ਅੰਮ੍ਰਿਤਸਰ : ਸ਼ਬਦ ਗੁਰੂ ਯਾਤਰਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਜੈਕਾਰਿਆਂ ਤੇ ਨਗਾਰਿਆਂ ਦੀ ਗੂੰਜ ਵਿਚ ਅਗਲੇ ਪੜਾਅ ਲਈ ਰਵਾਨਾ

By  Shanker Badra April 16th 2019 01:11 PM

ਅੰਮ੍ਰਿਤਸਰ : ਸ਼ਬਦ ਗੁਰੂ ਯਾਤਰਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਜੈਕਾਰਿਆਂ ਤੇ ਨਗਾਰਿਆਂ ਦੀ ਗੂੰਜ ਵਿਚ ਅਗਲੇ ਪੜਾਅ ਲਈ ਰਵਾਨਾ:ਅੰਮ੍ਰਿਤਸਰ : ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਅਤੇ ਸ਼ਤਾਬਦੀ ਸਮਾਗਮਾਂ ਪ੍ਰਤੀ ਸੰਗਤਾਂ ਵਿਚ ਉਤਸ਼ਾਹ ਪੈਦਾ ਕਰਨ ਲਈ ਆਰੰਭੀ ਸ਼ਬਦ ਗੁਰੂ ਯਾਤਰਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਪੰਜ ਦਿਨ ਦੇ ਠਹਿਰਾਉ ਮਗਰੋਂ ਅਗਲੇ ਪੜਾਅ ਲਈ ਜੈਕਾਰਿਆਂ ਤੇ ਨਗਾਰਿਆਂ ਦੀ ਗੂੰਜ ਵਿਚ ਰਵਾਨਾ ਹੋਈ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ 7 ਜਨਵਰੀ 2019 ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਸ਼ੁਰੂ ਕੀਤੀ।

Amritsar: Shabad Guru Yatra Sachkhand Sri Harmandir Sahib next stage ਅੰਮ੍ਰਿਤਸਰ : ਸ਼ਬਦ ਗੁਰੂ ਯਾਤਰਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਜੈਕਾਰਿਆਂ ਤੇ ਨਗਾਰਿਆਂ ਦੀ ਗੂੰਜ ਵਿਚ ਅਗਲੇ ਪੜਾਅ ਲਈ ਰਵਾਨਾ

ਇਹ ਸ਼ਬਦ ਗੁਰੂ ਯਾਤਰਾ ਵੱਖ-ਵੱਖ ਪਿੰਡਾਂ, ਸ਼ਹਿਰਾਂ, ਕਸਬਿਆਂ ਤੋਂ ਹੁੰਦੀ ਹੋਈ 10 ਅਪ੍ਰੈਲ ਦੀ ਰਾਤ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੀ ਸੀ।ਸ਼ਬਦ ਗੁਰੂ ਯਾਤਰਾ ਦੇ ਇਥੋਂ ਅਗਲੇ ਪੜਾਅ ਲਈ ਰਵਾਨਾ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕਰਨ ਦੀ ਸੇਵਾ ਨਿਭਾਈ, ਜਦਕਿ ਆਰੰਭਤਾ ਦੀ ਅਰਦਾਸ ਭਾਈ ਰਾਜਦੀਪ ਸਿੰਘ ਨੇ ਕੀਤੀ। ਰਵਾਨਗੀ ਤੋਂ ਪਹਿਲਾਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭਾਈ ਮਨਜੀਤ ਸਿੰਘ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਹਰਜਾਪ ਸਿੰਘ ਸੁਲਤਾਨਵਿੰਡ, ਸਕੱਤਰ ਮਨਜੀਤ ਸਿੰਘ ਬਾਠ, ਮਹਿੰਦਰ ਸਿੰਘ ਆਹਲੀ, ਬਲਵਿੰਦਰ ਸਿੰਘ ਜੌੜਾਸਿੰਘਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਨੇ ਪੰਜ ਪਿਆਰੇ ਤੇ ਨਿਸ਼ਾਨਚੀ ਸਿੰਘਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤੇ।

Amritsar: Shabad Guru Yatra Sachkhand Sri Harmandir Sahib next stage ਅੰਮ੍ਰਿਤਸਰ : ਸ਼ਬਦ ਗੁਰੂ ਯਾਤਰਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਜੈਕਾਰਿਆਂ ਤੇ ਨਗਾਰਿਆਂ ਦੀ ਗੂੰਜ ਵਿਚ ਅਗਲੇ ਪੜਾਅ ਲਈ ਰਵਾਨਾ

