ਸ਼੍ਰੋਮਣੀ ਕਮੇਟੀ ਵੱਲੋਂ ਭਾਈ ਮਰਦਾਨਾ ਜੀ ਦੇ ਅਕਾਲ ਚਲਾਣਾ ਦਿਵਸ ਮੌਕੇ ਗੁਰਮਤਿ ਸਮਾਗਮ ਆਯੋਜਿਤ

By  Shanker Badra November 28th 2018 05:10 PM -- Updated: November 28th 2018 05:33 PM

ਸ਼੍ਰੋਮਣੀ ਕਮੇਟੀ ਵੱਲੋਂ ਭਾਈ ਮਰਦਾਨਾ ਜੀ ਦੇ ਅਕਾਲ ਚਲਾਣਾ ਦਿਵਸ ਮੌਕੇ ਗੁਰਮਤਿ ਸਮਾਗਮ ਆਯੋਜਿਤ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਮਰਦਾਨਾ ਜੀ ਦੇ ਅਕਾਲ ਚਲਾਣਾ ਦਿਵਸ ਮੌਕੇ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਆਯੋਜਿਤ ਕਰਵਾਇਆ ਗਿਆ ਹੈ।SGPC Gurdwara Sri Manji Sahib Dewan Hall Bhai Mardana Ji ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਭਾਈ ਮਰਦਾਨਾ ਜੀ ਗੁਰੂ ਘਰ ਦੇ ਪਹਿਲੇ ਰਬਾਬੀ ਕੀਰਤਨੀਏ ਸਨ,ਜਿਨ੍ਹਾਂ ਨੂੰ ਲੰਮਾਂ ਸਮਾਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸਾਥ ਪ੍ਰਾਪਤ ਹੋਇਆ।ਉਨ੍ਹਾਂ ਕਿਹਾ ਕਿ ਭਾਈ ਮਰਦਾਨਾ ਜੀ ਸਿੱਖ ਇਤਿਹਾਸ ਦੇ ਉਹ ਪਾਤਰ ਹਨ, ਜਿਨ੍ਹਾਂ ਨੂੰ ਪਹਿਲੇ ਪਾਤਸ਼ਾਹ ਜੀ ਨੇ ਭਾਈ ਦੀ ਉਪਾਧੀ ਬਖ਼ਸ਼ਿਸ਼ ਕੀਤੀ।ਉਹ ਸਮਰਪਣ ਦੀ ਸਿਖਰਲੀ ਮਿਸਾਲ ਸਨ।SGPC Gurdwara Sri Manji Sahib Dewan Hall Bhai Mardana Jiਡਾ. ਰੂਪ ਸਿੰਘ ਨੇ ਭਾਈ ਮਰਦਾਨਾ ਜੀ ਦੇ ਜੀਵਨ ਤੋਂ ਗੁਰੂ ਪ੍ਰਤੀ ਸਮਰਪਣ ਭਾਵਨਾ ਗ੍ਰਹਿਣ ਕਰਨ ਦੀ ਸੰਗਤ ਨੂੰ ਅਪੀਲ ਕੀਤੀ।ਸਮਾਗਮ ਵਿਚ ਸ਼ਾਮਲ ਹੋਏ ਵਿਸ਼ਵ ਰਬਾਬੀ ਭਾਈ ਮਰਦਾਨਾ ਜੀ ਸੁਸਾਇਟੀ ਪੰਜਾਬ ਦੇ ਨੁਮਾਇੰਦਿਆਂ ਨੇ ਭਾਈ ਮਰਦਾਨਾ ਜੀ ਦੀ ਸਲਾਨਾ ਯਾਦ ਵਿਚ ਸਮਾਗਮ ਕਰਵਾਉਣ ਦੇ ਉਪਰਾਲੇ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਸਨਮਾਨ ਕੀਤਾ, ਜੋ ਅੰਤ੍ਰਿੰਗ ਕਮੇਟੀ ਮੈਂਬਰ ਭੁਪਿੰਦਰ ਸਿੰਘ ਭਲਵਾਨ ਨੇ ਪ੍ਰਾਪਤ ਕੀਤਾ।ਇਸ ਤੋਂ ਇਲਾਵਾ ਮੁੱਖ ਸਕੱਤਰ ਡਾ. ਰੂਪ ਸਿੰਘ ਨੂੰ ਵੀ ਸੁਸਾਇਟੀ ਵੱਲੋਂ ਸਨਮਾਨਿਤ ਕੀਤਾ ਗਿਆ।SGPC Gurdwara Sri Manji Sahib Dewan Hall Bhai Mardana Ji ਇਸੇ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਭਾਈ ਮਰਦਾਨਾ ਜੀ ਸੁਸਾਇਟੀ ਦੇ ਅਹੁਦੇਦਾਰਾਂ ਨੂੰ ਸਿਰੋਪਾਓ ਬਖ਼ਸ਼ਿਸ਼ ਕੀਤੇ ਗਏ।ਇਸ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਭਾਈ ਜਗਦੀਪ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਇਸ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸੰਗਤ ਨੂੰ ਭਾਈ ਮਰਦਾਨਾ ਜੀ ਦੇ ਜੀਵਨ ਇਤਿਹਾਸ ਨਾਲ ਜੋੜਿਆ।

-PTCNews

Related Post