬੂਰ

By  Shanker Badra November 6th 2018 04:43 PM

ਪੰਜਾਬ ਵਿੱਚ ਦਹਿਸ਼ਤ ਫੈਲਾ ਰਹੇ ਨੇ ਗੈਂਗਸਟਰ ,ਇਸ ਵਿਅਕਤੀ ਨੂੰ ਮਰਨ ਲਈ ਕੀਤਾ ਮਜ਼ਬੂਰ:ਅੰਮ੍ਰਿਤਸਰ 'ਚ ਹਿੰਦੂ ਸੰਘਰਸ਼ ਸੈਨਾ ਦੇ ਪ੍ਰਧਾਨ ਰਮੇਸ਼ ਕੁਮਾਰ ਨੇ ਬੀਤੀ ਰਾਤ ਖ਼ੁਦ ਨੂੰ ਗੋਲੀ ਮਾਰ ਲਈ ਸੀ।ਜਿਸ ਤੋਂ ਬਾਅਦ ਰਮੇਸ਼ ਨੂੰ ਜ਼ਖ਼ਮੀ ਹਾਲਤ 'ਚ ਅਮ੍ਰਿਤਸਰ ਦੇ ਸਕਾਟ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ।ਇੱਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਜ਼ਿਕਰਯੋਗ ਹੈ ਕਿ ਤਕਰੀਬਨ ਇੱਕ ਸਾਲ ਪਹਿਲਾਂ ਸੰਘਰਸ਼ ਸੈਨਾ ਦੇ ਪ੍ਰਧਾਨ ਵਿਪਿਨ ਕੁਮਾਰ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।ਜਿਸ ਤੋਂ ਬਾਅਦ ਰਮੇਸ਼ ਕੁਮਾਰ ਨੂੰ ਇਸ ਅਹੁਦੇ 'ਤੇ ਲਾਇਆ ਗਿਆ ਸੀ।ਰਮੇਸ਼ ਨੇ ਪੁਲਿਸ ਕੋਲ ਵੀ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਨੂੰ ਸ਼ੁਭਮ ਨਾਂਅ ਦੇ ਗੈਂਗਸਟਰ ਕੋਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ, ਜਿਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਤਿੰਨ ਸੁਰੱਖਿਆ ਮੁਲਾਜ਼ਮ ਵੀ ਦਿੱਤੇ ਸਨ। ਦੱਸਿਆ ਜਾਂਦਾ ਹੈ ਕਿ ਹਿੰਦੂ ਸੰਘਰਸ਼ ਸੈਨਾ ਦੇ ਪ੍ਰਧਾਨ ਰਮੇਸ਼ ਕੁਮਾਰ ਭਾਰਤ ਨਗਰ 'ਚ ਰਹਿੰਦਾ ਸੀ।ਰਮੇਸ਼ ਨੇ ਬੀਤੀ ਰਾਤ ਖ਼ੁਦ ਨੂੰ ਆਪਣੀ ਲਾਇਸੈਂਸੀ ਰਿਵਾਲਵਰ ਨਾਲ ਗੋਲੀ ਮਾਰ ਲਈ ਸੀ ਜਿਸ ਤੋਂ ਬਾਅਦ ਇਲਾਜ ਦੌਰਾਨ ਰਮੇਸ਼ ਨੇ ਦਮ ਤੋੜ ਦਿੱਤਾ।ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਇਸ ਦੇ ਨਾਲ ਹੀ ਪੁਲਿਸ ਸ਼ੁਭਮ ਗੈਂਗਸਟਰ ਦੀ ਭਾਲ ਕਰ ਰਹੀ ਹੈ, ਜਿਸ ਨੇ ਰਮੇਸ਼ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਸੀ। -PTCNews

Related Post