ਅੰਮ੍ਰਿਤਸਰ ਦਿਹਾਤੀ ਦੋਪਹੀਆ ਵਾਹਨ ਚੁੱਕਣ ਵਾਲਿਆਂ ਦਾ ਪਰਦਾਫਾਸ਼

By  Ravinder Singh October 25th 2022 03:39 PM

ਅੰਮ੍ਰਿਤਸਰ : ਅੰਮ੍ਰਿਤਸਰ ਦਿਹਾਤੀ ਦੀ ਪੁਲਿਸ ਪਾਰਟੀ ਥਾਣਾ ਚਾਟੀਵਿੰਡ ਦੇ ਇਲਾਕੇ ਵਿੱਚ ਗਸ਼ਤ ਕਰ ਰਹੀ ਸੀ ਤਾਂ ਉਨ੍ਹਾਂ ਨੂੰ ਕਿਸੇ ਗੁਪਤ ਮੁਖਬਰ ਤੋਂ ਇਤਲਾਹ ਮਿਲੀ ਕਿ ਲਵਪ੍ਰੀਤ ਸਿੰਘ ਪੁੱਤਰ ਰਣਜੋਧ ਸਿੰਘ ਵਾਸੀ ਮਕਾਨ ਨੰ. 7, ਦਸ਼ਮੇਸ਼ ਐਵੀਨਿਊ,ਫੋਕਲ ਪੁਆਇੰਟ, ਅੰਮ੍ਰਿਤਸਰ ਚੋਰੀ ਦੇ ਮੋਟਰਸਾਈਕਲ ਵੇਚਣ ਦਾ ਦਾ ਕਰਦਾ ਹੈ।

ਅੰਮ੍ਰਿਤਸਰ ਦਿਹਾਤੀ ਦੋਪਹੀਆ ਵਾਹਨ ਚੁੱਕਣ ਵਾਲਿਆਂ ਦਾ ਪਰਦਾਫਾਸ਼ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਉਸ ਦੇ ਕਬਜ਼ੇ 'ਚੋਂ ਚੋਰੀ ਦੇ 5 ਮੋਟਰਸਾਈਕਲ, 2 ਐਕਟਿਵਾ ਤੇ ( ਮੋਬਾਇਲ ਫੋਨ ਬਰਾਮਦ ਕਰ ਲਏ ਹਨ। ਮਿਤੀ 22/10/2002 ਨੂੰ ਥਾਣਾ ਚਾਟੀਵਿੰਡ ਵਿਖੇ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਅਧਿਕਾਰੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਲਵਪ੍ਰੀਤ ਸਿੰਘ ਖਿਲਾਫ਼ ਪਹਿਲਾਂ ਵੀ ਬਾਈਕ ਚੋਰੀ ਦਾ ਇਕ ਹੋਰ ਮਾਮਲਾ ਦਰਜ ਹੈ ਤੇ ਉਹ ਜ਼ਮਾਨਤ 'ਤੇ ਬਾਹਰ ਸੀ।

ਇਹ ਵੀ ਪੜ੍ਹੋ : ਅੱਜ ਬੰਦ ਰਹਿਣਗੇ ਬਦਰੀਨਾਥ-ਕੇਦਾਰਨਾਥ ਮੰਦਰ ਦੇ ਦਰਵਾਜ਼ੇ, ਜਾਣੋ ਕਦੋਂ ਸ਼ਰਧਾਲੂ ਕਰ ਸਕਣਗੇ ਦਰਸ਼ਨ

ਇਸ ਮੁਕੱਦਮੇ ਦੀ ਅਗਲੇਰੀ ਤਫਤੀਸ ਦੌਰਾਨ ਇਕ ਹੋਰ ਮੁਲਜ਼ਮ ਲਾਲਜੀਤ ਸਿੰਘ ਪੁੱਤਰ ਦੀਵਾਨ ਸਿੰਘ ਵਾਸੀ ਭਗਤਪੁਰਾ ਜੋ ਕਿ ਲਵਪ੍ਰੀਤ ਸਿੰਘ ਦਾ ਸਾਥੀ ਵੀ ਹੈ, ਨੂੰ ਨਾਮਜ਼ਦ ਕੀਤਾ ਗਿਆ ਹੈ ਅਤੇ ਮਿਤੀ 24.10.2022 ਨੂੰ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰਕੇ ਉਸਦੇ ਕਬਜ਼ੇ ਵਿਚੋਂ 2 ਮੋਟਰਸਾਈਕਲ ਬਰਾਮਦ ਕੀਤੇ ਹਨ। ਮੁਲਜ਼ਮ ਲਾਲਜੀਤ ਸਿੰਘ ਖਿਲਾਫ ਪਹਿਲਾਂ ਵੀ ਵੱਖ-ਵੱਖ ਥਾਣਿਆਂ ਵਿੱਚ ਆਬਕਾਰੀ ਤੇ ਐਨ.ਡੀ.ਪੀ.ਐਸ ਐਕਟ ਦੇ ਮੁਕੱਦਮੇ ਦਰਜ ਹਨ। ਲਾਲਜੀਤ ਸਿੰਘ ਵੀ ਜ਼ਮਾਨਤ 'ਤੇ ਰਿਹਾਅ ਸੀ। ਜੋ ਹੁਣ ਤੱਕ ਪੁਲਿਸ ਕੁੱਲ 7 ਮੋਟਰਸਾਈਕਲ, 2 ਐਕਟਿਵਾ ਤੇ 6 ਮੋਬਾਈਲ ਫੋਨ ਗ੍ਰਿਫਤਾਰ ਮੁਲਜ਼ਮਾਂ ਕੋਲੋਂ ਬਰਾਮਦ ਕਰ ਚੁੱਕੀ ਹੈ। ਇਨ੍ਹਾਂ ਪਾਸੋਂ ਹੋਰ ਵਾਹਨ ਬਰਾਮਦ ਕਰਨ ਅਤੇ ਉਨ੍ਹਾਂ ਦੇ ਸਬੰਧਾਂ ਦਾ ਪਤਾ ਲਗਾਉਣ ਲਈ ਅੱਗੇ ਜਾਂਚ ਕੀਤੀ ਜਾ ਰਹੀ ਹੈ।

-PTC News

 

Related Post