550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੈਨੇਡਾ ਤੋਂ ਚੱਲੀ ਮੋਟਰਸਾਈਕਲ ਯਾਤਰਾ ਦਾ ਸ਼੍ਰੋਮਣੀ ਕਮੇਟੀ ਕਰੇਗੀ ਸਵਾਗਤ

By  Jashan A May 10th 2019 01:16 PM

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੈਨੇਡਾ ਤੋਂ ਚੱਲੀ ਮੋਟਰਸਾਈਕਲ ਯਾਤਰਾ ਦਾ ਸ਼੍ਰੋਮਣੀ ਕਮੇਟੀ ਕਰੇਗੀ ਸਵਾਗਤ,ਅੰਮ੍ਰਿਤਸਰ:ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਨੌਜੁਆਨਾਂ ਵੱਲੋਂ ਕੈਨੇਡਾ ਤੋਂ ਸ਼ੁਰੂ ਕੀਤੀ ਗਈ ਮੋਟਰਸਾਈਕਲ ਯਾਤਰਾ ਦਾ 11 ਮਈ ਨੂੰ ਪੰਜਾਬ ਪੁੱਜਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਰਵਾਂ ਸਵਾਗਤ ਕੀਤਾ ਜਾਵੇਗਾ।

asr 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੈਨੇਡਾ ਤੋਂ ਚੱਲੀ ਮੋਟਰਸਾਈਕਲ ਯਾਤਰਾ ਦਾ ਸ਼੍ਰੋਮਣੀ ਕਮੇਟੀ ਕਰੇਗੀ ਸਵਾਗਤ

ਹੋਰ ਪੜ੍ਹੋ:ਸ਼੍ਰੋਮਣੀ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨਾਂ ‘ਤੇ ਉਗਰਾਹੀ ਸਬੰਧੀ ਸੰਗਤਾਂ ਨੂੰ ਕੀਤਾ ਸੁਚੇਤ

ਦੱਸਣਯੋਗ ਹੈ ਕਿ ਇਹ ਮੋਟਰਸਾਈਕਲ ਯਾਤਰਾ 3 ਅਪ੍ਰੈਲ ਨੂੰ ਕੈਨੇਡਾ ਦੇ ਸ਼ਹਿਰ ਸਰੀ ਤੋਂ 6 ਨੌਜੁਆਨਾਂ ਵੱਲੋਂ ਆਰੰਭ ਕੀਤੀ ਗਈ ਸੀ, ਜੋ ਵੱਖ-ਵੱਖ ਦੇਸ਼ਾਂ ਤੋਂ ਹੁੰਦੀ ਹੋਈ 11 ਮਈ ਨੂੰ ਸਵੇਰੇ 10:00 ਵਜੇ ਪਾਕਿਸਤਾਨ ਤੋਂ ਵਾਹਗਾ ਅਟਾਰੀ ਸਰਹੱਦ ਰਸਤੇ ਪੰਜਾਬ ਪੁੱਜੇਗੀ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਮੈਂਬਰਾਨ ਅਤੇ ਅਧਿਕਾਰੀਆਂ ਵੱਲੋਂ ਯਾਤਰਾ ਦੇ ਨੌਜੁਆਨਾਂ ਨੂੰ ਜੀ-ਆਇਆਂ ਆਖਿਆ ਜਾਵੇਗਾ।

asr 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੈਨੇਡਾ ਤੋਂ ਚੱਲੀ ਮੋਟਰਸਾਈਕਲ ਯਾਤਰਾ ਦਾ ਸ਼੍ਰੋਮਣੀ ਕਮੇਟੀ ਕਰੇਗੀ ਸਵਾਗਤ

ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਨ੍ਹਾਂ ਨੌਜੁਆਨਾਂ ਦਾ ਅਟਾਰੀ ਸਰਹੱਦ ਵਿਖੇ ਸਵਾਗਤ ਹੋਵੇਗਾ, ਜਿਸ ਮਗਰੋਂ ਇਕ ਕਾਫਲੇ ਦੀ ਰੂਪ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਵਿਖੇ ਯਾਤਰਾ ਪੁੱਜੇਗੀ।

ਹੋਰ ਪੜ੍ਹੋ:ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਬਾਰੇ ਡਾ. ਰੂਪ ਸਿੰਘ ਵੱਲੋਂ ਲਿਖੀ ਅੰਗਰੇਜ਼ੀ ਦੀ ਸਚਿੱਤਰ ਪੁਸਤਕ ਸੰਗਤ ਅਰਪਣ

asr 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੈਨੇਡਾ ਤੋਂ ਚੱਲੀ ਮੋਟਰਸਾਈਕਲ ਯਾਤਰਾ ਦਾ ਸ਼੍ਰੋਮਣੀ ਕਮੇਟੀ ਕਰੇਗੀ ਸਵਾਗਤ

ਇਥੇ ਮੋਟਰਸਾਈਕਲ ਯਾਤਰਾ ਕਰਨ ਵਾਲੇ ਨੌਜੁਆਨਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਮਗਰੋਂ ਸੂਚਨਾ ਕੇਂਦਰ ਵਿਖੇ ਸਨਮਾਨਿਤ ਕੀਤਾ ਜਾਵੇਗਾ। ਡਾ. ਰੂਪ ਸਿੰਘ ਨੇ ਇਹ ਵੀ ਦੱਸਿਆ ਕਿ 12 ਮਈ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਯਾਤਰਾ ਦੀ ਸਮਾਪਤੀ ਮੌਕੇ ਵੀ ਯਾਤਰਾ ਕਰਨ ਵਾਲੇ ਨੌਜੁਆਨਾਂ ਨੂੰ ਸਨਮਾਨਿਤ ਕੀਤਾ ਜਾਵੇਗਾ।

-PTC News

Related Post