ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀਆਂ ਅੱਜ ਹੋਣਗੀਆਂ ਚੋਣਾਂ

By  Shanker Badra November 13th 2018 08:37 AM -- Updated: November 13th 2018 08:39 AM

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀਆਂ ਅੱਜ ਹੋਣਗੀਆਂ ਚੋਣਾਂ:ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਅੱਜ ਕੀਤੀ ਜਾਵੇਗੀ।ਇਹ ਚੋਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ 1 ਵਜੇ ਹੋਣੀ ਹੈ।ਦੱਸ ਦੇਈਏ ਕਿ ਮੌਜੂਦਾ ਸਮੇਂ 'ਚ ਐਸਜੀਪੀਸੀ ਦੇ ਪ੍ਰਧਾਨ ਭਾਈ ਲੋਂਗੋਵਾਲ ਹਨ।

ਦੱਸਣਯੋਗ ਹੈ ਕਿ ਐਸਜੀਪੀਸੀ ਦੇ ਮੈਂਬਰਾਂ ਨੇ ਪ੍ਰਧਾਨ ਦੀ ਚੋਣ ਲਈ ਸ਼ੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ `ਤੇ ਭਰੋਸਾ ਜਤਾਉਂਦੇ ਹੋਏ ਸਾਰੇ ਅਧਿਕਾਰ ਦੇ ਦਿੱਤੇ ਹਨ।ਕਮੇਟੀ ਦੇ ਮੈਂਬਰਾਂ ਨੂੰ ਧਿਆਨ ਵਿੱਚ ਰੱਖ ਕੇ ਹੀ ਐਸਜੀਪੀਸੀ ਦੇ ਪ੍ਰਧਾਨ ਦੀ ਚੋਣ ਕੀਤੀ ਜਾਵੇਗੀ।

-PTCNews

Related Post