ਇਸ ਮੌਕੇ ਗੱਲਬਾਤ ਕਰਦਿਆਂ ਗਿਆਨੀ ਜਗਤਾਰ ਸਿੰਘ ਮੁੱਖ ਗ੍ਰੰਥੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਮੁੱਚੇ ਸਿੱਖ ਜਗਤ ਵੱਲੋਂ ਵਿਸ਼ਾਲ ਪੱਧਰ ’ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਧਰਮ ਪ੍ਰਚਾਰ ਕਮੇਟੀ ਵੱਲੋਂ ਆਰੰਭ ਕੀਤੀ ਗਈ ਸ਼ਬਦ ਗੁਰੂ ਯਾਤਰਾ ਵੀ ਇਸੇ ਲੜੀ ਦਾ ਹੀ ਇਕ ਹਿੱਸਾ ਹੈ।ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਸੰਗਤ ਵਿਚ ਚੇਤਨਾ ਤੇ ਉਤਸ਼ਾਹ ਪੈਦਾ ਕਰਨ ਲਈ ਵੱਡੀ ਭੂਮਿਕਾ ਨਿਭਾਉਂਦੇ ਹਨ।ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਕੀਤੇ ਜਾ ਰਹੇ ਸਾਰੇ ਸਮਾਗਮਾਂ ਸਮੇਂ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ ਜਾਵੇ, ਤਾਂ ਇਸ ਇਤਿਹਾਸਕ ਮੌਕੇ ਨੂੰ ਸਦੀਵੀ ਤੌਰ ’ਤੇ ਯਾਦਗਾਰੀ ਬਣਾਇਆ ਜਾ ਸਕੇ।

Amritsar: Shabad Guru Yatra Sachkhand Sri Harmandir Sahib next stage ਅੰਮ੍ਰਿਤਸਰ : ਸ਼ਬਦ ਗੁਰੂ ਯਾਤਰਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਜੈਕਾਰਿਆਂ ਤੇ ਨਗਾਰਿਆਂ ਦੀ ਗੂੰਜ ਵਿਚ ਅਗਲੇ ਪੜਾਅ ਲਈ ਰਵਾਨਾ

ਇਸ ਮੌਕੇ ਰਾਜਿੰਦਰਮੋਹਨ ਸਿੰਘ ਛੀਨਾ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਪ੍ਰਤਾਪ ਸਿੰਘ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸਤਿੰਦਰ ਸਿੰਘ, ਤਜਿੰਦਰ ਸਿੰਘ ਪੱਡਾ, ਬਲਵਿੰਦਰ ਸਿੰਘ ਕਾਹਲਵਾਂ, ਭਾਈ ਹਰਮਿੱਤਰ ਸਿੰਘ ਕਥਾਵਾਚਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ, ਪ੍ਰਚਾਰਕ ਭਾਈ ਬਲਵੰਤ ਸਿੰਘ ਐਨੋਕੋਟ, ਵਧੀਕ ਮੈਨੇਜਰ ਸੁਖਰਾਜ ਸਿੰਘ, ਇਕਬਾਲ ਸਿੰਘ ਮੁਖੀ, ਨਰਿੰਦਰ ਸਿੰਘ, ਬਘੇਲ ਸਿੰਘ ਸਮੇਤ ਸੰਗਤ ਮੌਜੂਦ ਸੀ।ਇਸੇ ਦੌਰਾਨ ਸ਼ਬਦ ਗੁਰੂ ਯਾਤਰਾ ਦਾ ਵੱਖ-ਵੱਖ ਥਾਵਾਂ ’ਤੇ ਸੰਗਤ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ, ਜਦਕਿ ਸ਼ਬਦ ਗੁਰੂ ਯਾਤਰਾ ’ਚ ਸ਼ਾਮਲ ਗੁਰੂ ਸਾਹਿਬਾਨ ਦੇ ਸ਼ਸਤਰਾਂ, ਬਸਤਰਾਂ ਦੇ ਦਰਸ਼ਨ ਕਰਨ ਲਈ ਵੀ ਸੰਗਤ ਵਿਚ ਭਾਰੀ ਉਤਸ਼ਾਹ ਸੀ।

-PTCNews

Related Post