ਬੰਦੀ ਛੋੜ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਦੇ ਨਾਮ ਜਾਰੀ ਕੀਤਾ ਇਹ ਸੰਦੇਸ਼

By  Shanker Badra November 7th 2018 06:07 PM -- Updated: November 7th 2018 06:18 PM

ਬੰਦੀ ਛੋੜ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਦੇ ਨਾਮ ਜਾਰੀ ਕੀਤਾ ਇਹ ਸੰਦੇਸ਼:ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਬੰਦੀ ਛੋੜ ਦਿਵਸ ਮੌਕੇ ਸਿੱਖ ਕੌਮ ਦੇ ਨਾਮ ਸੰਦੇਸ਼ ਜਾਰੀ ਕੀਤਾ ਹੈ।ਇਸ ਮੌਕੇ ਕਾਰਜਕਾਰੀ ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਗੁਰੂ ਖ਼ਾਲਸਾ ਜੀ ! ਅੱਜ ਦਾ ਮਹਾਨ ਦਿਹਾੜਾ ਸਾਨੂੰ ਆਪਣੇ ਇਤਿਹਾਸ ਦੀ ਯਾਦ ਦਿਵਾਉਂਦਾ ਹੈ।ਇਸ ਦਿਨ ਛੇਵੇਂ ਪਾਤਸ਼ਾਹ ,ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ 52 ਰਾਜਿਆਂ ਨੂੰ ਮੁਗ਼ਲ ਕੈਦ 'ਚੋਂ ਰਿਹਾਅ ਕਰਵਾ ਕੇ ਵਿਸ਼ਵ ਦੇ ਧਾਰਮਿਕ ਇਤਿਹਾਸ ਅੰਦਰ ਪਰਉਪਕਾਰ ਦੀ ਉਦਾਹਰਣ ਪੇਸ਼ ਕੀਤੀ।ਇਸੇ ਲਈ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੂੰ ਬੰਦੀ ਛੋੜ ਦਾਤਾ ਕਿਹਾ ਜਾਂਦਾ ਹੈ ਅਤੇ ਖ਼ਾਲਸਾ -ਪੰਥ ਇਸ ਪਾਵਨ ਦਿਹਾੜੇ ਨੂੰ ਸਦੀਆਂ ਤੋਂ ਬੰਦੀਛੋੜ ਦਿਵਸ ਦੇ ਤੌਰ 'ਤੇ ਮਨਾਉਂਦਾ ਆ ਰਿਹਾ ਹੈ।Sri Akal Takht Sahib Jathedar Harpreet Singh Sikh Communities Name Messages continueਉਨ੍ਹਾਂ ਨੇ ਕਿਹਾ ਕਿ ਖ਼ਾਲਸਾ ਪੰਥ ਨੂੰ ਆਪਣੀ ਹੋਂਦ ਦੇ ਆਰੰਭ ਤੋਂ ਲੈ ਕੇ ਹੁਣ ਤੱਕ ਗੁਰਮਿਤ ਸਿਧਾਂਤ ਅਤੇ ਆਪਣੀ ਵਿਲੱਖਣ ਪਹਿਚਾਣ ਸਦਕਾ ਅਨੇਕਾਂ ਬਿਖਤੇ ਪੈਂਡਿਆਂ ਨੂੰ ਤੈਅ ਕਰਨਾ ਪਿਆ ਹੈ।ਉਸ ਵਕਤ ਦੀ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਹੋਰ ਗੁਰਧਾਮਾਂ 'ਤੇ ਕੀਤਾ ਹਮਲਾ ,ਸਿੱਖ ਰੈਫਰੈਂਸ਼ ਲਾਇਬ੍ਰੇਰੀ ਵਿੱਚ ਸਿੱਖ ਪੰਥ ਦੇ ਕੀਮਤੀ ਦਸਤਾਵੇਜ਼ਾਂ ਦੀ ਲੁੱਟ ,ਅਤੇ 1984 ਵਿੱਚ ਸਿੱਖਾਂ ਦਾ ਕਤਲੇਆਮ ਕਦੇ ਨਾ ਭੁੱਲਣ ਵਾਲਾ ਨਾਸੂਰ ਹੈ।ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਅੰਦਰ ਸ੍ਰੀ ਗੁਰੂ ਗ੍ਰੰਥ ਸਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਬੰਦ ਨਾ ਹੋਣ ਅਤੇ ਸੋਸ਼ਲ ਮੀਡੀਆ ਦੀ ਵਰਤੋਂ ਭਰਾ ਮਾਰੂ ਜੰਗ ਲਈ ਕਰਨ 'ਤੇ ਚਿੰਤਾ ਪ੍ਰਗਟਾਈ ਹੈ।

-PTCNews

Related Post